ETV Bharat / state

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਸਾਮ ਡਿਬਰੂਗੜ੍ਹ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਖਤਮ - Shri Akal Takht Sahib

ਅਸਾਮ ਦੇ ਡਿਬਰੁਗੜ੍ਹ 'ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਖਤਮ ਕੀਤੀ ਗਈ ਹੈ। ਇਹ ਹੜਤਾਲ 22 ਫਰਵਰੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਕੀਤੀ ਜਾ ਰਹੀ ਸੀ ਜਿਥੇ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਤੇ ਉਹਨਾਂ ਦੇ ਸਾਥੀਆਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਜਿਹੜੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਹ ਖਤਮ ਕਰਵਾ ਦਿੱਤੀ ਗਈ।

After the orders of Shri Akal Takht Sahib, the hunger strike of the families of the Singhs imprisoned in Assam Dibrugarh Jail ended.
ਅਸਾਮ ਡਿਬਰੂਗੜ੍ਹ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਖਤਮ
author img

By ETV Bharat Punjabi Team

Published : Mar 18, 2024, 2:32 PM IST

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਸਾਮ ਡਿਬਰੂਗੜ੍ਹ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਖਤਮ

ਅੰਮ੍ਰਿਤਸਰ: ਵਾਰਿਸ-ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਵਿੱਚ ਜੇਲ੍ਹ ਤਬਦੀਲੀ ਲਈ ਅੰਮਿ੍ਤਸਰ ਵਿਖੇ ਪੰਥਕ ਇਕੱਠ ਕੀਤਾ। ਇਸ਼ ਮੌਕੇ ਮਤੇ ਪਾਸ ਕੀਤੇ ਗਏ ਜਿਸ ਵਿੱਚ ਡਿਬਰੁਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਚੱਲ ਰਹੀ ਭੁੱਖ ਹੜਤਾਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਗੁਰਸਿੱਖਾਂ ਦੇ ਇੱਕ ਜੱਥੇ ਨੂੰ ਡਿਬਰੂਗੜ੍ਹ ਭੇਜ ਕੇ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦੀ ਭੁੱਖ ਹੜਤਾਲ ਖਤਮ ਕਰਵਾਈ ਜਾਵੇ। ਇਸੇ ਤਰ੍ਹਾਂ ਪੰਜਾਬ ਦੀਆਂ ਜੇਲਾਂ ਵਿੱਚ ਵੀ ਭਾਈ ਗੁਰਪ੍ਰੀਤ ਸਿੰਘ ਸਮੇਤ ਬਾਕੀ ਬੰਦੀ ਸਿੰਘਾਂ ਵੱਲੋ ਚੱਲ ਰਹੀ ਭੁਖ ਹੜਤਾਲ ਨੂੰ ਖਤਮ ਕਰਨ ਦੀ ਅਪੀਲ ਕਰਦਾ ਹੈ।

ਜਿੱਥੇ ਸੰਗਤ ਨੇ ਪਰਿਵਾਰ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕਰਦੇ ਹੋਏ ਲਿਖਿਆ ਸੀ। ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਮੰਗ ਕੀਤੀ ਗਈ ਕਿ ਪਰਿਵਾਰ ਦੀ ਭੁੱਖ ਹੜਤਾਲ ਖ਼ਤਮ ਕੀਤੀ ਜਾਵੇ। ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਪਰਿਵਾਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਪ੍ਰਸ਼ਾਦ ਛਕ ਕੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ |

ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਲਿਆਉਣ ਦੀ ਮੰਗ: ਦੱਸਣਯੋਗ ਹੈ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਪਣੀ ਬੈਰਕ ਵਿੱਚ ਸੀਸੀਟੀਵੀ ਕੈਮਰਿਆਂ ਦੀ ਖ਼ਬਰ ਤੋਂ ਬਾਅਦ ਭੁੱਖ ਹੜਤਾਲ ’ਤੇ ਹਨ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਫਿਰ ਉਸਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।

ਧਰਨਾ ਜਾਰੀ ਰੱਖਣ ਦੀ ਗੱਲ: ਜ਼ਕਿਰਯੋਗ ਹੈ ਕਿ ਭਾਵੇਂ ਹੀ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਪਰਿਵਾਰ ਵੱਲੋਂ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ ਪਰ ਉਹਨਾਂ ਕਿਹਾ ਕਿ ਧਰਨਾ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਦੀਆਂ ਮੰਗਾਂ ਮੰਨ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ ਪਰ ਹੜਤਾਲ ਖਤਮ ਕਰਨ ਲਈ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।ਥਕ ਇੱਕਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚਿਆਂ ਪੰਥਕ ਤੇ ਪੰਜਾਬ ਹਿਤੈਸ਼ੀ ਜਥੇਬੰਦੀਆਂ ਅਤੇ ਦੇਸ਼ ਤੇ ਵਿਦੇਸ਼ ਦੀਆਂ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਿੱਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਅਤੇ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦੀ ਪੰਜਾਬ ਵਾਪਸੀ ਅਤੇ ਰਿਹਾਈ ਵਾਸਤੇ, ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸੰਘਰਸ਼ ਕੀਤਾ ਜਾਵੇ।

ਵਿਦੇਸ਼ ਜਾਣ ਲਈ ਫਾਈਲ ਲਾ ਰਹੇ ਹੋ; ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋ ਜਾਓਗੇ ਠੱਗੀ ਦਾ ਸ਼ਿਕਾਰ

ਵੀਜ਼ਾ ਅਤੇ ਟਿਕਟ ਦੀ ਡਮੀ ਦਿਖਾ ਕੇ ਲੱਖਾਂ ਰੁਪਏ ਲਏ; ਪਾਸਪੋਰਟ ਵੀ ਨਹੀਂ ਦਿੱਤੇ, ਵੇਖੋ ਕਿਵੇਂ ਹੋਇਆ ਖੁਲਾਸਾ

ਖੁਦ ਨੂੰ NRI ਪਤੀ ਤੋਂ ਮਿਲਿਆ ਧੋਖਾ; ਸੰਸਥਾ ਰਾਹੀਂ ਹੁਣ ਬਣ ਰਹੀ ਪੀੜਤ ਮੁੰਡੇ-ਕੁੜੀਆਂ ਦਾ ਸਹਾਰਾ, ਕੀਤੇ ਅਹਿਮ ਖੁਲਾਸੇ...

ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਭਾਈ ਦਵਿੰਦਰਪਾਲ ਸਿੰਘ ਭੁਲਰ ਦੀ ਪੱਕੀ ਪੈਰੋਲ, ਭਾਈ ਬਲਵੰਤ ਸਿੰਘ ਰਾਜੋਆਨਾ ਦੀ ਫਾਸੀ ਰੁਕਵਾਉਣਾ ਅਤੇ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ, ਕਪੂਰਥਲਾ ਤੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਸਾਥੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚੋਂ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਨੂੰ ਪੰਜਾਬ ਦੀਆਂ ਜੇਲਾਂ ਵਿਚ ਤਬਦੀਲ ਕਰਕੇ ਅਜਨਾਲਾ ਕੇਸ ਵਿਚ ਗ੍ਰਿਫਤਾਰੀ ਪਾ ਕੇ ਜਮਾਨਤਾਂ ਤੇ ਰਿਹਾਅ ਕੀਤਾ ਜਾਣਾ ਮੁੱਖ ਮੁੱਦਿਆਂ ਵਿੱਚ ਹੈ। ਇਕੱਠ ਨੇ ਮੰਗ ਕੀਤੀ ਕਿ ਸਮੂਹ ਬੰਦੀ ਸਿੰਘਾ ਦੀ ਰਿਹਾਈ ਲਈ ਅਪ੍ਰੈਲ ਵਿੱਚ ‘ਬੰਦੀ ਛੋੜ ਅਰਦਾਸ ਮਾਰਚ’ ਸ੍ਰੀ ਦਮਦਮਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਥੋ ਦੇ ਸਿੰਘ ਸਾਹਿਬਾਨ/ਹੈੱਡ ਗਰੰਥੀ ਸਾਹਿਬਾਨ ਵੱਲੋਂ ਅਰੰਭ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ।

ETV Bharat Logo

Copyright © 2025 Ushodaya Enterprises Pvt. Ltd., All Rights Reserved.