ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਉੱਥੇ ਹੀ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜੋਰਾਂ ਨਾਲ ਕੀਤਾ ਜਾ ਰਿਹਾ ਹੈ। ਫਰੀਦਕੋਟ ਤੋਂ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਗਾਇਕ ਹੰਸ ਰਾਜ ਹੰਸ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਪਰ ਇਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ: ਵਿਰੋਧ ਦੇ ਬਾਵਜੂਦ ਜਿੱਥੇ ਭਾਜਪਾ ਵੱਲੋਂ ਆਪਣਾ ਸਮਾਗਮ ਕੀਤਾ ਗਿਆ ਉੱਥੇ ਹੀ ਮੀਡੀਏ ਨਾਲ ਗੱਲਬਾਤ ਕਰਦੇ ਹੋਏ ਹੰਸ ਰਾਜ ਹੰਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਹੋਣਾ ਚਾਹੀਦਾ ਸੀ ਪਰ ਕਿਸੇ ਕਾਰਨ ਕਰਕੇ ਨਹੀਂ ਹੋ ਸਕਿਆ। ਵਿਰੋਧ ਕਰਨ ਵਾਲਿਆਂ ਉੱਤੇ ਤੰਜ ਕਰ ਸਕਦੇ ਹੋਏ ਕਿਹਾ ਕਿ ਉਹ ਹਰ ਕਿਸੇ ਨੂੰ ਇੱਕ ਨਜ਼ਰ ਨਾਲ ਵੇਖਦੇ ਹਨ। ਭਾਵੇਂ ਉਹ ਪਿਆਰ ਕਰੇ ਭਾਵੇਂ ਨਫਰਤ, ਉਹ ਇੱਥੇ ਪਿਆਰ ਦਾ ਸੁਨੇਹਾ ਲੈ ਕੇ ਆਏ ਹਨ ਅਤੇ ਜੇਕਰ ਉਹਨਾਂ ਨੂੰ ਫਰੀਦਕੋਟ ਤੋਂ ਸਫਲਤਾ ਮਿਲਦੀ ਹੈ ਤਾਂ ਭਾਜਪਾ ਲੋਕ ਸਭਾ ਹਲਕਾ ਫਰੀਦਕੋਟ ਦੇ ਵਿਕਾਸ ਕਾਰਜਾਂ ਲਈ ਦਿਨ ਰਾਤ ਇੱਕ ਕਰੇਗੀ। ਉਨ੍ਹਾਂ ਆਖਿਆ ਕਿ ਲੋਕਾਂ ਦੀ ਅਵਾਜ਼ ਬਣ ਕੇ ਪਾਰਲੀਮੈਂਟ ਵਿੱਚ ਉਹ ਖੁਦ ਜਾਣਗੇ।
- ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ 'ਚ ਜ਼ਬਰਦਸਤ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - Strong opposition of BJP candidate
- ਸਮਰਾਲਾ ਪੁੱਜੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ, ਸੁਖਬੀਰ ਬਾਦਲ ਬੋਲੇ - ਦਿੱਲੀ ਦੀਆਂ ਪਾਰਟੀਆਂ ਨੂੰ ਭਜਾਓ ਤੇ ਪੰਜਾਬ ਬਚਾਓ, ਨਸ਼ਿਆ ਨੂੰ ਲੈ ਕੇ ਸਰਕਾਰ 'ਤੇ ਸਾਧੇ ਨਿਸ਼ਾਨੇ - Akali Dal party reached Samrala
- ਪ੍ਰੇਮ ਵਿਆਹ ਬਦਲੇ ਮੁੰਡੇ ਦੀ ਮਾਂ ਨੂੰ 'ਨਗਨ’ ਕਰਨ ਦੇ ਮਾਮਲੇ ਚ ਹੋਈਕੋਰਟ ਨੇ ਲਿਆ ਨੋਟਿਸ: ਪੁਲਿਸ ਤੋਂ 30 ਅਪ੍ਰੈਲ ਤੱਕ ਰਿਪੋਰਟ ਮੰਗੀ - CASES OF STRIPPING A WOMAN
ਕਿਸਾਨਾਂ ਨੇ ਪੁਲਿਸ ਉੱਤੇ ਲਾਏ ਇਲਜ਼ਾਮ: ਇਸ ਤੋਂ ਪਹਿਲਾਂ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਹੰਸ ਰਾਜ ਹੰਸ ਦੇ ਸਮਾਗਮ ਨੇੜੇ ਸਖਤ ਬੈਰੀਕੇਟਿੰਗ ਕਰਕੇ ਰੋਕਿਆ ਗਿਆ ਸੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੰਸ ਰਾਜ ਹੰਸ ਨੂੰ ਕੁਝ ਸਵਾਲ ਕਰਨਾ ਚਾਹੁੰਦੇ ਸਨ ਕਿ ਆਖਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ ਗਈਆਂ ਪਰ ਪੁਲਿਸ ਵੱਲੋਂ ਜ਼ਬਰਦਸਤੀ ਬੈਰੀਕੇਟਿੰਗ ਕਰਕੇ ਉਹਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਜਾ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਕੀਤੀ ਗਈ। ਉਹਨਾਂ ਕਿਹਾ ਕਿ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ ਜਦੋਂ ਤੱਕ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ।