ਬਠਿੰਡਾ: ਪਿਛਲੇ ਦਿਨ੍ਹੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦੇਸ ਦੀ ਲੋਕ ਸਭਾ ਵਿੱਚ ਬਾਬਾ ਸਾਹਬ ਡਾਕਟਰ ਅੰਬੇਡਕਰ ਦੇ ਕੀਤੇ ਅਪਮਾਨ ਦਾ ਰੋਸ ਪ੍ਰਦਰਸ਼ਨ ਲੋਕ ਸਭਾ ਤੋਂ ਲੈ ਕੇ ਸੜਕਾ ਪਰ ਪਹੁੰਚ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਡਾਕਟਰ ਅੰਬੇਡਕਰ ਪਾਰਕ ਬਠਿੰਡਾ ਕੋਲ ਅਮਿਤ ਸ਼ਾਹ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਅਮਿਤ ਸ਼ਾਹ ਅਤੇ ਭਾਜਪਾ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ। ਗਹਿਰੀ ਨੇ ਕਿਹਾ ਅਮਿਤ ਸ਼ਾਹ ਵੱਲੋਂ ਡਾਕਟਰ ਅੰਬੇਡਕਰ ਦੇ ਕੀਤੇ ਅਪਮਾਨ ਨੂੰ ਸੰਵਿਧਾਨ ਨੂੰ ਮੰਨਣ ਵਾਲੇ ਲੋਕ ਬਰਦਾਸ਼ਤ ਨਹੀ ਕਰਨਗੇ। ਉਹਨਾਂ ਡਾਕਟਰ ਅੰਬੇਡਕਰ ਦੀ ਕਲਮ ਅਤੇ ਸੰਵਿਧਾਨ ਨੇ ਪਸ਼ੂਆਂ ਤੋਂ ਮਾੜੀ ਜਿੰਦਗੀ ਜਿਉਣ ਵਾਲੇ ਲੋਕਾਂ ਨੂੰ ਇਨਸਾਨ ਬਣਾਇਆ।
ਅੰਬੇਡਕਰ ਕਾਰਨ ਮਿਲੇ ਕਈ ਅਧਿਕਾਰ
ਉਹਨਾਂ ਕਿਹਾ ਕਿ ਅੰਬੇਡਕਰ ਸਾਹਿਬ ਕਾਰਨ ਹੀ ਅੱਜ ਮਹਿਲਾ ਨੂੰ ਬਰਾਬਰ ਦਾ ਦਰਜਾ ਦੇ ਕੇ ਪੰਚ ਐਮਸੀ ਤੋਂ ਲੈ ਕੇ ਐਮਐਲਏ, ਐਮਪੀ ਮੰਤਰੀ ਰਾਸ਼ਟਰਪਤੀ ਬਣਾਇਆ ਹੈ। ਆਮ ਆਦਮੀ ਪਾਰਟੀ ਦੇ ਸਪੋਕਸਮੈਨ ਨੀਲ ਗਰਗ ਅਤੇ ਜਤਿੰਦਰ ਭੱਲਾ ਨੇ ਕਿਹਾ ਕਿ ਸੰਵਿਧਾਨ ਅਤੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਜਿਹਾ ਅਪਮਾਨ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਵੱਲੋਂ ਲਗਾਤਾਰ ਸੰਵਿਧਾਨ ਦਾ ਉਲੰਘਣ ਕੀਤਾ ਜਾ ਰਿਹਾ ਹੈ ਇਸੇ ਵਿਰੋਧ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਵਿੱਚ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾ ਰਹੇ ਹਨ।
ਲੁਧਿਆਣਾ ਵਿੱਚ ਵੀ ਰੋਸ ਮੁਜਾਹਰਾ
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਵੀ ਲੁਧਿਆਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸਸੀ ਵਿਭਾਗ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਤਲਾ ਫੂਕ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸਸੀ ਵਿਭਾਗ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਕੀਤੀ। ਵੈਦ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਖਿਲਾਫ ਟਿੱਪਣੀ ਕਰ ਕੇ ਬਹੁਤ ਹੀ ਮਾੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਤੇ ਦੇਸ਼ ਵਾਸੀਆਂ ਤੋਂ ਮਾਫੀ ਮੰਗਣੀ ਚਾਹੀਦੀ ਹੈ।