ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਵਿਚ ਸੰਪਨ ਹੋਈਆਂ ਲੋਕ ਸਭਾ ਚੋਣਾਂ ਦੀ ਗਿਣਤੀ ਸਮੇਂ ਪਹੁੰਚੇ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵੱਲੋਂ ਫਾਜ਼ਿਲਕਾ ਵਿਖੇ ਬਣੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ, ਜਿੱਥੇ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਹਲਕੇ ਵਿੱਚ 39 ਸਾਲ ਬਾਅਦ ਕਾਂਗਰਸ ਪਾਰਟੀ ਵੱਲੋ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ 15 ਦਿਨ ਦੇਰੀ ਨਾਲ ਸੀਟ ਅਨਾਊਂਸ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਉਹਨਾਂ ਵੱਲੋਂ ਪੂਰੀ ਤਰ੍ਹਾਂ ਕੰਪੇਨਿੰਗ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਹਲਕੇ ਤੋਂ ਦੋ ਵਾਰ ਲੋਕ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਚੋਣਾਂ ਵਿੱਚ ਜਿੱਤ ਵੀ ਪ੍ਰਾਪਤ ਕੀਤੀ ਗਈ ਸੀ ਅਤੇ ਹੁਣ ਉਹਨਾਂ ਵੱਲੋਂ ਤੀਸਰੀ ਵਾਰ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਗਈ ਹੈ ਅਤੇ ਉਹਨਾਂ ਵੱਲੋਂ ਇਸ ਵਾਰ ਹਲਕੇ ਵਿੱਚ ਪੀਣ ਵਾਲੇ ਪਾਣੀ ਕੈਂਸਰ ਐਜੂਕੇਸ਼ਨ ਅਤੇ ਇੰਪਲੋਇਮੈਂਟ 'ਤੇ ਕੰਮ ਕੀਤਾ ਜਾਏਗਾ ਅਤੇ ਆਉਣ ਵਾਲੇ ਸਮੇਂ ਵਿੱਚ ਬਾਰਡਰ ਇਲਾਕੇ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
- ਕੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਜਿੱਤ ਬਾਰੇ ਪਤਾ ਹੈ ? ਜਾਣੋ ਕੀ ਕਹਿੰਦੇ ਹਨ ਅੰਮ੍ਰਿਤਪਾਲ ਦੇ ਮਾਤਾ-ਪਿਤਾ... - Big statement Amritpal Singh father
- PUNJAB LOK SABHA Election Results Live: ਸੀਐਮ ਮਾਨ ਦਾ 13-0 ਦਾਅਵਾ ਹੋਇਆ ਫਲੋਪ, ਕਾਂਗਰਸ ਨੇ ਮਾਰੀ ਬਾਜ਼ੀ - LOK SABHA ELECTIONS 2024
- ਜਿੱਤ ਤੋਂ ਬਾਅਦ ਰਾਜਾ ਵੜਿੰਗ ਦਾ ਬਿੱਟੂ ਤੇ AAP 'ਤੇ ਨਿਸ਼ਾਨਾ, ਕਿਹਾ- ਮੈਨੂੰ ਹਰਾਉਣ ਲਈ ਚੱਲੀਆਂ ਕੋਝੀਆਂ ਚਾਲਾਂ - Punjab Elections Result 2024
ਉਹਨਾਂ ਕਿਹਾ ਕਿ ਪੂਰੇ ਇਲਾਕੇ ਦੇ ਵਰਕਰਾਂ ਵੱਲੋਂ ਉਹਨਾਂ ਦਾ ਸਾਥ ਤਨ ਮਨ ਨਾਲ ਦਿੱਤਾ ਗਿਆ ਹੈ ਅਤੇ ਕੁਝ ਲੋਕਾਂ ਵੱਲੋਂ ਸ਼ਰੇਆਮ ਉਹਨਾਂ ਦੀ ਵਿਰੋਧਤਾ ਵੀ ਕੀਤੀ ਗਈ ਹੈ। ਇਸ ਸਬੰਧੀ ਉਹਨਾਂ ਵੱਲੋਂ ਪਾਰਟੀ ਦੇ ਧਿਆਨ ਵਿੱਚ ਜਰੂਰ ਲਿਆਂਦਾ ਜਾਵੇਗਾ ਅਤੇ ਪਾਰਟੀ ਨਾਲ ਗ਼ਦਾਰੀ ਕਰਨ ਵਾਲੇ ਲੋਕਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕੀਤੀ ਜਾਵੇਗੀ।