ਬਠਿੰਡਾ: ਮਨਰੇਗਾ ਕਰਮਚਾਰੀਆਂ ਦੇ ਕੰਮ ਕਾਰ ਵਿੱਚ ਬੇਲੋੜਾ ਵਿਧਾਇਕਾਂ ਵੱਲੋਂ ਦਿੱਤੇ ਜਾ ਰਹੇ ਦਖਲ ਤੋਂ ਦੁਖੀ ਹੋਏ ਖੇਤ ਮਜ਼ਦੂਰਾਂ ਵੱਲੋਂ ਅੱਜ ਏਡੀਸੀ ਵਿਕਾਸ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੇ ਇੱਕੋ ਇੱਕ ਰੁਜ਼ਗਾਰ ਦੇ ਸਾਧਨ ਮਨਰੇਗਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਦਖਲਦਾਜੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਤਰੀਆਂ ਵੱਲੋਂ ਕਰਮਚਾਰੀਆਂ ਨੂੰ ਬਦਲਿਆ ਜਾ ਰਿਹਾ ਹੈ। ਜਿਸ ਕਾਰਨ ਗਰੀਬ ਵਰਗ ਬੁਰੀ ਤਰਹਾਂ ਪ੍ਰਭਾਵਿਤ ਹੋ ਰਿਹਾ ਹੈ। ਉਹਨਾਂ ਵੱਲੋਂ ਵਾਰ-ਵਾਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਵਿਧਾਇਕਾਂ ਦੀ ਦਖਲ ਅੰਦਾਜੀ ਨੂੰ ਬੰਦ ਕੀਤਾ ਜਾਵੇ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਮਜ਼ਦੂਰ ਅੱਜ ਉਹ ਏਡੀਸੀ ਵਿਕਾਸ ਦੇ ਦਫਤਰ ਅੱਗੇ ਧਰਨਾ ਦੇਣ ਲਈ ਮਜ਼ਬੂਰ ਹੋਏ ਹਨ।
ਦਖਲਅੰਦਾਜ਼ੀ ਤੋਂ ਤੰਗ : ਉਹਨਾਂ ਕਿਹਾ ਕਿ ਮਨਰੇਗਾ ਰਾਹੀਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਉਨਾਂ ਦਾ ਚੁੱਲਾ ਚੌਂਕਾ ਇਥੋਂ ਮਜ਼ਦੂਰੀ ਕਰਕੇ ਚੱਲ ਰਿਹਾ ਹੈ ਪਰ ਵਿਧਾਇਕਾਂ ਵੱਲੋਂ ਮਨਰੇਗਾ ਤੇ ਕੰਮਾਂ ਵਿੱਚ ਜਿੱਥੇ ਦਖਲਦਾਜੀ ਕੀਤੀ ਜਾ ਰਹੀ ਹੈ। ਉਥੇ ਹੀ ਮਨਰੇਗਾ ਕਰਮਚਾਰੀਆਂ ਦੇ ਕੰਮਾਂ ਵਿੱਚ ਬੇਲੋੜਾ ਦਖਲ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਆਪਣਾ ਰਵੱਈਆ ਨਾ ਬਦਲਿਆ ਗਿਆ ਆਉਂਦੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
- ਅਕਾਲੀ ਦਲ 'ਚ ਉੱਠੀ ਬਗਾਵਤ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਪਹਿਲੀ ਵਾਰ ਦਿੱਤਾ ਬਿਆਨ, ਸੁਣੋ ਕੀ ਕਿਹਾ... - bikram majithia target AAP
- ਸਹੁੰ ਚੁੱਕ ਸਮਾਗਮ ਦੌਰਾਨ ਪਰਿਵਾਰ ਨੂੰ ਨਹੀਂ ਮਿਲ ਸਕਣਗੇ ਅੰਮ੍ਰਿਤਪਾਲ ਸਿੰਘ, ਸਾਹਮਣੇ ਆਇਆ ਵੱਡਾ ਕਾਰਨ - Amritpal Singh
- ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ, ਦਵਾਈ ਨਾ ਮਿਲਣ ਕਾਰਨ ਮਰੀਜ਼ ਹੋਏ ਡਾਹਢੇ ਪਰੇਸ਼ਾਨ - strike of the employees
ਜ਼ਿਕਰਯੋਗ ਹੈ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਮਨਰੇਗਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਪਿਛਲੇ 15 ਸਾਲਾਂ ਤੋਂ ਪੇਂਡੂ ਪੰਚਾਇਤ ਵਿਭਾਗ ਅਧੀਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਬਣਾਈ ਗਈ ਨਵੀਂ ਨੀਤੀ ਤਹਿਤ ਮਨਰੇਗਾ ਮਜ਼ਦੂਰਾਂ ਦੀ ਪੜਤਾਲ ਉਪਰੰਤ ਅਗਲੀ ਕਾਰਵਾਈ ਲਈ ਉਨ੍ਹਾਂ ਦੀਆਂ ਫਾਈਲਾਂ ਸਰਕਾਰ ਕੋਲ ਪੁੱਜ ਗਈਆਂ ਹਨ ਪਰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।