ETV Bharat / state

ਨਕਲੀ ਡੀਏਪੀ ਖਾਦ ਤੋਂ ਪਰੇਸ਼ਾਨ ਕਿਸਾਨਾਂ ਨੇ ਬਰਨਾਲਾ ਦੇ ਡੀਸੀ ਦਫਤਰ ਬਾਹਰ ਕੀਤਾ ਪ੍ਰਦਰਸ਼ਨ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ - fake DAP fertilizer - FAKE DAP FERTILIZER

ਬਰਨਾਲਾ ਅਤੇ ਪੂਰੇ ਪੰਜਾਬ ਵਿੱਚ ਅੱਜ ਨਕਲੀ ਡੀਏਪੀ ਖਾਦ ਅਤੇ ਹੋਰ ਖੇਤੀ ਸਮਾਨ ਦੀ ਕਾਲਾ ਬਜ਼ਾਰੀ ਤੋਂ ਪਰੇਸ਼ਾਨ ਕਿਸਾਨਾਂ ਨੇ ਸੂਬੇ ਭਰ ਵਿੱਚ ਡੀਸੀ ਦਫਤਰਾਂ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਏਡੀਸੀ ਹੱਥ ਸੀਐੱਮ ਮਾਨ ਦੇ ਨਾਮ ਮੰਗ ਪੱਤਰ ਵੀ ਸੌਂਪਿਆ।

FARMERS STAGED A PROTEST
ਕਿਸਾਨਾਂ ਨੇ ਬਰਨਾਲਾ ਦੇ ਡੀਸੀ ਦਫਤਰ ਬਾਹਰ ਕੀਤਾ ਪ੍ਰਦਰਸ਼ਨ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Sep 25, 2024, 5:57 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿੱਚ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਅੰਦਰ ਨਕਲੀ ਖਾਦਾਂ ਦੀ ਵਿਕਰੀ ਅਤੇ ਹੋਰ ਢੰਗਾਂ ਰਾਹੀਂ ਹੋ ਰਹੀ ਕਿਸਾਨਾਂ ਦੀ ਅੰਨ੍ਹੀ ਲੁੱਟ ਰੋਕਣ ਲਈ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਏਡੀਸੀ ਸਤਵੰਤ ਸਿੰਘ ਨੂੰ ਸੌਂਪਿਆ ਗਿਆ।

ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ETV BHARAT PUNJAB (ਰਿਪੋਟਰ,ਬਰਨਾਲਾ))

ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ

ਇਸ ਮੌਕੇ ਕਿਸਾਨ ਆਗੂ ਰੂਪ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਅਤੇ ਬਿੰਦਰਪਾਲ ਕੌਰ ਨੇ ਕਿਹਾ ਕਿ ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਦਾ ਠੋਸ ਸਬੂਤ ਪਿੰਡ ਦੌਧਰ ਮੋਗਾ ਦੇ ਕਿਸਾਨ ਵੱਲੋਂ ਵਿਸ਼ਾਲ ਕੁਮਾਰ ਫਿਰੋਜ਼ਪੁਰ ਅਤੇ ਜਸਵਿੰਦਰ ਸਿੰਘ ਦੁਸਾਂਝ ਮੋਗਾ ਰਾਹੀਂ ਗਣੇਸ਼ ਬਾਇਓਖਾਦ ਏਜੰਸੀ ਸੰਗਰੂਰ ਤੋਂ ਖਰੀਦੀ ਗਈ ਡੀਏਪੀ ਖਾਦ ਹੈ। ਇਸ ਖਾਦ ਦਾ ਨਮੂਨਾ ਜ਼ਿਲ੍ਹਾ ਮੋਗਾ ਦੇ ਖੇਤੀਬਾੜੀ ਅਫ਼ਸਰ ਰਾਹੀਂ ਟੈਸਟ ਕਰਵਾਇਆ ਗਿਆ ਤਾਂ ਨਾਈਟ੍ਰੋਜਨ ਤੇ ਫਾਸਫੋਰਸ ਦੋਨੋਂ ਤੱਤ ਨਿਕਲੇ ਹਨ।

ਡੀਲਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ

ਨਕਲੀ ਖਾਦਾਂ ਦੀ ਸ਼ਰੇਆਮ ਵਿਕਰੀ ਤੁਰੰਤ ਰੋਕੀ ਜਾਵੇ ਅਤੇ ਅਜਿਹਾ ਕੁਕਰਮ ਕਰ ਰਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਪ੍ਰਚੱਲਿਤ ਖ਼ਾਦਾਂ ਦੇ ਨਾਲ ਨੈਨੋ ਖਾਦਾਂ ਅਤੇ ਹੋਰ ਖੇਤੀ ਲਾਗਤ ਵਸਤਾਂ ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਮੱਲੋਜ਼ੋਰੀ ਕਿਸਾਨਾਂ ਦੇ ਗਲ਼ ਮੜ੍ਹਨਾ ਤੁਰੰਤ ਬੰਦ ਕੀਤਾ ਜਾਵੇ। ਉਹਨਾਂ ਕਿਹਾ ਕਿ ਪ੍ਰਚੱਲਿਤ ਸਹੀ ਖਾਦਾਂ ਦੀ ਸਪਲਾਈ ਸਾਰੇ ਡੀਲਰਾਂ ਖਾਸ ਕਰਕੇ ਸਹਿਕਾਰੀ ਸਭਾਵਾਂ ਰਾਹੀਂ ਮੰਗ ਅਨੁਸਾਰ ਤੁਰੰਤ ਪੂਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਇਹ ਮੰਗਾਂ ਤੁਰੰਤ ਮੰਨ ਕੇ ਲਾਗੂ ਕੀਤੀਆਂ ਜਾਣ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ਵੱਲ ਧਿਆਨ ਨਾਂ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਹਰਦੀਪ ਸਿੰਘ ਟੱਲੇਵਾਲ, ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ ਸੱਦੋਵਾਲ, ਦਰਸ਼ਨ ਸਿੰਘ ਭੈਣੀ, ਭਗਤ ਸਿੰਘ ਛੰਨਾ, ਬਲੌਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਜੱਜ ਸਿੰਘ ਗਹਿਲ, ਰਾਮ ਸਿੰਘ ਸੰਘੇੜਾ, ਸੁਖਦੇਵ ਸਿੰਘ ਭੋਤਨਾ, ਮਲਕੀਤ ਸਿੰਘ ਹੇੜੀਕੇ, ਨਾਜ਼ਰ ਸਿੰਘ ਠੁੱਲੀਵਾਲ, ਜਰਨੈਲ ਸਿੰਘ ਜਵੰਧਾ, ਦਰਸ਼ਨ ਸਿੰਘ, ਕੁਲਜੀਤ ਸਿੰਘ ਵਜੀਦਕੇ, ਗੁਰਚਰਨ ਸਿੰਘ ਭਦੌੜ, ਕਮਲਜੀਤ ਕੌਰ ਬਰਨਾਲਾ, ਲਖਵੀਰ ਕੌਰ, ਕੁਲਵੰਤ ਕੌਰ ਧਨੌਲਾ, ਸਰਬਜੀਤ ਕੌਰ ਵੀ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.