ETV Bharat / state

ਮਾਨਸਾ ਜ਼ਿਲ੍ਹੇ ਦੇ ਅਗਨੀ ਵੀਰ ਲਵਪ੍ਰੀਤ ਸਿੰਘ ਸ਼ਹੀਦ, ਜੰਮੂ-ਕਸ਼ਮੀਰ ਦੇ ਕੁੱਪਵਾੜਾ ’ਚ ਹਮਲਾਵਰਾਂ ਨੇ ਮਾਰੀ ਗੋਲ਼ੀ - AGNI VEER LOVEPREET SINGH MARTYRED

ਮਾਨਸਾ ਜ਼ਿਲ੍ਹੇ ਦੇ ਅਗਨੀ ਵੀਰ ਲਵਪ੍ਰੀਤ ਸਿੰਘ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ, ਅੱਜ ਜੱਦੀ ਪਿੰਡ ਸਸਕਾਰ ਕੀਤਾ ਜਾਵੇਗਾ।

Agni Veer Lovepreet Singh martyred
ਅਗਨੀ ਵੀਰ ਲਵਪ੍ਰੀਤ ਸਿੰਘ (Etv Bharat)
author img

By ETV Bharat Punjabi Team

Published : Jan 23, 2025, 12:31 PM IST

ਮਾਨਸਾ: ਭਾਰਤੀ ਫੌਜ ਦੇ ਵਿੱਚ ਅਗਨੀ ਵੀਰ ਵਜੋਂ 2 ਸਾਲ ਪਹਿਲਾਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਦਹਿਸ਼ਤ ਗਰਦਾਂ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ ਹਨ। ਸ਼ਹੀਦ ਅਗਨੀ ਵੀਰ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਪਹੁੰਚੇਗੀ, ਜਿੱਥੇ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਅਗਨੀ ਵੀਰ ਲਵਪ੍ਰੀਤ ਸਿੰਘ ਹੋਇਆ ਸ਼ਹੀਦ (Etv Bharat)

2 ਸਾਲ ਪਹਿਲਾਂ ਹੋਇਆ ਸੀ ਭਰਤੀ

ਸਰਹੱਦਾਂ ਉੱਤੇ ਦੇਸ਼ ਦੀ ਰਾਖੀ ਕਰਨ ਦੇ ਲਈ ਭਾਰਤੀ ਫੌਜ ਦੇ ਵਿੱਚ ਤਾਇਨਾਤ 2 ਸਾਲ ਪਹਿਲਾਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦੇ ਨੌਜਵਾਨ ਲਵਪ੍ਰੀਤ ਸਿੰਘ ਦਹਿਸ਼ਤ ਗਰਦਾਂ ਦੀ ਗੋਲੀ ਲੱਗਣ ਕਾਰਨ ਬੁੱਧਵਾਰ ਦੁਪਹਿਰ 3 ਵਜੇ ਦੇ ਕਰੀਬ ਸ਼ਹਾਦਤ ਦਾ ਜਾਮ ਪੀ ਗਏ ਹਨ। ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਛੋਟਾ ਪੁੱਤਰ ਸੀ ਅਤੇ ਉਹ ਦੋ ਭਰਾ ਹਨ। ਲਵਪ੍ਰੀਤ ਸਿੰਘ ਛੋਟਾ ਸੀ ਜੋ ਕਿ ਦੋ ਸਾਲ ਪਹਿਲਾਂ ਭਾਰਤੀ ਫੌਜ ਦੇ ਵਿੱਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ।

ਪਿੰਡ ਵਾਸੀਆਂ ਨੂੰ ਸ਼ਹਾਦਤ ਉੱਤੇ ਮਾਣ

ਪਿੰਡ ਅਕਲੀਆ ਦੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਇੱਕ ਬਹੁਤ ਹੀ ਹੋਣਹਾਰ ਨੌਜਵਾਨ ਸੀ, ਜਿਸ ਨੇ ਭਾਰਤੀ ਫੌਜ ਵਿੱਚ ਅਗਨੀ ਵੀਰ ਵਜੋਂ ਭਰਤੀ ਹੋ ਕੇ ਪਿੰਡ ਅਕਲੀਆ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਦੇਸ਼ ਦੇ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਉਹਨਾਂ ਕਿਹਾ ਕਿ ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਛੋਟਾ ਪੁੱਤਰ ਸੀ ਅਤੇ ਉਹ ਕੁਆਰਾ ਸੀ ਜੋ ਕਿ ਭਾਰਤੀ ਫੌਜ ਦੇ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਅੱਜ ਪਿੰਡ ਅਕਲੀਆ ਦੇ ਵਿੱਚ ਸੋਗ ਦੀ ਲਹਿਰ ਹੈ, ਸ਼ਹੀਦ ਅਗਨੀ ਵੀਰ ਲਵਪ੍ਰੀਤ ਸਿੰਘ ਅਤੇ ਪਿੰਡ ਵਾਸੀ ਮਾਣ ਵੀ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ ਸ਼ਹੀਦ ਲਵਪ੍ਰੀਤ ਸਿੰਘ ਨੇ ਆਪਣੇ ਦੇਸ਼ ਲਈ ਜਾਨ ਕੁਰਬਾਨ ਕੀਤੀ ਹੈ।

ਭਾਰਤ ਸਰਕਾਰ ਅੱਗੇ ਅਪੀਲ

ਪਿੰਡ ਦੇ ਲੋਕਾਂ ਨੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਭਾਰਤੀ ਫੌਜ ਦੇ ਵਿੱਚ ਅਗਨੀ ਵੀਰ ਯੋਜਨਾ ਵਿੱਚ ਤਬਦੀਲੀ ਕਰਕੇ ਦੂਸਰੇ ਫੌਜੀਆਂ ਵਾਲੀਆਂ ਸਹੂਲਤਾਂ ਇਹਨਾਂ ਅਗਨੀ ਵੀਰ ਨੌਜਵਾਨਾਂ ਨੂੰ ਵੀ ਦਿੱਤੀਆਂ ਜਾਣ ਤਾਂ ਜੋ ਸ਼ਹੀਦਾਂ ਦੇ ਪਰਿਵਾਰ ਆਪਣਾ ਗੁਜ਼ਾਰਾ ਚਲਾ ਸਕਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.