ETV Bharat / state

54 ਸਾਲ ਪੁਰਾਣੀ ਦੁਸ਼ਮਣੀ 'ਚ ਹੋਇਆ ਸੀ ਸੁਭਾਸ਼ ਸਾਹੂ ਦਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ - RAJASTHAN SUBHASH SAHOO

ਪੰਜਾਬ ਪੁਲਿਸ ਨੇ ਰਾਜਸਥਾਨ 'ਚ ਸੁਭਾਸ਼ ਸਾਹੂ ਦੇ ਕਤਲ 'ਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਤਲ ਸਬੰਧੀ ਇਕ ਵੀਡੀਓ ਸਾਹਮਣੇ ਆਈ ਹੈ।

Punjab Police has arrested 4 accused involved in the murder of Subhash Sahu in Rajasthan
54 ਸਾਲ ਪੁਰਾਣੀ ਦੂਸ਼ਮਣੀ 'ਚ ਹੋਇਆ ਸੀ ਸੁਭਾਸ਼ ਸਾਹੂ ਦਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ (ਈਟੀਵੀ ਭਾਰਤ)
author img

By ETV Bharat Punjabi Team

Published : Oct 14, 2024, 10:33 AM IST

Updated : Oct 15, 2024, 8:03 AM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸ ਦਈਏ ਕਿ ਮੁਲਜ਼ਮਾਂ ਨੇ ਸੁਭਾਸ਼ ਸਾਹੂ ਨੂੰ ਰਾਜਸਥਾਨ ਵਿੱਚ 08.10.2024 ਨੂੰ ਸੰਗਰੀਆ 'ਚ ਬੇਰਹਿਮੀ ਨਾਲ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਵਿੱਚ ਉਹਨਾਂ ਦੱਸਿਆ ਕਿ ਇਸ ਕਤਲ ਦੇ ਤਾਰ ਵਿਦੇਸ਼ ਵਿਚ ਰਹਿੰਦੇ ਗੈਂਗਸਟਰ ਪੱਵਿਤਰ ਅਤੇ ਮਨਜਿੰਦਰ ਸਿੰਘ ਨਾਲ ਜੁੜੇ ਹੋਏ ਹਨ।

ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ।

ਦੋਸਤ ਦੇ ਕਤਲ ਦਾ ਬਦਲਾ ਲੈਣ ਲਈ ਬਣਾਈ ਪਲਾਨਿੰਗ

ਪੁਲਿਸ ਜਾਣਕਾਰੀ ਮੁਤਾਬਿਕ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ 'ਤੇ ਹਨ ਅਤੇ ਪੁੱਛਗਿੱਛ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸਟਰਮਾਈਂਡ, ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਈ ਸੀ ਅਤੇ ਕਤਲ ਕਰਨ ਵਾਲੇ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਹਨ ਜਿਨਾਂ ਨੇ ਅਪਰਾਧ ਨੂੰ ਅੰਜਾਮ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਰਾਣੀ ਦੁਸ਼ਮਣੀ 'ਚ ਕੀਤਾ ਚੌਥਾ ਕਤਲ

ਜ਼ਿਕਰਯੋਗ ਹੈ ਕਿ ਸੁਭਾਸ਼ ਸਾਹੂ ਦਾ ਕਤਲ ਉਸ ਵੇਲੇ ਹੋਇਆ ਸੀ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਕੀਤੇ ਜਾ ਰਿਹਾ ਸੀ ਅਤੇ ਅਚਾਨਕ ਉਸ ਕੋਲ ਦੋ ਨੌਜਵਾਨ ਆਉਂਦੇ ਹਨ। ਉਸ ਨਾਲ ਗੱਲ ਕਰਨ ਲਈ ਰੁਕਦੇ ਹਨ, ਤਾਂ ਅਚਾਨਕ ਦੋਵੇਂ ਮੁਲਜ਼ਮਾਂ ਵੱਲੋ ਇੱਕ ਤੋਂ ਬਾਅਦ ਇੱਕ 5 ਰਾਊਂਡ ਫਾਇਰ ਕਰ ਦਿੱਤੇ ਅਤੇ ਮੌਕੇ ਤੋਂ ਪੈਦਲ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪੁਲਿਸ ਨੂੰ ਮੌਕੇ 'ਤੇ ਗੋਲੀਆਂ ਦੇ ਪੰਜ ਰਾਊਂਡ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਿਕ ਸੁਭਾਸ਼ ਬਿਸ਼ਨੋਈ 15 ਦਿਨ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ ਅਤੇ ਖੇੜੀ ਸਲਵਾ ਦਾ ਰਹਿਣ ਵਾਲਾ ਸੀ।

ਇਥੇ ਇਹ ਵੀ ਦੱਸਣਯੋਗ ਹੈ ਕਿ 54 ਸਾਲਾਂ ਦੀ ਦੁਸ਼ਮਣੀ ਵਿੱਚ ਇਹ ਚੌਥਾ ਕਤਲ ਹੈ। ਸਾਲ 1970 'ਚ ਥਾਨਾਰਾਮ ਸਾਹੂ ਨਾਂ ਦੇ ਵਿਅਕਤੀ ਨੇ ਕਤਲ ਕਰ ਦਿੱਤਾ ਸੀ। ਮ੍ਰਿਤਕ ਦੇ ਪੋਤੇ ਅਨਿਲ ਨੇ 2018 ਵਿੱਚ ਥਾਨਾਰਾਮ ਦੀ ਹੱਤਿਆ ਕਰਕੇ ਬਦਲਾ ਲਿਆ ਸੀ। ਥਾਨਾਰਾਮ ਦੇ ਪਰਿਵਾਰ ਨੇ ਜਨਵਰੀ 2024 'ਚ ਅਨਿਲ ਦੀ ਹੱਤਿਆ ਕਰਕੇ ਬਦਲਾ ਲਿਆ ਸੀ। ਉਸ ਹਮਲੇ ਵਿੱਚ ਮ੍ਰਿਤਕ ਸੁਨੀਲ ਵੀ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Last Updated : Oct 15, 2024, 8:03 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.