ਬਠਿੰਡਾ: ਪੰਜਾਬ ਕੇਂਦਰੀ ਯੂਨੀਵਰਸਿਟੀ ਆਗਾਮੀ ਏਆਈਯੂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ (ਪੁਰਸ਼) ਟੂਰਨਾਮੈਂਟ 2023-24 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਸਮਾਗਮ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਅਗਵਾਈ ਹੇਠ 19 ਤੋਂ 22 ਫਰਵਰੀ, 2024 ਤੱਕ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਹਰੇ-ਭਰੇ ਕੈਂਪਸ ਵਿੱਚ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਦੀ ਮੇਜ਼ਬਾਨੀ ਦਾ ਮੌਕਾ ਮਿਲਣ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ 'ਚ ਖ਼ੁਸ਼ੀ ਦਾ ਮਾਹੌਲ ਹੈ ਕਿਉਂਕਿ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਪਹਿਲਾ ਕੌਮੀ ਖੇਡ ਸਮਾਗਮ ਹੋਵੇਗਾ। ਇਸ ਟੂਰਨਾਮੈਂਟ ਵਿੱਚ ਉੱਤਰੀ ਭਾਰਤ ਯੂਨੀਵਰਸਿਟੀਆਂ ਦੀਆਂ ਕੁੱਲ 40 ਟੀਮਾਂ ਹਿੱਸਾ ਲੈਣਗੀਆਂ, ਜਿਸ ਵਿੱਚ ਲਗਭਗ 600 ਖਿਡਾਰੀ ਅਤੇ 70 ਕੋਚ ਅਤੇ ਪ੍ਰਬੰਧਕ ਸ਼ਾਮਲ ਹੋਣਗੇ। ਇਸ ਟੂਰਨਾਮੈਂਟ ਵਿੱਚ ਦਰਸ਼ਕਾਂ ਨੂੰ ਉੱਚ ਪੱਧਰੀ ਖੇਡ ਮੁਕਾਬਲੇ ਦੇਖਣ ਨੂੰ ਮਿਲਣਗੇ, ਜਿਸ ਦੇ ਨਾਲ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀ ਹੈਂਡਬਾਲ ਦੀ ਖੇਡ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਣਗੇ।
ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕੀਤਾ: ਉਦਘਾਟਨੀ ਸਮਾਰੋਹ ਦੌਰਾਨ ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਖੇਡ ਉਤਸਵ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਸ਼੍ਰੀ ਕੇ.ਪੀ.ਐਸ. ਬਰਾੜ, ਇਨਕਮ ਟੈਕਸ ਕਮਿਸ਼ਨਰ ਬਠਿੰਡਾ ਸਮੇਤ ਨਾਮੀ ਅਥਲੀਟ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵਿਸ਼ੇਸ਼ ਯਤਨ ਕੀਤੇ ਹਨ, ਜਿਨਾਂ ਦੀ ਸਰਕਾਰ ਦੌਰਾਨ ਜਿੱਥੇ ਪਿੰਡਾਂ ਵਿੱਚ ਵਾਲੀਬਾਲ ਗਰਾਊਂਡ ਅਤੇ ਜਿੰਮ ਦਿੱਤੇ ਗਏ ਉੱਥੇ ਹੀ ਮਾਂ ਖੇਡ ਕਬੱਡੀ ਨੂੰ ਵੀ ਪ੍ਰਫੁੱਲਤ ਕੀਤਾ ਗਿਆ।
- ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ 'ਚ ਸੜਕਾਂ 'ਤੇ ਉਤਰੇ ਦਲਿਤ ਸਮਾਜ ਦੇ ਲੋਕ, ਕਿਹਾ- ਸਰਕਾਰਾਂ ਚੋਣਾਂ 'ਚ ਮੁਫਤ ਦੇ ਵਾਅਦੇ ਛੱਡ ਲੋਕਾਂ ਨੂੰ ਦੇਵੇ ਰੁਜ਼ਗਾਰ
- ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ
- ਬਿਜਲੀ ਮੰਤਰੀ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੇ ਬਿਜਲੀ ਗਰਿੱਡ ਦਾ ਰੱਖਿਆ ਨੀਂਹ ਪੱਥਰ, ਕਿਹਾ-ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣਾ ਹੈ ਸੁਫਨਾ
ਮੇਜ਼ਬਾਨੀ ਕਰਨਾ ਬਹੁਤ ਮਾਣ ਦਾ ਪਲ: ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਲਈ ਏਆਈਯੂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ 2023-24 ਦੀ ਮੇਜ਼ਬਾਨੀ ਕਰਨਾ ਬਹੁਤ ਮਾਣ ਦਾ ਪਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਦੀ ਈਵੈਂਟ ਪ੍ਰਬੰਧਕੀ ਟੀਮ ਅਤੇ ਯੂਨੀਵਰਸਿਟੀ ਭਾਈਚਾਰੇ ਵਲੋਂ ਟੂਰਨਾਮੈਂਟ ਦੀ ਮੇਜ਼ਬਾਨੀ ਦੌਰਾਨ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਨੂੰ ਯਾਦਗਾਰੀ ਅਨੁਭਵ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।