ਹੈਦਰਾਬਾਦ ਡੈਸਕ: ਪੰਜਾਬ ਦੀ ਸਿਆਸਤ ਨੂੰ ਉਸ ਸਮੇਂ ਵੱਡਾ ਘਾਟਾ ਪੈ ਗਿਆ ਜਦੋਂ ਸਾਬਕਾ ਲੀਡਰ ਨੇ ਇਸ ਦੁਨਿਆ ਨੂੰ ਛੱਡ ਦਿੱਤਾ। ਤੁਹਾਨੂੰ ਦੱਸ ਦਈਏ ਕਿ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਦੇਹਾਂਤ ਹੋ ਗਿਆ। ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ।
ਕਾਫ਼ੀ ਸਮੇਂ ਤੋਂ ਚੱਲੇ ਰਹੇ ਸਨ ਬਿਮਾਰ
ਕਾਬਲੇਜ਼ਿਕਰ ਹੈ ਕਿ ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ ਪਰ ਪਿਛਲੇ 15 ਦਿਨਾਂ ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਬੀਤੇ ਦਿਨੀਂ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ।
ਪਰਿਵਾਰ ਨੂੰ ਵੱਡਾ ਝਟਕਾ
ਅਜਾਇਬ ਸਿੰਘ ਮੁਖਮੈਲਪੁਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ। ਮੁਖਮੈਲਪੁਰ ਆਪਣੇ ਪਿੱਛੇ ਆਪਣੀ ਪਤਨੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਸੁਖਬੀਰ ਬਾਦਲ ਅਤੇ ਹੋਰ ਸਿਆਸੀ ਹਸਤੀਆਂ ਨੇ ਐਕਸ ਤੇ ਪੋਸਟ ਕਰਦਿਆਂ ਉਹਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੀ ਬਾਦਲ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੈ।
ਸਿਆਸੀ ਜੀਵਨ
ਜੇਕਰ ਮੁਖਮੈਲਪੁਰ ਦੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਸਾਲ 1997 ’ਚ ਹਲਕਾ ਘਨੌਰ ਤੋਂ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਬਣੇ ਸਨ ਅਤੇ ਬਾਦਲ ਸਰਕਾਰ ਵਿਚ ਮੰਤਰੀ ਵੀ ਬਣੇ ਸਨ। ਉਹ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੇ ਪਤਨੀ ਹਰਪ੍ਰੀਤ ਕੌਰ ਮੁਖਮੈਲਪੁਰ ਵੀ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਕੀਤਾ ਗਿਆ।
- ਕਿਸਾਨ ਕਰਨਗੇ ਦਿੱਲੀ ਕੂਚ! ਮਹਾਂਪੰਚਾਇਤ 'ਚ ਹੋਇਆ ਵੱਡਾ ਐਲਾਨ, ਜਾਣੋਂ ਇਕੱਲੀ-ਇਕੱਲੀ ਯੋਜਨਾ ਬਾਰੇ?
- ਹੁਣ ਕਰੋੜਾਂ ਲੋਕਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ! ਬਦਲੇ ਨਿਯਮ
- ਕੌਣ ਹੈ ਐੱਮ.ਪੀ. ਅੰਮ੍ਰਿਤਪਾਲ ਸਿੰਘ? ਜਿਸ ਨੇ ਜੇਲ੍ਹ 'ਚ ਬੈਠ ਕੇ ਬਣਾ ਲਈ ਆਪਣੀ ਨਵੀਂ ਪਾਰਟੀ? ਜਾਣੋ ਕੀ ਰੱਖਿਆ ਪਾਰਟੀ ਦਾ ਨਾਮ?
- ਪੰਜਾਬ ਦੀ ਸਿਆਸਤ 'ਚ ਹੋਇਆ ਵੱਡਾ ਧਮਾਕਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਮ ਦਾ ਕੀਤਾ ਐਲਾਨ!