ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਤਿਆਰੀਆਂ ਵਿੱਢ ਦਿੱਤੀਆਂ ਹਨ। ਜਿਸ ਤਹਿਤ ਪਾਰਟੀ ਦੇ ਸੰਸਦੀ ਬੋਰਡ ਦੇ ਸੀਨੀਅਰ ਆਗੂਆਂ ਨੇ ਬਰਨਾਲਾ ਵਿੱਚ ਉਪ ਚੋਣ ਸਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਬਰਨਾਲਾ ਪੁੱਜੇ। ਜਿੱਥੇ ਉਹਨਾਂ ਜ਼ਿਮਨੀ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਉਮੀਦਵਾਰ ਸਬੰਧੀ ਵੀ ਰਾਇ ਲਈ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੋਣ ਦਾ ਦਾਅਵਾ ਕਰਦਿਆਂ ਚੋਣਾਂ ਨੇੜੇ ਆਉਂਦੇ ਹੀ ਉਮੀਦਵਾਰ ਦਾ ਐਲਾਨ ਕਰਨ ਦੀ ਗੱਲ ਆਖੀ।
ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ : ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬੋਰਡ ਦੇ ਮੈਂਬਰ ਹਰ ਜ਼ਿਮਨੀ ਚੋਣ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰਾਂ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਅੱਜ ਬਰਨਾਲਾ ਜ਼ਿਮਨੀ ਚੋਣ ਹਲਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ ਇਸ ਚੋਣ ਸਬੰਧੀ ਸਾਰਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਮਨੀ ਚੋਣ ਨੂੰ ਲੈ ਕੇ ਸਮੂਹ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਲੜਾਈ ਵੇਲੇ ਭਜੇ ਡਿੰਪੀ : ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਸਬੰਧੀ ਵੋਟਰਾਂ ਤੋਂ ਫੀਡਬੈਕ ਵੀ ਲਿਆ ਗਿਆ ਹੈੈ, ਜਦਕਿ ਚੋਣਾਂ ਦੇ ਨੇੜੇ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਅਕਾਲੀ ਆਗੂ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ ਕਮਜ਼ੋਰ ਦੱਸਦਿਆਂ ਕਿਹਾ ਕਿ ਉਹ ਅਸਲ ਲੜਾਈ ਵੇਲੇ ਭੱਜ ਗਏ ਹਨ।
- "ਡਿੰਪੀ ਅੱਧੇ ਮਨ ਨਾਲ ਪਾਰਟੀ 'ਚ ਨਾ ਆਈਂ, ਆ ਮੈਨੂੰ ਮਨਜ਼ੂਰ ਨਹੀਂ", ਮੁੱਖ ਮੰਤਰੀ ਨੇ ਸਭ ਦੇ ਸਾਹਮਣੇ ਡਿੰਪੀ ਢਿੱਲੋਂ ਨੂੰ ਕਿਉਂ ਆਖੀ ਆ ਗੱਲ? - dimpy dhillon will join app
- ਦਿਆਲੂ ਲੁਟੇਰੇ ! ਡਾਕਟਰ ਦੇ ਮਿੰਨਤਾਂ ਕਰਨ 'ਤੇ ਮੋਬਾਇਲ ਕੀਤਾ ਵਾਪਿਸ, ਨਕਦੀ ਲੈ ਕੇ ਫ਼ਰਾਰ - Robbery In Moga Clinic
- ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਛੋੜੀਆ 'ਚ ਦੇਖੇ ਗਏ ਤਿੰਨ ਸ਼ੱਕੀ, ਪੁਲਿਸ ਨੇ ਪਿੰਡ ਨੂੰ ਛਾਉਣੀ 'ਚ ਕੀਤਾ ਤਬਦੀਲ - three suspects seen in Pathankot
ਕਿਸਾਨਾਂ ਦਾ ਰੋਸ : ਮਲੇਰਕੋਟਲਾ ਅਤੇ ਸੰਗਰੂਰ ਵਿੱਚ ਭਾਰਤਮਾਲਾ ਪ੍ਰਾਜੈਕਟ ਤਹਿਤ ਮੁੱਖ ਮਾਰਗਾਂ ਲਈ ਧੱਕੇ ਨਾਲ ਜ਼ਮੀਨ ਐਕੁਆਇਰ ਕੀਤੇ ਜਾਣ ਦੇ ਮੁੱਦੇ ’ਤੇ ਅਕਾਲੀ ਆਗੂ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਲਗਾਤਾਰ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ ਅਤੇ ਇਸ ਦਾ ਨਤੀਜਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਸਹੀ ਰੇਟ ਨਹੀਂ ਦਿੱਤੇ ਜਾ ਰਹੇ ਹਨ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਜੇਕਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਅਸਲ ਕੀਮਤ ਮਿਲਦੀ ਹੈ ਤਾਂ ਉਹ ਜ਼ਮੀਨ ਦੇਣ ਲਈ ਤਿਆਰ ਹਨ।