ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ, ਜਿੱਥੇ ਉਨ੍ਹਾਂ ਨੇ ਸੱਚਖੰਡ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਧੰਨਵਾਦ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਮੈਂ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਪਹੁੰਚੀ ਹਾਂ, ਜਿਨ੍ਹਾਂ ਨੇ ਮੈਨੂੰ ਚੌਥੀ ਵਾਰ ਸੰਸਦ ਵਿੱਚ ਭੇਜਿਆ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵਿਸ਼ਵਾਸ਼ ਕਰਕੇ ਉਨ੍ਹਾਂ ਨੂੰ ਚੌਥੀ ਵਾਰ ਇਹ ਸਫ਼ਲਤਾ ਦਿਵਾਈ ਹੈ।
ਨਸ਼ਿਆਂ ਬਾਰੇ ਹਰਸਿਮਰਤ ਕੌਰ ਬਾਦਲ ਨੇ ਕਹੀ ਇਹ ਗੱਲ੍ਹ: ਇਸ ਤੋਂ ਇਲਾਵਾ, ਸੂਬੇ 'ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਸੂਬੇ ਦਾ ਮੁੱਖ ਮੰਤਰੀ ਆਪ ਖਾਣ ਪੀਣ ਦਾ ਸ਼ੌਕੀਨ ਹੋਵੇ, ਉੱਥੇ ਇਹੋ ਜਿਹੇ ਹਾਲਾਤ ਬਣਨੇ ਸੁਭਾਵਿਕ ਹਨ। ਸੂਬਾ ਸਰਕਾਰ ਵਲੋਂ 1800 ਕਰੋੜ ਦਾ ਹੋਰ ਕਰਜਾ ਲਏ ਜਾਣ ਬਾਰੇ ਚਿੰਤਾ ਜਾਹਿਰ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਦਾ ਬੁਰਾ ਹਾਲ ਕਰ ਦਿੱਤਾ ਹੈ। ਉੱਥੇ ਹੀ ਜਦੋਂ ਮੀਡੀਆ ਨੇ ਭਾਈ ਅੰਮ੍ਰਿਤ ਪਾਲ ਸਿੰਘ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਸਵਾਲ ਨੂੰ ਹਰਸਿਮਰਤ ਕੌਰ ਬਾਦਲ ਨਜ਼ਰਅੰਦਾਜ਼ ਕਰਦੀ ਨਜ਼ਰ ਆਈ। ਦੱਸ ਦਈਏ ਕਿ ਇਸ ਮੌਕੇ ਹਰਸਿਮਰਤ ਕੌਰ ਬਾਦਲ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਦੇ ਹੋਏ ਨਜ਼ਰ ਨਹੀਂ ਆਈ।
- ਪੰਜਾਬ 'ਚ ਮੌਨਸੂਨ ਨੇ ਦਿੱਤੀ ਦਸਤਕ : ਅੰਮ੍ਰਿਤਸਰ ਵਿੱਚ ਤੜਕਸਾਰ ਤੋਂ ਹੋ ਰਹੀ ਬਰਸਾਤ ਨੇ ਬਦਲਿਆ ਮੌਸਮ ਦਾ ਮਿਜਾਜ਼ - Monsoon in punjab
- ਗਰਮੀ ਤੋਂ ਲੋਕਾਂ ਨੂੰ ਮਿਲੇਗੀ ਜਲਦ ਰਾਹਤ, ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਓਰੇਂਜ ਅਲਰਟ - punjab weather update
- ਅੰਮ੍ਰਿਤਸਰ 'ਚ ਦੇਰ ਰਾਤ ਦੁਕਾਨਾਂ ਖੁੱਲ੍ਹੀਆਂ ਦੇਖ ਪੁਲਿਸ ਨੇ ਦੁਕਾਨਦਾਰਾਂ 'ਤੇ ਬਰਸਾਏ ਡੰਡੇ, ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ - Shopkeepers of Amritsar protested