ETV Bharat / state

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਬਣਾਈ ਦੂਰੀ, ਪੰਥਕ ਹਿੱਤਾਂ ਦਾ ਦਿੱਤਾ ਹਵਾਲਾ - PUNJAB BY ELECTIONS 2024

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਣੀ ਚੋਣਾਂ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ।

Akali Dal will not participate in Punjab by-elections 2024
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਬਣਾਈ ਦੂਰੀ, ਪੰਥਕ ਹਿੱਤਾਂ ਦਾ ਦਿੱਤਾ ਹਵਾਲਾ (ਅੰਮ੍ਰਿਤਸਰ ਪੱਤਰਕਾਰ- ਈਟੀਵੀ ਭਾਰਤ)
author img

By ETV Bharat Punjabi Team

Published : Oct 24, 2024, 4:26 PM IST

Updated : Oct 24, 2024, 9:43 PM IST

ਚੰਡੀਗੜ੍ਹ: ਪੰਜਾਬ ਦੀਆਂ ਚਾਰ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ ਚਾਰ ਜ਼ਿਲ੍ਹਿਆਂ 'ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉਥੇ ਹੀ ਅਕਾਲੀ ਦਲ ਨੇ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਅੱਜ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਜ਼ਿਮਨੀ ਚੋਣਾਂ ਦਾ ਹਿੱਸਾ ਨਹੀਂ ਬਣਨਗੇ। ਇਸ ਸਬੰਧੀ ਸ਼੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਸੋਚ ਸਮਝ ਕੇ ਇਹ ਫੈਸਲਾ ਕੀਤਾ ਹੈ।

ਪੰਥਕ ਹਿੱਤ ਨੂੰ ਦੇਖਦੇ ਹੋਏ ਫੈਸਲਾ ਲਿਆ ਹੈ

ਇਸ ਮਿਟਿੰਗ 'ਚ ਕਿਹਾ ਗਿਆ ਹੈ ਕਿ ਚੱਬੇਵਾਲ,ਗਿਦੜ੍ਹਬਾਹਾ, ਡੇਰਾ ਬਾਬਾ ਨਾਨਕ ਅਤੇ ਬਰਨਾਲਾ 'ਚ ਅਕਾਲੀ ਦਲ ਚੋਣ ਨਹੀਂ ਲੜੇਗਾ। ਅਕਾਲੀ ਆਗੂ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਚੋਣ ਪ੍ਰਚਾਰ ਅਤੇ ਹੋਰ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਲਈ ਸੁਭਾਵਿਕ ਹੈ ਕਿ ਜੇਕਰ ਕੋਈ ਪ੍ਰਚਾਰ ਨਹੀਂ ਹੁੰਦਾ ਤਾਂ ਪਾਰਟੀ ਉਪ ਚੋਣ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਉਹਨਾਂ ਕਿਹਾ ਕਿ ਵਰਕਰ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਨਾਲ ਹੀ ਡਾ. ਦਲਜੀਤ ਚੀਮਾ ਨੇ ਕਿਹਾ ਕਿ ਉਹ ਵਰਕਰਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅਸੀਂ ਪੰਥ ਵਿਰੋਧੀ ਤਾਕਤਾਂ ਨਾਲ ਲੜਾਂਗੇ। ਫਿਰਕੂ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਉਪ ਚੋਣਾਂ ਨਹੀਂ ਲੜਨਗੇ।

ਅਕਾਲੀ ਦਲ ਦੇ ਫੇਸਲੇ 'ਤੇ ਜਥੇਦਾਰ ਦਾ ਬਿਆਨ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਤਨਖਾਹੀਆ ਐਲਾਨਿਆ ਗਿਆ ਹੈ । ਜਿਸ ਦੇ ਚਲਦਿਆਂ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਹੀਂ ਲੜ ਸਕਣਗੇ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕੀਤਾ ਹੈ ਅਤੇ ਕਿਹਾ ਕਿ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਸਿਆਸਤ ਵਿੱਚ ਹੋਣ ਵਾਲੀ ਕਿਸੇ ਵੀ ਗਤੀਵਿਧੀ ਚ ਹਿੱਸਾ ਨਹੀਂ ਲੈ ਸਕਦੇ ਅਤੇ ਨਾ ਹੀ ਉਹ ਜ਼ਿਮਨੀ ਚੋਣਾਂ ਲੜ੍ਹ ਸਕਦੇ ਹਨ। ਉਹਨਾਂ ਵੱਲੋਂ ਅਜਿਹਾ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਨਾ ਹੋਵੇਗਾ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਹੋਰ ਕੋਈ ਵੀ ਨੁਮਾਇੰਦਾ ਚੋਣਾਂ ਵਿੱਚ ਖੜ੍ਹਾ ਹੋ ਸਕਦਾ ਹੈ ਕਿਉਕਿ ਇਹ ਉਹਨਾਂ ਦੇ ਅਧਿਕਾਰ ਹਨ।

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' 'ਤੇ ਵਰ੍ਹੇ ਬਿੱਟੂ, ਗੈਂਗਸਟਰਵਾਦ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ, ਸੁਣੋ ਤਾਂ ਜਰਾ ਕੀ ਕਿਹਾ...

ਰਿਸ਼ਵਤਖ਼ੋਰੀ 'ਚ ਫਸੀ ਮੋਗਾ ਦੀ ਮਹਿਲਾ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ, 5 ਲੱਖ ਲੈਕੇ ਛੱਡੇ ਨਸ਼ਾ ਤਸਕਰ

ਭਾਜਪਾ ਨੇ 6 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢੀ ਸਾਬਕਾ ਵਿਧਾਇਕ ਸਤਿਕਾਰ ਕੌਰ, ਨਸ਼ਾ ਤਸਕਰੀ ਕਰਦਿਆਂ ਪੁਲਿਸ ਨੇ ਕੀਤਾ ਸੀ ਕਾਬੂ

Last Updated : Oct 24, 2024, 9:43 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.