ਅੰਮ੍ਰਿਤਸਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿਖੇ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦਾ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇ ਉਨਾਂ ਨੇ ਜਗਜੀਤ ਸਿੰਘ ਡੱਲੇਵਾਲ ਬਾਰੇ ਕਿਹਾ ਬੜਾ ਦੁੱਖ ਹੈ ਕਿ ਕੇਂਦਰ ਸਰਕਾਰ ਦੀ ਭਾਰਤ ਦੇ ਅੰਨਦਾਤਾ ਕਿਸਾਨਾਂ ਦੇ ਬਾਰੇ ਜਿਹੜੀ ਸੋਚ ਹੈ, ਉਨ੍ਹਾਂ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦਾ ਹਾਂ। ਬਿਕਰਮ ਮਜੀਠੀਆ ਨੇ ਕਿਹਾ ਕਿ ਇੱਕ ਗੁਰਸਿੱਖ ਦੇਸ਼ ਦਾ ਅੰਨਦਾਤਾ ਆਪਣੀ ਜਾਨ ਦਾਅ ਤੇ ਲਗਾ ਰਿਹਾ ਹੈ।
ਕਿਸਾਨਾਂ ਦੀ ਖੁਦਕੁਸ਼ੀ ਦੇ ਮੁੱਦੇ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਦੀ ਖੁਦਕੁਸ਼ੀ ਦੇ ਮੁੱਦਿਆਂ ਨੂੰ ਲੈ ਕੇ ਅਤੇ ਕਿਸਾਨ ਜੋ ਕਰਜਾਈ ਹੋ ਰਹੇ ਹਨ, ਉਸ ਨੂੰ ਲੈ ਕੇ ਵੀ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੀ ਅਤੇ ਦੇਸ਼ ਦੀ ਆਵਾਜ਼ ਨੂੰ ਜੋ ਬੁਲੰਦ ਕਰ ਰਿਹਾ ਹੈ। ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ, ਉਸ ਨੂੰ ਲੈ ਕੇ ਡੱਲੇਵਾਲ ਉਨ੍ਹਾਂ ਦੀ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 19 ਦਿਨ ਤੋਂ ਉਹ ਮਰਨ ਵਰਤ 'ਤੇ ਬੈਠੇ ਹਨ। 19 ਦਿਨ ਬਿਨਾਂ ਕੁਝ ਖਾਧੇ ਪੀਤੇ ਰਹਿਣਾ ਕੋਈ ਮਾਮੂਲੀ ਗੱਲ ਨਹੀਂ ਹੈ, ਡੱਲੇਵਾਲ ਦੇ ਸਰੀਰ ਦੀ ਹਾਲਤ ਬਹੁਤ ਖ਼ਰਾਬ ਹੋ ਰਹੀ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਦੇ ਨਤੀਜੇ ਸਾਰੇ ਦੇਸ਼ ਲਈ ਬਹੁਤ ਮਾੜੇ ਸਾਬਿਤ ਹੋਣਗੇ। ਮਜੀਠੀਆ ਨੇ ਕਿਹਾ ਕਿ ਦਿੱਲੀ ਸਭ ਤੋਂ ਜਿਆਦਾ ਪੰਜਾਬੀਆਂ ਦੀ ਹੈ। ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਆਪਣਾ ਖੂਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।
ਸਰਕਾਰ ਵੱਲੋਂ ਮਜੀਠੇ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ
ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਹੋਣ ਨਾ ਹੋਣ ਦਾ ਕੋਈ ਫਾਇਦਾ ਨਹੀਂ, ਕਿਉਂਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਉਦੋਂ ਮਜੀਠੇ ਵਿੱਚ ਹਰ ਇੱਕ ਪਾਸੇ ਤਰੱਕੀ ਹੋ ਰਹੀ ਸੀ ਪਰ ਹੁਣ ਬਿਲਕੁਲ ਠੱਪ ਹੈ। ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਜੀਠੇ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਦਵਿੰਦਰ ਸਿੰਘ ਉਰਫ਼ ਘਨੱਈਆ ਜੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਈਏ ਤਾਂ ਜੋ ਆਪਣੇ ਹਲਕੇ ਮਜੀਠੇ ਦਾ ਵਿਕਾਸ ਕਰਵਾ ਸਕੀਏ।