ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀਆਂ ਦਾ ਦੌਰ ਵੱਧਦਾ ਜਾ ਰਿਹਾ ਹੈ। ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੇਖਣ ਨੂੰ ਮਿਲ ਰਹੀਆਂ ਹਨ। ਤਾਜਾ ਮਾਮਲਾ ਅੰਮ੍ਰਿਤਸਰ ਦੇ ਵਾਈਟ ਐਵਨਿਊ ਦਾ ਹੈ, ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧ ਵਿੱਚ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਦੇ ਆਗੂ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਵੱਲੋਂ ਹਲਾਤਾਂ ਦਾ ਜਾਇਜ਼ਾ ਲਿਆ ਗਿਆ।
ਅੰਮ੍ਰਿਤਸਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਯੋਗ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਵਾਈਟ ਐਵਨਿਊ ਇਲਾਕੇ ਦੇ ਇੱਕ ਘਰ ਵਿੱਚ ਇਸਾਈ ਧਰਮ ਦੇ ਪਾਸਟਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਪਾਸਟਰ ਵੱਲੋਂ ਇੱਕ ਕਮਰੇ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ। ਜਦਕਿ ਬਿਲਕੁੱਲ ਉਸ ਦੇ ਨਾਲ ਦੇ ਕਮਰੇ ਵਿੱਚ ਉਹ ਆਪਣੇ ਇਸਾਈ ਧਰਮ ਦਾ ਪ੍ਰਚਾਰ ਕਰਦੇ ਸੀ।
ਪਾਸਟਰ ਦੇ ਘਰ ਤੋਂ ਮਿਲਿਆ ਗੁਰੂ ਸਾਹਿਬ ਦਾ ਸਰੂਪ
ਉਹਨਾਂ ਕਿਹਾ ਕਿ ਜਿਸ ਕਮਰੇ ਵਿੱਚ ਉਹਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਗਿਆ ਸੀ, ਉਸ ਕਮਰੇ ਵਿੱਚ ਇੱਕ ਔਰਤ ਵੱਲੋਂ ਘਰੇਲੂ ਸਮਾਨ ਵੀ ਰੱਖਿਆ ਗਿਆ ਸੀ। ਜਿਸ ਕਾਰਨ ਉਹ ਕਮਰੇ ਦੇ ਵਿੱਚ ਨੰਗੇ ਸਿਰ ਆਉਂਦੀ ਜਾਂਦੀ ਸੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੀ ਸੀ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਬਾਰੇ ਉਹਨਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਫੋਨ ਕੀਤਾ ਹੈ। ਉਨ੍ਹਾਂ ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਤੋਂ ਪਾਲਕੀ ਸਾਹਿਬੀ ਭੇਜੀ ਗਈ ਹੈ, ਜਿਸ ਵਿੱਚ ਸਤਿਕਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਇਥੋਂ ਲਿਜਾਏ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਇਸ ਇਸਾਈ ਧਰਮ ਦੇ ਪਾਸਟਰ ਦੇ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ, ਕਿ ਇਸਾਈ ਧਰਮ ਦੇ ਪਾਸਟਰ ਵਲੋਂ ਆਪਣੇ ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਗਿਆ ਹੈ ਤੇ ਉਸ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਨਾਲ ਹੀ ਸਤਿਕਾਰ ਕਮੇਟੀ ਗੁਰੂ ਸਾਹਿਬ ਦਾ ਸਰੂਪ ਲਿਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
- ਗਣਪਤੀ ਮੂਰਤੀ ਵਿਸਰਜਨ ਕਰਨ ਗਏ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਮੱਚਿਆ ਚੀਖ ਚਿਹਾੜਾ - Immersion of Ganapati idol
- ਪੰਜਾਬ ਵਿੱਚ ਦਾਖਲ ਹੋ ਰਹੇ ਗੈਰ-ਕਾਨੂੰਨੀ ਟਰੱਕ, ਧੜੱਲੇ ਨਾਲ ਹੋ ਰਹੀ ਮਾਈਨਿੰਗ - Illegal trucks entering Punjab
- ਗੁਰੂ ਨਗਰੀ 'ਚ ਵੱਧ ਰਿਹਾ ਅਪਰਾਧ, ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਕੋਲੋਂ ਹੋਈ ਸੋਨੇ ਦੀ ਲੁੱਟ - robbery of gold from a businessman