ਨਵੀਂ ਦਿੱਲੀ: ਅਮਰੀਕਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਿਕ ਅਨਮੋਲ ਬਿਸ਼ਨੋਈ ਅਮਰੀਕਾ 'ਚ ਲੁਕਿਆ ਹੋਇਆ ਹੈ। ਇਹ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ ਗਈ ਹੈ । ਸੂਚਨਾ ਮਿਲਦੇ ਹੀ ਮੁੰਬਈ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਨਮੋਲ ਨੇ ਸ਼ੂਟਰ ਨਾਲ ਗੱਲ ਕੀਤੀ ਸੀ ਜਿਸ ਨੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦਾ ਕਤਲ ਕੀਤਾ ਸੀ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਪਹਿਲਾਂ ਹੀ ਅਨਮੋਲ ਖਿਲਾਫ ਕਾਰਵਾਈ ਕਰ ਰਹੀ ਸੀ। ਉਨ੍ਹਾਂ ਦਾ ਨਾਂ ਸਲਮਾਨ ਖਾਨ ਨੂੰ ਧਮਕੀਆਂ ਦੇਣ 'ਚ ਵੀ ਆਇਆ ਹੈ। NIA ਨੇ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦਾ ਇਨਾਮ ਹੈ। ਉਸ ਖ਼ਿਲਾਫ਼ 18 ਤੋਂ ਵੱਧ ਕੇਸ ਦਰਜ ਹਨ।
Mumbai Police have begun the extradition process for Anmol Bishnoi, linked to several high-profile cases, including a shooting outside Salman Khan's residence. A special court approved the police's application on October 16, and they expect to receive the necessary documents… pic.twitter.com/MlkEfGJh0F
— IANS (@ians_india) November 2, 2024
ਇੰਡੀਅਨ ਐਕਸਪ੍ਰੈਸ ਵਿੱਚ ਛਪੀ ਖਬਰ ਮੁਤਾਬਕ ਪਿਛਲੇ ਮਹੀਨੇ 16 ਅਕਤੂਬਰ ਨੂੰ ਮੁੰਬਈ ਪੁਲਿਸ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ ਅਪੀਲ ਕੀਤੀ ਸੀ ਕਿ ਉਹ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਨੂੰ ਲੈ ਕੇ ਪਹਿਲ ਕਰਨਾ ਚਾਹੁੰਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਉਸ ਦਾ ਨਾਂ ਆਇਆ ਸੀ। ਇਲਜ਼ਾਮ ਹੈ ਕਿ ਉਸਨੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ।
ਦੱਸ ਦੇਈਏ ਕਿ ਪਿਛਲੇ ਮਹੀਨੇ ਇੱਕ ਟੀਵੀ ਚੈਨਲ 'ਤੇ ਅਨਮੋਲ ਦੇ ਵੱਡੇ ਭਰਾ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪ੍ਰਸਾਰਿਤ ਹੋਇਆ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਹੈ। ਅਨਮੋਲ ਬਿਸ਼ਨੋਈ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਨਮੋਲ ਅਮਰੀਕਾ ਵਿੱਚ ਹੋ ਸਕਦਾ ਹੈ ਅਤੇ ਅਮਰੀਕੀ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਹੈ ਕਿ ਅਨਮੋਲ ਅਮਰੀਕੀ ਪੁਲਿਸ ਦੀ ਹਿਰਾਸਤ 'ਚ ਹੈ ਜਾਂ ਨਹੀਂ।
ਹਵਾਲਗੀ ਦੀ ਪ੍ਰਕਿਰਿਆ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਦੀ ਲੋੜ ਹੁੰਦੀ ਹੈ। ਉਹ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰਨਗੇ ਅਤੇ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣਗੇ। ਦੱਸ ਦੇਈਏ ਕਿ ਕੈਨੇਡਾ ਨੇ ਭਾਰਤ 'ਤੇ ਇਲਜ਼ਾਮ ਲਗਾਇਆ ਹੈ ਕਿ ਕੈਨੇਡਾ 'ਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਜਾਣਬੁੱਝ ਕੇ ਸਮਰਥਨ ਦਿੱਤਾ ਜਾ ਰਿਹਾ ਹੈ ਤਾਂ ਜੋ ਨਿੱਝਰ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਇਸ ਸਮੇਂ ਅਮਰੀਕਾ 'ਚ ਹੈ ਅਤੇ ਉਸ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਲਾਰੈਂਸ ਗੈਂਗ ਉਸ ਨੂੰ ਕਤਲ ਕਰਨਾ ਚਾਹੁੰਦਾ ਹੈ।
- ਗਧਿਆਂ ਦੇ ਮੇਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬਾਦਸ਼ਾਹਤ, ਸਲਮਾਨ ਖਾਨ ਦੇ ਨਾਂ ਵਾਲੇ ਗਧੇ ਤੋਂ ਵੀ ਮਹਿੰਗਾ ਵਿਕਿਆ ਲਾਰੈਂਸ ਨਾਂ ਵਾਲਾ ਗਧਾ
- ਰੇਲਵੇ ਨੇ ਵੇਟਿੰਗ ਟਿਕਟਾਂ ਦੇ ਨਿਯਮ ਵਿੱਚ ਕੀਤਾ ਬਦਲਾ, ਨਵੇਂ ਨਿਯਮਾਂ ਬਾਰੇ ਹੋ ਜਾਓ ਜਾਣੂ
- ਜੰਮੂ-ਕਸ਼ਮੀਰ ਦੇ ਬਡਗਾਮ 'ਚ ਗੈਰ-ਕਸ਼ਮੀਰੀਆਂ 'ਤੇ ਅੱਤਵਾਦੀ ਹਮਲਾ , ਇਸ ਵਾਰ ਯੂਪੀ ਦੇ ਦੋ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ
ਕੁਝ ਦਿਨ ਪਹਿਲਾਂ ਪੰਨੂ ਨੇ ਇਲਜ਼ਾਮ ਲਾਇਆ ਸੀ ਕਿ ਲਾਰੈਂਸ ਗੈਂਗ ਉਸ ਨੂੰ ਮਾਰਨਾ ਚਾਹੁੰਦਾ ਹੈ ਅਤੇ ਇਸ ਕੰਮ ਵਿਚ ਭਾਰਤ ਤੋਂ ਮਦਦ ਲੈ ਰਿਹਾ ਹੈ। ਅਮਰੀਕਾ ਨੇ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਸੀ। ਅਮਰੀਕਾ ਨੇ ਵਿਕਾਸ ਯਾਦਵ ਨਾਂ ਦੇ ਨੌਜਵਾਨ ਨੂੰ ਦੋਸ਼ੀ ਮੰਨਿਆ ਹੈ। ਵਿਕਾਸ ਯਾਦਵ 18 ਦਿਨ ਦਿੱਲੀ ਪੁਲਿਸ ਨੇ 2023 ਨੂੰ ਗ੍ਰਿਫਤਾਰ ਕੀਤਾ ਹੈ।