ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ ਉਥੇ ਉਹਨਾਂ ਨੇ ਆਪਣੀ ਸਪੀਚ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਦੇ ਨਾਲ ਕਰਦਿਆਂ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਕੌਮ ਵਿੱਚ ਰੋਸ ਪਾਇਆ ਗਿਆ। ਉਥੇ ਹੀ ਅੱਜ ਇਸ ਭੁੱਲ ਨੂੰ ਬਖਸ਼ਾਉਂਦੇ ਹੋਏ ਅੰਮਿਤ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਹੈ।
ਲਾਈਵ ਹੋ ਕੇ ਮਾਫੀ ਮੰਗੀ: ਸੋਸ਼ਲ ਮੀਡੀਆ ਉੱਤੇ ਵੀਡੀਓ ਪਾਉਂਦੇ ਹੋਏ ਉਨ੍ਹਾਂ ਕਿਹਾ, ''ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਨ੍ਹਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ। ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ''
- ਅੰਮ੍ਰਿਤਾ ਵੜਿੰਗ ਦੇ ਵਿਗੜੇ ਬੋਲਾਂ ਤੋਂ ਭਖਿਆ ਮੁੱਦਾ, ਪਾਰਟੀ ਦੇ ਪੰਜੇ ਦੀ ਕੀਤੀ ਬਾਬੇ ਨਾਨਕ ਨਾਲ ਤੁਲਨਾ, ਐਸਜੀਪੀਸੀ ਨੇ ਕਾਰਵਾਈ ਦੀ ਕੀਤੀ ਮੰਗ - SGPC On Amrita Warringਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਹੋਂਦ ਖੁਦ ਖਤਮ ਕਰਨ ਦੀ ਕੋਸ਼ਿਸ਼, ਅੰਮ੍ਰਿਤਪਾਲ ਦੇ ਪਿਤਾ ਦਾ ਤਿੱਖਾ ਤੰਜ - Shiromani Akali Dal destroy
- ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਨੂੰ ਮਿਲਿਆ ਪੁਰਾਣੀ ਪਾਰਟੀ ਦਾ ਸਮਰਥਨ, ਇਸ ਪਾਰਟੀ ਨੇ ਆਪਣੇ ਉਮੀਦਵਾਰ ਦਾ ਨਾਮ ਲਿਆ ਵਾਪਿਸ - support of candidate Amritpal
ਐਸਜੀਪੀਸੀ ਨੇ ਪਾਈ ਸੀ ਝਾੜ : ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕਰਨ ਦੀ ਜਦੋਂ ਵੀਡੀਓ ਵਾਇਰਲ ਹੋਈ ਤਾਂ ਸਿੱਖ ਕੌਮ 'ਚ ਭਾਰੀ ਰੋਸ ਫੈਲ ਗਿਆ ਸੀ। ਇਸ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮਾਮਲਾ ਸਾਹਮਣੇ ਆਉਣ 'ਤੇ ਅੰਮ੍ਰਿਤਾ ਵੜਿੰਗ ਨੂੰ ਸਖਤ ਤਾੜਨਾ ਕਰਦਿਆਂ ਤੁਰੰਤ ਮਾਫੀ ਮੰਗਣ ਲਈ ਕਿਹਾ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਵੀ ਵੀਡੀਓ ਜਾਰੀ ਕਰਕੇ ਝਾੜ ਪਾਈ ਸੀ ਅਤੇ ਆਪਣੇ ਬੋਲੇ ਸ਼ਬਦ ਵਾਪਿਸ ਕਰਨ ਦੀ ਗੱਲ ਆਖੀ।