ਹੈਦਰਾਬਾਦ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਸਾਰੇ 9 ਸਾਥੀਆਂ 'ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ: ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ। ਪਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।
ਚੋਣਾਂ ਤੋਂ ਪਹਿਲਾਂ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਨੌਂ ਸਾਥੀਆਂ ਨੂੰ ਪੰਜਾਬ ਸ਼ਿਫਟ ਕਰਨ ਦੇ ਕਈ ਯਤਨ ਕੀਤੇ, ਜਿਸ ਵਿੱਚ ਉਹ ਅਸਫਲ ਰਹੇ। ਅਖ਼ੀਰ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਿਆ। ਹੈਰਾਨੀ ਦੀ ਗੱਲ ਹੈ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਹੱਦ ਤੱਕ ਨਕਾਰ ਦਿੱਤਾ ਕਿ ਅੰਮ੍ਰਿਤਪਾਲ 1.97 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਗਏ।
ਨਿਯਮਾਂ ਮੁਤਾਬਿਕ ਅੰਮ੍ਰਿਤਪਾਲ ਸਿੰਘ ਨੂੰ 6 ਮਹੀਨੇ ਦੇ ਅੰਦਰ ਸੰਸਦ ਵਿੱਚ ਪਹੁੰਚ ਕੇ ਸਹੁੰ ਚੁੱਕਣੀ ਹੋਵੇਗੀ। ਇਸ ਦੇ ਲਈ ਉਸ ਨੂੰ 1 ਦਿਨ ਦੀ ਪੈਰੋਲ ਮਿਲ ਸਕਦੀ ਹੈ।
- ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨ ਗੈਂਗਸਟਰ ਨਾਲ ਵੀਡੀਓ ਕਾਲ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ - Lawrence Viral Video
- ਕਦੇ ਹੁੰਦਾ ਸੀ ਲੋਕਾਂ ਲਈ ਖਿੱਚ ਦਾ ਕੇਂਦਰ, ਅੱਜ ਖਸਤਾ ਹਾਲਤ 'ਚ ਬੰਦ ਹੋਇਆ ਦਹਾਕਿਆਂ ਪੁਰਾਣਾ ਪਾਣੀ 'ਚ ਤੈਰਨ ਵਾਲਾ ਹੋਟਲ, ਦੇਖੋ ਵੀਡੀਓ - Sirhind floating restaurant
- ਸਪੈਨਿਸ਼ ਜੋੜੇ ਨਾਲ ਹਿਮਾਚਲ 'ਚ ਹੋਈ ਕੁੱਟਮਾਰ, ਪੀੜਤ ਪਰਿਵਾਰ ਨੂੰ ਮਿਲੀਆਂ ਕਿਸਾਨ ਜਥੇਬੰਦੀਆਂ - Spanish couple beaten in Himachal
ਅੰਮ੍ਰਿਤਪਾਲ ਖਿਲਾਫ ਦਰਜ ਹਨ 12 ਕੇਸ: ਜੇਕਰ ਸਰਕਾਰ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਐਨਐਸਏ ਨੂੰ ਹਟਾ ਦਿੰਦੀ ਹੈ ਤਾਂ ਵੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤਾਂ ਵਿੱਚ ਫਸੇ ਰਹਿਣਾ ਪਵੇਗਾ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾਂ ਹੀ ਨਹੀਂ ਉਸ ਦੇ ਖਿਲਾਫ ਆਸਾਮ ਦੇ ਥਾਣੇ 'ਚ ਵੀ ਮਾਮਲਾ ਦਰਜ ਹੈ। ਜਿਸ 'ਚ ਪੁਲਿਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ 'ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।