ETV Bharat / state

ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਮਿਲੀ ਜ਼ਮਾਨਤ - Amritpal Singh brother got bail

author img

By ETV Bharat Punjabi Team

Published : Jul 25, 2024, 5:53 PM IST

Harpreet Singh Happy got bail: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਫਿਲੌਰ ਨੇੜਿਓਂ 4 ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

HARPREET SINGH HAPPY GOT BAIL
ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ (ETV Bharat Amritsar)

ਅੰਮ੍ਰਿਤਸਰ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਵੱਢੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਸਾਥੀ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਅੱਜ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਕੀ ਸੀ ਮਾਮਲਾ: ਦੱਸ ਦੇਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਫਿਲੌਰ ਨੇੜਿਓਂ 4 ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਇਨ੍ਹਾਂ ਨੂੰ 14 ਦਿਨ ਲਈ ਜੂਡੀਸ਼ੀਅਲ ਕਸਟਡੀ ਵਿੱਚ ਭੇਜ ਦਿੱਤਾ ਸੀ।

ਕਾਬਿਲਗੌਰ ਹੈ ਕਿ ਫਿਲੌਰ ਪੁਲਿਸ ਨੇ ਗਸ਼ਤ ਦੌਰਾਨ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇਕ ਸ਼ੱਕੀ ਕਾਰ ਦੀ ਤਲਾਸ਼ੀ ਲਈ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ 'ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ।

ਗੱਡੀ ਵਿੱਚ ਬੈਠੇ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੇ ਸਾਥੀ ਕੋਲੋਂ ਦੋ ਫੋਨ ਬਰਾਮਦ ਹੋਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.