ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਦਾ ਚੋਣ ਅਖਾੜਾ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਭਰ ਵਿੱਚ ਬੇਹੱਦ ਅਹਿਮ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉੱਤੇ ਹੁਣ ਵੱਖ-ਵੱਖ ਉਮੀਦਵਾਰ ਆਪੋ-ਆਪਣੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸੇ ਲੜੀ ਦੇ ਤਹਿਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਕਸਬਾ ਰਈਆ ਦੇ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਰਈਆ ਦੇ ਵਿੱਚ ਪੈਦਲ ਮਾਰਚ ਕੱਢਿਆ ਗਿਆ।
ਵਿਰਸਾ ਸਿੰਘ ਦਾ ਕੰਮ ਝੂਠ ਬੋਲਣਾ: ਇਸ ਦੌਰਾਨ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਡੀਬੇਟ ਦੇ ਦਿੱਤੇ ਜਾ ਰਹੇ ਬਿਆਨ ਦੇ ਉੱਤੇ ਕਿਹਾ ਕਿ ਉਹਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨਾਲ ਕੋਈ ਸਹਿਮਤੀ ਨਹੀਂ ਕੀਤੀ ਗਈ । ਸੰਗਤ ਦਾ ਇਹ ਫੈਸਲਾ ਸੀ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣ ਲੜਨ, ਜਿਸ ਤੋਂ ਬਾਅਦ ਉਹਨਾਂ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਜੇਕਰ ਡਿਬੇਟ ਕਰਨੀ ਹੈ ਤਾਂ ਉਹ ਸੰਗਤ ਦੇ ਨਾਲ ਕਰ ਲੈਣ। ਅੰਮ੍ਰਿਤਪਾਲ ਦੀ ਮਾਤਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦਾ ਕੰਮ ਹੀ ਝੂਠ ਬੋਲਣਾ ਹੈ ਅਤੇ ਜਦੋਂ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਸੀ ਉਸ ਤੋਂ ਤਿੰਨ ਦਿਨ ਬਾਅਦ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
- ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਉਮੀਦਵਾਰ ਹਰਦੀਪ ਸਿੰਘ ਨੇ ਦਿੱਤਾ ਅਸਤੀਫਾ - Chandigarh Lok Sabha Seat
- ਸ਼ੇਰ ਸਿੰਘ ਘੁਬਾਇਆ ਨੇ ਕੀਤਾ ਵੱਡਾ ਦਾਅਵਾ, ਕਿਹਾ- ਮੈਨੂੰ ਫਿਰੋਜ਼ਪੁਰ ਤੋਂ ਕਾਂਗਰਸ ਬਣਾ ਸਕਦੀ ਹੈ ਉਮੀਦਵਾਰ - Ferozpur lok sabha
- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਹਰਜਿੰਦਰ ਸਿੰਘ ਨੇ ਆਪਣੇ ਵਿਰੋਧੀਆਂ 'ਤੇ ਕਸੇ ਤੰਜ, ਦੇਖੋ ਵੀਡੀਓ - Harjinder Singh Bobby Garcha
ਸੰਗਤ ਨਾਲ ਮੁਕਾਬਲਾ: ਪ੍ਰਤਾਪ ਸਿੰਘ ਬਾਜਵਾ ਵੱਲੋਂ ਲੋਕ ਸਭਾ ਸੀਟ ਖਡੂਰ ਸਾਹਿਬ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਸਵਾਲ ਦੇ ਉੱਤੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਸਾਡਾ ਮੁਕਾਬਲਾ ਕਿਸੇ ਇੱਕ ਉਮੀਦਵਾਰ ਜਾਂ ਪਾਰਟੀ ਦੇ ਨਾਲ ਨਹੀਂ ਹੈ। ਇਹਨਾਂ ਪਾਰਟੀਆਂ ਦਾ ਮੁਕਾਬਲਾ ਸੰਗਤ ਦੇ ਨਾਲ ਹੈ।