ਚੰਡੀਗੜ੍ਹ: ਬੀਤੇ ਦਿਨੀ ਅੰਮ੍ਰਿਤਪਾਲ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕਰਨ ਗਏ ਉਨ੍ਹਾਂ ਦੇ ਵਕੀਲ ਦੀ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਖੰਡੂਰ ਸਾਹਿਬ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇਗਾ ਪਰ ਉਸ ਸਮੇਂ ਅੰਮ੍ਰਿਤਪਾਲ ਦੇ ਮਾਪਿਆਂ ਨੇ ਇਨ੍ਹਾਂ ਦਾਅਵਿਆ ਅਤੇ ਖਬਰਾਂ ਦਾ ਖੰਡਨ ਕੀਤਾ ਸੀ। ਹੁਣ ਅੰਮ੍ਰਿਤਪਾਲ ਦੇ ਚੋਣ ਮੈਦਾਨ ਵਿੱਚ ਉਤਰਨ ਦੀ ਗੱਲ ਪੱਕੀ ਹੋ ਚੁੱਕੀ ਹੈ।
ਅੰਮ੍ਰਿਤਪਾਲ ਦੀ ਮਾਤਾ ਨੇ ਕੀਤਾ ਐਲਾਨ: ਅੰਮ੍ਰਿਤਪਾਲ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਉਸ ਦੇ ਮਾਪੇ ਪਹੁੰਚੇ ਸਨ ਅਤੇ ਹੁਣ ਉਨ੍ਹਾਂ ਦੀ ਮਾਤਾ ਨੇ ਹੀ ਖੁੱਦ ਤਸਦੀਕ ਕੀਤਾ ਹੈ ਕਿ ਅੰਮ੍ਰਿਤਪਾਲ ਕਿਸੇ ਵੀ ਪਾਰਟੀ ਦੇ ਬੈਨਰ ਹੇਠ ਨਹੀਂ ਸਗੋਂ ਅਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਰੇਗਾ। ਅੰਮ੍ਰਿਤਪਾਲ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਨਿਜੀ ਵਿਚਾਰ ਨਹੀਂ ਸੀ ਪਰ ਲੋਕਾਂ ਦੇ ਦਬਾਅ ਕਰਕੇ ਉਹ ਚੋਣ ਮੈਦਾਨ ਵਿੱਚ ਉਤਰੇਗਾ। ਨਾਲ ਹੀ ਉਹ ਆਪਣੇ ਸਾਥੀਆਂ ਨੂੰ ਵੀ ਜੇਲ੍ਹ ਤੋਂ ਬਾਹਰ ਕਢਵਾਉਣ ਦਾ ਯਤਨ ਕਰੇਗਾ।
- ਸਾਬਕਾ ਜੇਈ ਨੇ ਕਰਤੀ ਕਮਾਲ, ਗਰਮੀ 'ਚ ਰੁੱਖਾਂ ਦੀ ਛਾਂ ਨੂੰ ਤਰਸਦੇ ਲੋਕਾਂ ਲਈ ਬਣਾ ਦਿੱਤਾ ਜੰਗਲ - former JE narinder singh
- ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ - Chief Secretary Anurag Verma
- ਆਖਿਰਕਾਰ ਕਿਉਂ ਕਿਸਾਨਾਂ ਨੂੰ ਪੂਸਾ 44 ਦੀ ਥਾਂ 'ਤੇ ਪੀਆਰ ਕਿਸਮਾਂ ਲਾਉਣ ਲਈ ਕੀਤਾ ਜਾ ਰਿਹੈ ਉਤਸ਼ਾਹਿਤ ? ਵੇਖੋ ਖਾਸ ਰਿਪੋਰਟ - new Paddy variety
ਨੈਸ਼ਨਲ ਸਿਕਿਓਰਿਟੀ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ: ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸੁਰਖੀਆਂ 'ਚ ਆ ਗਿਆ ਸੀ। ਉਸ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਜਦੋਂ ਪੰਜਾਬ ਪੁਲਿਸ ਨੇ ਆਪਣੀ ਪਕੜ ਸਖ਼ਤ ਕੀਤੀ ਤਾਂ ਉਸ ਨੇ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਇਲਾਵਾ ਫਰਵਰੀ 2023 'ਚ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੇ ਹਥਿਆਰਾਂ ਨਾਲ ਲੈਸ ਪੰਜਾਬ ਦੇ ਅਜਨਾਲਾ 'ਚ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਅਗਵਾ ਅਤੇ ਦੰਗਿਆਂ ਦੇ ਇੱਕ ਮੁਲਜ਼ਮ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣੇ ਵਿੱਚ ਛਾਪਾ ਮਾਰਿਆ ਸੀ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ਖ਼ਿਲਾਫ਼ ਉਸ ਦੇ ਇੱਕ ਸਾਬਕਾ ਸਾਥੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੇ ਇਲਜ਼ਾਮ ਲਗਾਏ ਸਨ ਕਿ ਇਨ੍ਹਾਂ ਸਾਰਿਆਂ ਨੇ ਕਥਿਤ ਤੌਰ 'ਤੇ ਅਜਨਾਲਾ ਤੋਂ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਅਗਵਾ ਕੀਤਾ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੈਸ਼ਨਲ ਸਿਕਿਓਰਿਟੀ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।