ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਦੰਗਲ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਲੋਕ ਸਭਾ ਚੋਣਾਂ ਲੜਨ ਲਈ ਸੱਤ ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਨੂੰ ਠੁਕਰਾ ਦਿੱਤਾ ਹੈ ਅਤੇ ਜੇਲ੍ਹ ਤੋਂ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕੀਤਾ। ਪੰਜਾਬ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਨਾਮਜ਼ਦਗੀ ਭਰੀ: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਉਮੀਦਵਾਰ ਅੰਮ੍ਰਿਤਪਾਲ ਨੇ ਆਪਣੀ ਤਮਾਮ ਸੰਪੱਤੀ ਦਾ ਵੇਰਵਾ ਵੀ ਸਾਂਝਾ ਕੀਤਾ। ਦੱਦ ਦਈਏ ਜੇਲ੍ਹ ਬੰਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਖਾਤੇ ਵਿੱਚ ਸਿਰਫ 1000 ਰੁਪਏ ਹਨ। ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੇ ਚੋਣ ਹਲਫ਼ਨਾਮੇ ਅਨੁਸਾਰ, ਸਿੰਘ ਦਾ ਅੰਮ੍ਰਿਤਸਰ ਵਿੱਚ ਐਸਬੀਆਈ ਸ਼ਾਖਾ, ਰਈਆ, ਬਾਬਾ ਬਕਾਲਾ ਵਿੱਚ 1,000 ਰੁਪਏ ਦਾ ਬੈਂਕ ਬੈਲੰਸ ਹੈ। ਆਪਣੇ ਹਲਫ਼ਨਾਮੇ ਅਨੁਸਾਰ ਇਸ ਤੋਂ ਇਲਾਵਾ ਸਿੰਘ ਕੋਲ ਕੋਈ ਵੀ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ।
- ਕਵੀ ਸੁਰਜੀਤ ਪਾਤਰ ਦੇ ਦੇਹਾਂਤ ਨਾਲ ਪੂਰੀ ਤਰ੍ਹਾਂ ਹਿੱਲਿਆ ਪੰਜਾਬੀ ਸਿਨੇਮਾ, ਦਿਲਜੀਤ ਦੁਸਾਂਝ ਤੋਂ ਲੈ ਕੇ ਕੁਲਵਿੰਦਰ ਬਿੱਲਾ ਤੱਕ ਨੇ ਪ੍ਰਗਟ ਕੀਤਾ ਦੁੱਖ - Surjit Patar Passes Away
- ਸੁਰਜੀਤ ਪਾਤਰ ਦਾ ਸੋਮਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ, ਬੇਟਾ ਆਸਟ੍ਰੇਲੀਆ ਤੋਂ ਪਰਤ ਰਿਹੈ ਲੁਧਿਆਣਾ - Surjit Patar Funeral
- ਬਾਬੇ ਨਾਨਕ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸ਼ਖ਼ਸ ਵੱਲੋਂ ਅਹਿਮ ਉਪਰਾਲਾ, ਮਿਸ਼ਨ 800 ਕਰੋੜ ਦਾ ਲਿਆ ਅਹਿਦ - pledge to deliver verses Guru Nanak
ਇਨ੍ਹਾਂ ਉਮੀਦਵਾਰਾਂ ਵਿਚਕਾਰ ਮੁਕਾਬਲਾ: ਦੱਸ ਦਈਏ ਖਡੂਰ ਸਾਹਿਬ ਸੀਟ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ, ਆਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਸ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ।