ਚੰਡੀਗੜ੍ਹ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਾਂਸਦ ਵਜੋਂ ਸਹੁੰ ਚੁੱਕੀ ਹੈ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ, ਪਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਵੇਗਾ। ਪੈਰੋਲ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ, ਉਨ੍ਹਾਂ ਨੂੰ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਉਨ੍ਹਾਂ ਨੂੰ ਅਜੇ ਤੱਕ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।
#WATCH | Delhi: 'Waris Punjab De' Chief and independent MP from Khadoor Sahib Lok Sabha seat Amritpal Singh's father, Tarsem Singh says, " we have not been briefed about the information that he has reached here or not (from dibrugarh jail)... this is a matter of joy for the voters… pic.twitter.com/W0tm0MpBw3
— ANI (@ANI) July 5, 2024
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੂੰ ਜ਼ਿੰਮੇਵਾਰੀ: ਅੰਮ੍ਰਿਤਪਾਲ ਸਿੰਘ ਕਰੀਬ ਇੱਕ ਸਾਲ ਦੋ ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ ਅਤੇ ਇਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ ਦੇ ਚੱਲਦੇ ਉਨ੍ਹਾਂ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।
ਸਪੀਕਰ ਦੇ ਕਮਰੇ 'ਚ ਚੁੱਕਣਗੇ ਸਹੁੰ: ਇਸ ਸਬੰਧੀ ਜਾਣਕਾਰੀ ਮੁਤਾਬਕ ਸੰਸਦ ਦਾ ਸੈਸ਼ਨ ਖਤਮ ਹੋ ਚੁੱਕਿਆ ਹੈ। ਅਜਿਹੇ 'ਚ ਅੰਮ੍ਰਿਤਪਾਲ ਸਿੰਘ ਲੋਕ ਸਭਾ ਸਪੀਕਰ ਦੇ ਕਮਰੇ 'ਚ ਸਹੁੰ ਚੁੱਕਣਗੇ। ਕਾਬਿਲੇਗੌਰ ਹੈ ਕਿ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਵੀ ਸਪੀਕਰ ਦੇ ਕਮਰੇ 'ਚ ਸਹੁੰ ਚੁੱਕਣਗੇ।
ਖਡੂਰ ਸਾਹਿਬ ਸੀਟ ਤੋਂ ਜਿੱਤੀ ਸੀ ਚੋਣ: ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੈੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ। ਇਸ ਦੌਰਾਨ ਉਨ੍ਹਾਂ ਵੱਡੀ ਲੀਡ ਨਾਲ ਇਹ ਜਿੱਤ ਹਾਸਲ ਕੀਤੀ ਸੀ। ਭਾਵੇਂ ਕਿ ਅੰਮ੍ਰਿਤਪਾਲ ਸਿੰਘ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਨ੍ਹਾਂ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ।
ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ 'ਚ ਬੰਦ: ਕਾਬਿਲੇਗੌਰ ਹੈ ਪਿਛਲੇ ਸਾਲ 2023 ਦੇ ਮਾਰਚ ਮਹੀਨੇ 'ਚ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ, ਜਿਸ 'ਚ ਅੰਮ੍ਰਿਤਪਾਲ ਸਿੰਘ ਸਣੇ ਕੁਝ ਹੋਰ ਸਾਥੀਆਂ 'ਤੇ ਐਨਐਸਏ ਲਗਾ ਕੇ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਹ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਨਾਲ ਡਿਬਰੂਗੜ੍ਹ ਜੇਲ੍ਹ 'ਚ ਬੰਦ ਸਾਥੀਆਂ 'ਤੇ ਲੱਗੀ ਐਨਐਸਏ 'ਚ ਇੱਕ ਸਾਲ ਦਾ ਹੋਰ ਵਾਧਾ ਕੀਤਾ ਗਿਆ ਹੈ।
- ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ - Amritpal Singh oath ceremony
- ਸਹੁੰ ਚੁੱਕ ਸਮਾਗਮ ਦੌਰਾਨ ਪਰਿਵਾਰ ਨੂੰ ਨਹੀਂ ਮਿਲ ਸਕਣਗੇ ਅੰਮ੍ਰਿਤਪਾਲ ਸਿੰਘ, ਸਾਹਮਣੇ ਆਇਆ ਵੱਡਾ ਕਾਰਨ - Amritpal Singh
- ਸ਼ੀਤਲ ਅੰਗੁਰਾਲ ਨੇ ਕਬੂਲਿਆ CM ਮਾਨ ਦਾ ਚੈਲੰਜ: ਸਬੂਤਾਂ ਨਾਲ ਜਲੰਧਰ ਦੇ ਜਗਜੀਵਨ ਰਾਮ ਚੌਕ ਪਹੁੰਚੇ; ਪਰ ਖੁਦ ਨਹੀਂ ਪਹੁੰਚੇ ਭਗਵੰਤ ਮਾਨ - Angural accepted CM Mann challenge