ETV Bharat / state

ਕੌਣ ਹੈ ਐੱਮ.ਪੀ. ਅੰਮ੍ਰਿਤਪਾਲ ਸਿੰਘ? ਜਿਸ ਨੇ ਜੇਲ੍ਹ 'ਚ ਬੈਠ ਕੇ ਬਣਾ ਲਈ ਆਪਣੀ ਨਵੀਂ ਪਾਰਟੀ? ਜਾਣੋ ਕੀ ਰੱਖਿਆ ਪਾਰਟੀ ਦਾ ਨਾਮ? - PUNJAB ELECTIONS RESULT 2024

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਹੈ।

ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ (ETV BHARAT)
author img

By ETV Bharat Punjabi Team

Published : Jun 4, 2024, 6:50 PM IST

Updated : Jan 4, 2025, 8:20 PM IST

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜੇ ਲੱਗਭਗ ਸਾਫ਼ ਹੋ ਚੁੱਕੇ ਹਨ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਤਿੰਨ ਸੀਟਾਂ 'ਤੇ ਆਮ ਆਦਮੀ ਪਾਰਟੀ, ਸੱਤ ਤੇ ਕਾਂਗਰਸ ਅਤੇ ਇੱਕ 'ਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਰਹੇ ਅਤੇ ਕੁਝ ਸੀਟਾਂ ਜਿੱਤ ਚੁੱਕੇ। ਉਥੇ ਹੀ ਪੰਜਾਬ ਦੀਆਂ ਦੋ ਅਜਿਹੀਆਂ ਸੀਟਾਂ ਜਿੰਨ੍ਹਾਂ 'ਤੇ ਦੋ ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਇਸ 'ਚ ਪੰਥਕ ਸੀਟ ਕਹੀ ਜਾਂਦੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਦਾ ਨਾਂ ਸ਼ਾਮਲ ਹੈ। ਅੰਮ੍ਰਿਤਪਾਲ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਲੋਂ ਜੇਲ੍ਹ 'ਚ ਬੈਠ ਕੇ ਹੀ ਚੋਣ ਲੜੀ ਗਈ ਤੇ ਲੋਕਾਂ ਨੇ ਜਿੱਤ ਦਾ ਇਹ ਫ਼ਤਵਾ ਵੀ ਉਨ੍ਹਾਂ ਦੇ ਨਾਮ ਦਿੱਤਾ ਹੈ। ਆਖਿਰ ਕੌਣ ਹੈ ਅੰਮ੍ਰਿਤਪਾਲ ਸਿੰਘ ਜਿਸ ਨੇ ਜੇਲ੍ਹ ਤੋਂ ਚੋਣ ਲੜਦਿਆਂ ਜਿੱਤ ਦਰਜ ਕੀਤੀ ਅਤੇ ਇੰਨ੍ਹਾਂ ਦੇ ਕਿਹੜੇ ਮੁੱਦੇ ਹੋਣਗੇ।

ਅੰਮ੍ਰਿਤਸਰ ਦੇ ਜੱਲੂਖੇੜੇ ਦਾ ਪਿਛੋਕੜ: ਅੰਮ੍ਰਿਤਪਾਲ ਸਿੰਘ ਜੋ ਐਨਐਸਏ ਤਹਿਤ ਜੇਲ੍ਹ 'ਚ ਨਜ਼ਰਬੰਦ ਹਨ ਅਤੇ ਉਨ੍ਹਾਂ ਦਾ ਜਨਮ 17 ਜਨਵਰੀ 1993 ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਨਾਂ ਤਰਸੇਮ ਸਿੰਘ ਹੈ। ਮੁੱਖ ਤੌਰ 'ਤੇ ਅੰਮ੍ਰਿਤਸਰ ਦੇ ਜੱਲੂਪੁਰ ਖੇੜਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਨਾਲ ਜੁੜਨ ਲਈ 2012 ਵਿੱਚ ਦੁਬਈ ਚਲੇ ਗਏ ਸੀ। ਉਦੋਂ ਅੰਮ੍ਰਿਤਪਾਲ ਸਿੰਘ ਸਿਰਫ 19 ਸਾਲ ਦੇ ਸੀ। ਜਿਸ ਤੋਂ ਬਾਅਦ ਉਹ ਸਾਲ 2022 ਵਿੱਚ ਭਾਰਤ ਪਰਤੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਕਪੂਰਥਲਾ ਦੇ ਪੋਲੀਟੈਕਨਿਕ ਕਾਲਜ ਤੋਂ ਪੜਾਈ ਕੀਤੀ ਹੈ। ਦੁਬਾਈ ਤੋਂ ਵਾਪਿਸ ਪਰਤਿਆ ਹੀ ਉਸ ਨੂੰ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ 'ਵਾਰਿਸ ਪੰਜਾਬ ਦਾ' ਮੁਖੀ ਬਣਾਇਆ ਗਿਆ।

ਦੀਪ ਸਿੱਧੂ ਦੀ ਜਥੇਬੰਦੀ ਦਾ ਪ੍ਰਧਾਨ: ਅੰਮ੍ਰਿਤਪਾਲ ਸਿੰਘ ਇੱਕ ਅਜਿਹਾ ਨਾਂ ਹੈ ਜੋ ਕਿ ਅਚਾਨਕ ਸੁਰਖੀਆਂ ਵਿੱਚ ਆ ਗਿਆ, ਜਦੋਂ ਅੰਮ੍ਰਿਤਪਾਲ ਨੂੰ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਐਲਾਨਿਆ ਗਿਆ। ਮੁੱਖੀ ਐਲਾਨੇ ਜਾਣ ਤੋਂ ਬਾਅਦ ਸੜਕ ਹਾਦਸੇ ਵਿੱਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ ਦਾ ਸਾਰਾ ਭਾਰ ਅੰਮ੍ਰਿਤਪਾਲ ਹੀ ਸੰਭਾਲ ਰਿਹਾ ਸੀ। ਇਸ ਲਈ ਉਹ ਖੁਫੀਆ ਤੰਤਰ ਦੀ ਰਾਡਾਰ 'ਤੇ ਰਿਹਾ ਤੇ ਹਰ ਪਾਸੇ ਤੋਂ ਅੰਮ੍ਰਿਤਪਾਲ ਉੱਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਜਥੇਬੰਦੀ ਦਾ ਨਵਾਂ ਪ੍ਰਧਾਨ ਬਣਾਉਣ ਸਮੇਂ ਅੰਮ੍ਰਿਤਪਾਲ ਸਿੰਘ ਦੀ ਤਾਜ਼ਪੋਸ਼ੀ ਮੋਗਾ ਦੇ ਪਿੰਡ ਰੋਡੇ ਵਿਖੇ ਹੋਈ ਸੀ। ਜਿਸ 'ਚ ਸਿਮਰਨਜੀਤ ਸਿੰਘ ਮਾਨ ਵਲੋਂ ਉਨ੍ਹਾਂ ਦੀ ਤਾਜ਼ਪੋਸ਼ੀ ਕੀਤੀ ਗਈ ਸੀ।

ਖਾਲਸਾ ਵਹੀਰ ਦੀ ਸ਼ੁਰੂਆਤ: ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਵਿੱਚ ਅੰਮ੍ਰਿਤ ਸੰਚਾਰ ਕਰਨ ਲਈ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਸੀ। ਇਹ ਖਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਗਈ। ਉਦੋਂ ਤੋਂ ਅੰਮ੍ਰਿਤਪਾਲ ਸਿੰਘ ਖਾਲਸਾ ਵਹੀਰ ਰਾਹੀਂ ਅੰਮ੍ਰਿਤ ਸੰਚਾਰ ਲਈ ਲਗਾਤਾਰ ਮੀਟਿੰਗਾਂ ਕਰ ਰਿਹਾ ਸੀ।

ਬਿਆਨਬਾਜ਼ੀ ਕਾਰਨ ਚਰਚਾ ਤੇ ਅਜਨਾਲਾ ਕਾਂਡ: ਮੀਟਿੰਗਾਂ ਵਿੱਚ ਅੰਮ੍ਰਿਤਪਾਲ ਸਿੰਘ ਤਿੱਖੀ ਬਿਆਨਬਾਜ਼ੀ ਕਰਦਾ ਸੀ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਉਹ ਹਮੇਸ਼ਾ ਚਰਚਾ ਵਿੱਚ ਰਹੇ। ਅੰਮ੍ਰਿਤਪਾਲ ਸਿੰਘ ਦਾ ਕਈ ਵਾਰ ਵਿਰੋਧ ਵੀ ਹੋਇਆ। ਗੁਰਦੁਆਰਾ ਸਾਹਿਬ 'ਚ ਕੁਰਸੀਆਂ ਹਟਾਉਣ ਅਤੇ ਸੋਫ਼ੇ ਨੂੰ ਅੱਗ ਲਗਾਉਣ 'ਤੇ ਵੀ ਰਲਵਾਂ-ਮਿਲਵਾਂ ਪ੍ਰਤੀਕਰਮ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਅਜਨਾਲਾ ਕਾਂਡ ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੇ ਚਰਚੇ ਜਿਆਦਾ ਹੋਏ, ਕਿਉਂਕਿ ਉਨ੍ਹਾਂ ਨੇ ਆਪਣੇ ਸਾਥੀ ਨੂੰ ਛਡਵਾਉਣ ਲਈ ਇਹ ਸਾਰਾ ਕੰਮ ਕੀਤਾ ਸੀ। ਜਿਸ 'ਚ ਇਲਜ਼ਾਮ ਵੀ ਲੱਗੇ ਕਿ ਉਨ੍ਹਾਂ ਨੇ ਥਾਣੇ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਐਨਐਸਏ ਤਹਿਤ ਜੇਲ੍ਹ 'ਚ ਨਜ਼ਰਬੰਦ: ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਖਿਲਾਫ਼ ਸੂਬੇ 'ਚ ਐਕਸ਼ਨ ਕੀਤਾ ਤੇ ਕਈ ਸਾਥੀਆਂ ਨੂੰ ਫੜਿਆ ਗਿਆ ਪਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਈ ਦਿਨਾਂ ਬਾਅਦ ਮੋਗਾ ਦੇ ਪਿੰਡ ਰੋਡੇ ਤੋਂ ਹੀ ਹੋਈ, ਜਿਥੇ ਉਨ੍ਹਾਂ ਦੀ ਤਾਜ਼ਪੋਸ਼ੀ ਕੀਤੀ ਗਈ ਸੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਕੁਝ ਸਾਥੀਆਂ 'ਤੇ ਨੈਸ਼ਨਲ ਸਿਕਿਓਰਿਟੀ ਐਕਟ (ਐਨਐਸਏ) ਲਗਾ ਕੇ ਅਸਾਮ ਦੇ ਡਿਬਰੂਗੜ੍ਹ ਜੇਲ੍ਹ 'ਚ ਭੇਜ ਦਿੱਤਾ ਗਿਆ।

ਪੰਥਕ ਸੀਟ ਹੈ ਖਡੂਰ ਸਾਹਿਬ: ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਵਲੋਂ ਖਡੂਰ ਸਾਹਿਬ ਲੋਕ ਸਭਾ ਸੀਟ ਨੂੰ ਹੀ ਚੋਣ ਲਈ ਕਿਉਂ ਚੁਣਿਆ ਗਿਆ, ਇਸ ਦੀ ਵੀ ਇੱਕ ਵੱਡੀ ਵਜ੍ਹਾ ਹੈ। ਖਡੂਰ ਸਾਹਿਬ ਦੀ ਲੋਕ ਸਭਾ ਸੀਟ ਪੰਥਕ ਸੀਟ ਮੰਨੀ ਜਾਂਦੀ ਹੈ। ਜਿਥੋਂ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਵੀ ਜੇਲ੍ਹ ਤੋਂ ਹੀ ਚੋਣ ਲੜ ਕੇ ਜਿੱਤ ਦਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਵੀ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏ ਸੀ। ਇਸ ਦੌਰਾਨ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਮਰਥਨ ਵੀ ਮਿਲਿਆ, ਜਿੰਨ੍ਹਾਂ ਨੇ ਹਲਕੇ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ।

Last Updated : Jan 4, 2025, 8:20 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.