ਅੰਮ੍ਰਿਤਸਰ: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੀਤੇ ਦਿਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਉਸ ਮੰਗ ਪੱਤਰ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਜੇਲ੍ਹ ਤਬਦੀਲੀ ਨੂੰ ਲੈ ਕੇ ਕੀਤੀ ਗਈ ਭੁੱਖ ਹੜਤਾਲ ਬਾਰੇ ਜਾਣਕਾਰੀ ਦਿੱਤੀ ਗਈ ਸੀ। ਪਰਿਵਾਰ ਵੱਲੋਂ ਮੰਗ ਕੀਤੀ ਗਈ ਸੀ ਕਿ ਉਹਨਾਂ ਦੀ ਜੇਲ ਤਬਦੀਲੀ ਕੀਤੀ ਜਾਵੇ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਣਵਾਈ ਨਾ ਕੀਤੇ ਜਾਣ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਰਦਾਸ ਕਰਨ ਤੋਂ ਬਾਅਦ ਭੁੱਖ ਹੜਤਾਲ ਉੱਤੇ ਬੈਠਣ ਦਾ ਫੈਸਲਾ ਕੀਤਾ ਗਿਆ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਰੱਖੀ ਗਈ ਭੁੱਖ ਹੜਤਾਲ ਤੋਂ ਬਾਅਦ ਅੱਜ ਉਹਨਾਂ ਦੀ ਮਾਤਾ ਵੱਲੋਂ ਵੀ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਉਹਨਾਂ ਦੇ ਬੱਚਿਆਂ ਉੱਤੇ ਜੋ ਤਸ਼ੱਦਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਉਸ ਦੇ ਰੋਸ ਵਜੋਂ ਉਹਨਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ।
ਬੱਚੇ ਜੇਲ੍ਹਾਂ ਦੇ ਵਿੱਚ ਭੁੱਖੇ: ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੇ ਬੱਚੇ ਜੇਲ੍ਹਾਂ ਦੇ ਵਿੱਚ ਭੁੱਖੇ ਰਹਿ ਸਕਦੇ ਹਨ, ਤਾਂ ਉਹ ਵੀ ਬਾਹਰ ਭੁੱਖ ਹੜਤਾਲ ਕਰਕੇ ਉਹਨਾਂ ਦਾ ਸਾਥ ਜਰੂਰ ਦੇਣਗੇ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਇਸ ਤਰ੍ਹਾਂ ਦੇ ਮਾਮਲੇ ਹਨ, ਜਿਨ੍ਹਾਂ ਵਿੱਚ ਐਨਐਸਏ ਦਾ ਮਾਮਲੇ ਦਰਜ ਕੀਤੇ ਗਏ ਹਨ ਪਰ ਉਹਨਾਂ ਨੂੰ ਪੰਜਾਬ ਦੇ ਵਿੱਚ ਅਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਹੀ ਰੱਖਿਆ ਜਾਂਦਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਡਿਬਰੂਗੜ ਜੇਲ ਵਿੱਚ ਰੱਖਿਆ ਗਿਆ ਹੈ ਤਾਂ ਜੋ ਕਿ ਅਸੀਂ ਉਹਨਾਂ ਨਾਲ ਮੁਲਾਕਾਤ ਨਾ ਕਰ ਸਕੀਏ।
ਅੱਗੇ ਬੋਲਦੇ ਹੋਏ ਕਿਹਾ ਕਿ ਜੋ ਆਡੀਓ ਅੰਮ੍ਰਿਤਪਾਲ ਸਿੰਘ ਦੀ ਸਾਹਮਣੇ ਆਈ ਹੈ। ਉਸ ਵਿੱਚ ਸਾਫ ਦੱਸਿਆ ਜਾ ਰਿਹਾ ਹੈ ਕਿ ਜੋ ਜੇਲ੍ਹ ਵਿੱਚ ਵਿੱਚ ਜੋ ਸਿੰਘ ਬੰਦ ਹਨ ਉਹਨਾਂ ਦੀ ਤਬੀਅਤ ਜਿਆਦਾ ਖਰਾਬ ਹੈ ਅਤੇ ਉਹਨਾਂ ਦੀ ਸਿਹਤ ਵੱਲ ਪ੍ਰਸ਼ਾਸਨ ਨੂੰ ਜਰੂਰ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਦੇ ਨਾਲ ਕੋਈ ਅਣਸਖਾਵੀ ਘਟਨਾ ਹੁੰਦੀ ਹੈ ਤਾਂ ਇਸ ਦਾ ਜਿੰਮੇਵਾਰ ਪ੍ਰਸ਼ਾਸਨ ਹੋਵੇਗਾ। ਉਹਨਾਂ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਅਤੇ ਉਨਾਂ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਨਾ ਲਿਆਂਦਾ ਗਿਆ ਤਾਂ ਇਹ ਪ੍ਰਦਰਸ਼ਨ ਹੋਰ ਵੀ ਤੇਜ਼ ਹੋਵੇਗਾ ।
- ਖਨੌਰੀ ਬਾਰਡਰ ਉੱਤੇ ਨੌਜਵਾਨ ਕਿਸਾਨ ਦੀ ਸਿਰ 'ਚ ਗੋਲੀ ਲੱਗਣ ਕਾਰਣ ਮੌਤ, ਬਠਿੰਡਾ ਦੇ ਪਿੰਡ ਬੱਲੋ ਦਾ ਵਸਨੀਕ ਸੀ ਮ੍ਰਿਤਕ ਨੌਜਵਾਨ
- ਚੰਡੀਗੜ੍ਹ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ; ਰਾਕੇਸ਼ ਟਿਕੈਤ ਵੀ ਸ਼ਾਮਲ, ਕਿਹਾ- ਹਰਿਆਣਾ ਸਰਕਾਰ ਜੋ ਕਰ ਰਹੀ ਉਹ ਗ਼ਲਤ ਹੈ
- ਲੁਧਿਆਣਾ ਵਿਖੇ ਦੋ ਗੁੱਟਾਂ ਵਿਚਕਾਰ ਖੂਨੀ ਝੜਪ; ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਦੱਸ ਯੋਗ ਹੈ ਕਿ ਜਥੇਬੰਦੀ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਵਿੱਚ ਇੱਕ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਉੱਤੇ ਐਨਐਸਏ ਲਗਾ ਕੇ ਉਸ ਨੂੰ ਡਿਬਰੂਗੜ੍ਹ ਵਿੱਚ ਭੇਜਿਆ ਗਿਆ ਸੀ। ਉਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਉੱਤੇ ਕਾਫੀ ਤਸ਼ੱਦਦ ਢਾਇਆ ਗਿਆ ਸੀ। ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦਾ ਸਾਥ ਦਿੰਦੇ ਹੋਏ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।