ETV Bharat / state

ਅਮਰੀਕਾ ਪਹੁੰਚਿਆਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ! - Amritpal Singh Issue Discuss In US - AMRITPAL SINGH ISSUE DISCUSS IN US

Amritpal Singh Issue Discuss In US: ਉੱਘੇ ਅਮਰੀਕੀ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਣੇ ਸਿੱਖਾਂ ਸੰਬੰਧੀ ਹੋਰ ਮਸਲਿਆਂ ਬਾਰੇ ਚਰਚਾ ਕੀਤੀ।

Amritpal Singh Issue Discuss In US
Amritpal Singh Issue Discuss In US (Etv Bharat)
author img

By ETV Bharat Punjabi Team

Published : Jul 1, 2024, 9:31 AM IST

ਅੰਮ੍ਰਿਤਸਰ/ਨਿਊਯਾਰਕ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਰੀਬ ਦੋ ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਨਾ ਕਰਦਿਆਂ ਲੋਕ ਸਭਾ ਵਿੱਚ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚ ਗਿਆ ਹੈ। ਇਸ ਸੰਬੰਧੀ ਬੀਤੇ ਦਿਨ ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐਸ. ਏ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਇਸ ਮੁਲਾਕਾਤ ਨੂੰ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ।

ਅੰਮ੍ਰਿਤਪਾਲ ਦੀ ਰਿਹਾਈ ਦਾ ਮੁੱਦਾ: ਇਹ ਮੁਲਾਕਾਤ ਕਮਲਾ ਹੈਰਿਸ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਕੈਲੇਫੋਰਨੀਆ ਸੂਬੇ ਦੇ ਸ਼ਹਿਰ ਲਾਸ ਐਂਜਲਸ ਵਿਖੇ ਹੋਈ, ਜੋ ਲਗਭਗ ਇੱਕ ਘੰਟੇ ਦੇ ਤੱਕ ਚੱਲੀ। ਇਸ ਮੀਟਿੰਗ ਦੌਰਾਨ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਨਾਲ ਸੰਬੰਧਿਤ ਅਨੇਕਾਂ ਹੋਰ ਅਹਿਮ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ ਰੱਖਿਆ। ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਪਹਿਲ ਦਿੱਤਾ ਗਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. (NSA) ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ, ਕਿਉਂਕਿ ਇਹ ਅੰਗਰੇਜ਼ਾਂ ਵਲੋਂ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ਉੱਤੇ ਲਗਾਇਆ ਗਿਆ ਹੈ, ਜੋ ਉਹ ਦੂਜੇ ਲੋਕਾਂ ਨੂੰ ਦਬਾਉਣ ਲਈ ਲਗਾਉਂਦੇ ਸਨ।

ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਭਾਰਤੀ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ। ਪਰ, ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਜਿੱਤ ਦੇ ਬਾਵਜੂਦ ਉਸ ਦੇ ਉੱਪਰ ਲਗਾਈ ਐਨਐੱਸਏ ’ਤੇ ਇੱਕ ਹੋਰ ਸਾਲ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਉੱਘੇ ਸਿੱਖ ਅਟਾਰਨੀ ਨੇ ਉਪ- ਰਾਸ਼ਟਰਪਤੀ ਕਮਲਾ ਹੈਰਿਸ ਨੂੰ ਦੱਸਿਆ ਕਿ ਮਨੁੱਖੀ ਅਧਿਕਾਰਾਂ ਦਾ ਭਾਰਤ ਵਿੱਚ ਘਾਣ ਹੋ ਰਿਹਾ ਹੋਣ ਦਾ ਸਬੂਤ ਹੈ। ਅਜਿਹੇ ਕਾਨੂੰਨ ਗੈਰ ਸੰਵਿਧਾਨਿਕ ਤਰੀਕੇ ਨਾਲ ਲਗਾਏ ਜਾ ਰਹੇ ਹਨ।

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ: ਅਟਾਰਨੀ ਜਸਪ੍ਰੀਤ ਸਿੰਘ ਨੇ ਨਾਲ ਹੀ ਭਾਰਤੀ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਕਮਲਾ ਹੈਰਿਸ ਦੇ ਕੋਲ ਚੁੱਕਿਆ। ਉਨ੍ਹਾਂ ਦੱਸਿਆ ਅਨੇਕਾਂ ਸਿੱਖ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਜੇਲ੍ਹਾਂ ਦੇ ਵਿੱਚ ਕੈਦ ਹਨ। ਜਲਦ ਹੀ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਤੀਜਾ ਮੁੱਦਾ ਉਨ੍ਹਾਂ ਨੇ ਭਾਰਤੀ ਸਰਕਾਰ ਵੱਲੋਂ ਅਮਰੀਕਾ ਵਿੱਚ ਰਹਿ ਰਹੇ ਕੁੱਝ ਸਿੱਖ ਲੀਡਰਾਂ ’ਤੇ ਹਮਲਾ ਕਰਵਾਉਣ ਦੀ ਵੀ ਕੀਤੀ ਗਈ ਕੋਸ਼ਿਸ਼ ਬਾਰੇ ਗੱਲਬਾਤ ਕੀਤੀ ਅਤੇ ਦੱਸਿਆ ਕਿ ਕਈ ਸਿੱਖ ਲੀਡਰਾਂ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਸਿੱਖ ਕਮਿਊਨਿਟੀ ਵਿੱਚ ਇੱਥੇ ਕਾਫ਼ੀ ਸਮੇਂ ਤੋਂ ਰੋਸ ਦੀ ਲਹਿਰ ਚੱਲ ਰਹੀ ਹੈ। ਜਸਪ੍ਰੀਤ ਸਿੰਘ ਨੇ ਕਿਹਾ ਕਿ ਇਮੀਗ੍ਰੇਸ਼ਨ ਦੇ ਨਾਲ ਸੰਬੰਧਿਤ ਹੋਰ ਮਸਲਿਆਂ ਬਾਰੇ ਵੀ ਗੱਲਬਾਤ ਕੀਤੀ।

ਅਮਰੀਕਾ ਵਿੱਚ ਸਿੱਖਾਂ ਉੱਤੇ ਹੋ ਰਹੇ ਹਮਲੇ: ਪੰਜਵਾਂ ਅਹਿਮ ਮੁੱਦਾ ਉਹਨਾਂ ਨੇ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਸੰਬੰਧੀ ਲਗਾਤਾਰ ਵੱਧ ਰਹੇ ਹੇਟ ਕ੍ਰਾਈਮ (ਨਸਲਕੁਸ਼ੀ) ਦਾ ਵੀ ਚੁੱਕਿਆ। ਉਨ੍ਹਾਂ ਦੱਸਿਆ ਕਿ ਆਏ ਦਿਨ ਸਿੱਖਾਂ ਨਾਲ ਨਸਲਕੁਸ਼ੀ ਦੀ ਭਾਵਨਾ ਰੱਖਦੇ ਹੋਏ ਕਈ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ। ਨਾਲ ਹੀ ਉਨ੍ਹਾਂ ਕਈ ਸਿੱਖ ਨੌਜਵਾਨਾਂ ਉੱਪਰ ਹੋਏ ਹਮਲਿਆਂ ਬਾਰੇ ਵੀ ਦੱਸਿਆ। ਇਨ੍ਹਾਂ ਸਾਰੇ ਮੁੱਦਿਆਂ ਨੂੰ ਸੁਣਨ ਤੋਂ ਬਾਅਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਨ੍ਹਾਂ ਉੱਪਰ ਪੂਰਾ ਧਿਆਨ ਦਿੱਤਾ ਅਤੇ ਲੋੜੀਂਦਾ ਅਤੇ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਵੀ ਦਿੱਤਾ।

ਜਸਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਭਾਰਤ ਦੀ ਸਰਕਾਰ ਨਾਲ ਉਨ੍ਹਾਂ ਨਾਲ ਰਾਬਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਅਮਰੀਕਾ ਦੇ ਸੰਬੰਧ ਮਜ਼ਬੂਤ ਹਨ ਅਤੇ ਇਸ ਸਥਿਤੀ ਵਿੱਚ ਉਹ ਇੱਕ ਮਜ਼ਬੂਤ ਭਾਰਤ ਨੂੰ ਦੇਖਣਾ ਚਾਹੁੰਦੇ ਹਨ। ਕਮਲਾ ਹੈਰਿਸ ਨੇ ਇਹ ਵੀ ਕਿਹਾ ਕਿ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਦਾ ਅਮਰੀਕੀ ਅਰਥ ਵਿਵਸਥਾ ਵਿੱਚ ਬਹੁਤ ਹੀ ਵੱਡਾ ਯੋਗਦਾਨ ਹੈ ਅਤੇ ਉਹ ਅਤੇ ਉਨ੍ਹਾਂ ਦੀ ਸਰਕਾਰ ਹਮੇਸ਼ਾਂ ਇੱਥੇ ਰਹਿੰਦੇ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਹਰ ਤਰਾਂ ਦੇ ਨਾਲ ਰੱਖਿਆ ਲਈ ਵਚਨਬੱਧ ਹਨ। ਹੈਰਿਸ ਨੇ ਕਿਹਾ ਕਿ ਅਮਰੀਕਾ ਵਿੱਚ ਰਹਿ ਰਹੇ ਸਿੱਖਾਂ ਉੱਪਰ ਜੇਕਰ ਕੋਈ ਵੀ ਹਮਲਾ ਹੁੰਦਾ ਹੈ, ਤਾਂ ਉਸ ਖਿਲਾਫ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.