ਅੰਮ੍ਰਿਤਸਰ: ਤੜਕਸਾਰ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਕਾਫੀ ਚਰਚਾਵਾਂ ਸਾਹਮਣੇ ਆ ਰਹੀਆਂ ਸਨ ਕਿ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਚੋਣ ਮੈਦਾਨ ਵਿੱਚ ਨਹੀਂ ਉਤਰਣਗੇ। ਜਿਸ ਤੋਂ ਬਾਅਦ ਚਰਚਾਵਾਂ ਤੇਜ਼ ਹੋਈਆਂ ਅਤੇ ਉਸ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਮਝੌਤਾ ਨਹੀਂ ਹੋਇਆ ਹੈ ਅਤੇ ਅਸੀਂ ਖਡੂਰ ਸਾਹਿਬ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਜੋ ਕਿ ਪੰਥ ਦੀ ਆਵਾਜ਼ ਹੈ ਉਸਦੇ ਚਿਹਰੇ ਦੇ ਤਹਿਤ ਚੋਣ ਜਰੂਰ ਲੜਾਂਗੇ।
ਖਾਤਮੇ ਵੱਲ ਅਕਾਲੀ ਦਲ: ਅੰਮ੍ਰਿਤਪਾਲ ਸਿੰਘ ਦੇ ਪਿਤਾ ਮੁਤਾਬਿਕ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਮਰਥਨ ਵਿਰਸਾ ਸਿੰਘ ਵਲਟੋਹਾ ਨੂੰ ਨਹੀਂ ਦਿੱਤਾ ਗਿਆ। ਹਾਲਾਂਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਹਨਾਂ ਨੂੰ ਬਾਰ-ਬਾਰ ਮਿਲਣ ਲਈ ਕਿਹਾ ਜਾ ਰਿਹਾ ਸੀ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ ਬਚਾਉਣਾ ਚਾਹੁੰਦਾ ਹੈ ਤਾਂ 12 ਸੀਟਾਂ ਉੱਤੇ ਉਹ ਆਪ ਚੋਣ ਲੜ ਸਕਦੇ ਸਨ ਅਤੇ ਖਡੂਰ ਸਾਹਿਬ ਵਾਲੀ ਸੀਟ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਭੁਗਤਾ ਸਕਦੇ ਸਨ ਪਰ ਸੱਤਾ ਦੇ ਲਾਲਚ ਵਿੱਚ ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦਾ ਹੋਰ ਨੁਕਸਾਨ ਕਰ ਰਹੇ ਹਨ।
- ਲੁਧਿਆਣਾ ਕੋਰਟ ਕੰਪਲੈਕਸ ਦੀ ਪਾਰਕਿੰਗ 'ਚ ਵਕੀਲ ਦੀ ਗੱਡੀ ਨੂੰ ਲੱਗੀ ਅੱਗ, ਲੋਕਾਂ ਨੇ ਮਸ਼ੱਕਤ ਨਾਲ ਬੁਝਾਈ ਪਰ ਹੋਇਆ ਨੁਕਸਾਨ - car caught fire in the parking
- ਬਰਸਾਤਾਂ ਕਾਰਨ ਫਸਲਾਂ ਦੇ ਹੋ ਰਹੇ ਨੁਕਸਾਨ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਗਟਾਈ ਚਿੰਤਾ - Farmer leader Sarwan Singh
- 250 ਕਰੋੜ ਦੀ ਹੈਰੋਇਨ ਬਰਾਮਦ; ਮਹਿਲਾ ਸਣੇ 3 ਨਸ਼ਾ ਤਸਕਰ ਗ੍ਰਿਫਤਾਰ, ਪਾਕਿ ਤੋਂ ਲੈ ਕੇ ਅਫਗਾਨੀਸਤਾਨ ਤੱਕ ਨੈੱਟਵਰਕ ਬ੍ਰੇਕ - Heroin Seized In Jalandhar
ਸਾਖ ਬਚਾਉਣ ਦੀ ਲੋੜ: ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦਾ ਸਮਰਥਨ ਸ਼੍ਰੋਮਣੀ ਅਕਾਲੀ ਦਲ ਅਤੇ ਵਲਟੋਹਾ ਨੂੰ ਨਹੀਂ ਦੇ ਰਹੇ ਅਤੇ ਅਸੀਂ ਜਲਦ ਹੀ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਵੀ ਸ਼ੁਰੂ ਕਰਨ ਜਾ ਰਹੇ ਹਾਂ। ਅੰਮ੍ਰਿਤਪਾਲ ਸਿੰਘ ਵੱਲੋਂ ਜੋ ਸਿੱਖੀ ਅਤੇ ਸਿਧਾਂਤ ਵਾਸਤੇ ਆਪਣੀ ਆਵਾਜ਼ ਚੁੱਕੀ ਗਈ ਹੈ, ਇਸ ਕਾਰਣ ਲੋਕ ਉਨ੍ਹਾਂ ਨੂੰ ਜਿਤਾ ਕੇ ਲੋਕਸਭਾ ਵਿੱਚ ਭੇਜਣਗੇ ਤਾਂ ਜੋ ਉਹ ਸਿੱਖਾਂ ਦੀ ਆਵਾਜ਼ ਚੁੱਕ ਕੇ ਆਪਣੀ ਹੋਂਦ ਅਤੇ ਪੰਜਾਬੀਆਂ ਦੀ ਹੋਂਦ ਬਚਾ ਸਕਣ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ ਉਹਨਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਨਿਤਰਨਾ ਚਾਹੀਦਾ ਹੈ। ਹੁਣ ਵੇਖਣਾ ਹੋਵੇਗਾ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਖਡੂਰ ਸਾਹਿਬ ਹਲਕੇ ਦੇ ਵਿੱਚੋਂ ਕਿਸ ਪੰਥਕ ਲੀਡਰ ਨੂੰ ਲੋਕ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹਨ ਅਤੇ ਕਿਸ ਦੀ ਹੋਂਦ ਖਤਰੇ ਵਿੱਚ ਆਉਂਦੀ ਹੈ।