ਅੰਮ੍ਰਿਤਸਰ: ਅੱਜ ਪੰਜਾਬ ਭਰ ਵਿੱਚ ਸੱਤਵੇਂ ਅਤੇ ਆਖਰੀ ਗੇੜ ਦੀਆਂ ਲੋਕ ਸਭਾ ਚੋਣਾਂ ਹੋ ਰਹੀਆਂ ਹਨ,ਪੋਲਿੰਗ ਬੂਥਾਂ ਉਤੇ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਉਮੀਦਵਾਰ ਵੀ ਹੁੰਮ-ਹੁੰਮਾ ਕੇ ਪੋਲਿੰਗ ਬੂਥਾਂ ਉਤੇ ਪਹੁੰਚ ਰਹੇ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਦੋ ਵਾਰ ਆਪਣੀ ਜਿੱਤ ਹਾਸਲ ਕਰਨ ਵਾਲੇ ਸਰਦਾਰ ਗੁਰਜੀਤ ਸਿੰਘ ਔਜਲਾ ਆਪਣੇ ਪਰਿਵਾਰ ਸਹਿਤ ਵੋਟ ਪਾਉਣ ਵਾਸਤੇ ਪਹੁੰਚੇ। ਜਿੱਥੇ ਉਹਨਾਂ ਦੇ ਪਰਿਵਾਰ ਦੇ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਵੱਲੋਂ ਵੱਧ ਚੜ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਗਰਮੀ ਜਿਆਦਾ ਹੋਣ ਕਰਕੇ ਪ੍ਰਸ਼ਾਸਨ ਵੱਲੋਂ ਪਾਣੀ ਦਾ ਇਸਤੇਮਾਲ ਵੋਟਰਾਂ ਵਾਸਤੇ ਜਰੂਰ ਕਰਨਾ ਚਾਹੀਦਾ ਹੈ ਜੋ ਕਿ ਸਰਕਾਰ ਨੂੰ ਤੈਅ ਕਰਨਾ ਚਾਹੀਦਾ ਸੀ। ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਜਗ੍ਹਾ 'ਤੇ ਫੇਲ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਲੋਅ ਐਂਡ ਆਰਡਰ ਪੂਰੀ ਤਰ੍ਹਾਂ ਨਾਲ ਖਤਮ ਹੋ ਚੁੱਕਾ ਹੈ।
ਲਾਅ ਐਂਡ ਆਰਡਰ ਦੀ ਮਾੜੀ ਸਥਿਤੀ: ਉੱਥੇ ਹੀ ਬੀਤੇ ਦਿਨ ਅਜਨਾਲਾ ਵਿੱਚ ਚੱਲੀ ਗੋਲੀ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਕਟਹਿਰੇ 'ਚ ਖੜਾ ਕੀਤਾ ਗਿਆ ਤੇ ਕਿਹਾ ਕਿ ਮੌਜੂਦਾ ਸਰਕਾਰ ਲਾਅ ਐਂਡ ਆਰਡਰ 'ਤੇ ਪੂਰੀ ਤਰ੍ਹਾਂ ਨਾਲ ਫੇਲ ਹੋ ਚੁੱਕੀ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੁਝ ਦਿਨਾਂ 'ਚ ਹੀ ਤਿੰਨ ਵਾਰ ਅੰਮ੍ਰਿਤਸਰ 'ਚ ਗੋਲੀ ਚੱਲ ਚੁੱਕੀ ਹੈ। ਜੋ ਕਿ ਅਤੀ ਮੰਦਭਾਗੀ ਹੈ ਕਿ ਦੋ ਵਾਰ ਤਾਂ ਅਜਨਾਲਾ 'ਚ ਗੋਲੀ ਚੱਲੀ ਹੈ ਅਤੇ ਇੱਕ ਵਾਰ ਤਾਂ ਉਹਨਾਂ ਦੀ ਰੈਲੀ ਦੇ ਵਿੱਚ ਵੀ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿੰਨੇ ਵੀ ਉਮੀਦਵਾਰ ਹਨ ਉਹਨਾਂ ਨੂੰ ਇਸ ਵਾਰ ਆਪਣੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਪੰਜਾਬ ਦੇ ਨੌਜਵਾਨ ਆਪਣੇ ਵੋਟ ਦਾ ਇਸਤੇਮਾਲ ਜਰੂਰ ਕਰਨਗੇ ਅਤੇ ਉਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਉਹ ਤੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ 65% ਤੱਕ ਅੱਜ ਅੰਮ੍ਰਿਤਸਰ ਦੇ ਵਿੱਚ ਵੋਟ ਪਵੇਗੀ ਅਤੇ ਲੋਕ ਇਸ ਵਾਰ ਆਪਣੇ ਉਮੀਦਵਾਰ ਨੂੰ ਜਤਾ ਕਿ ਭੇਜਣਗੇ ਤੇ ਮੇਰੀ ਹੈਟ੍ਰਿਕ ਜਰੂਰ ਹੋਵੇਗੀ।
- ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਤੇ ਰਾਜਾ ਵੜਿੰਗ ਨੇ ਭੁਗਤਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ - Punjab Lok Sabha Election 2024
- ਮੁਕਤਸਰ 'ਚ ਪਹਿਲੀ ਵਾਰ ਕੁੜੀ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ, ਡੀਸੀ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਵੀ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ - Appeal to the voters of Punjab
- ਆਪ ਉਮੀਦਵਾਰ ਮੀਤ ਹੇਅਰ ਨੇ ਪਾਈ ਵੋਟ, ਇੱਕ ਪਾਸੜ ਜਿੱਤ ਦਾ ਕੀਤਾ ਦਾਅਵਾ - Gurmeet Singh Meet Hayer Cast Vote
ਹੈਟਰਿਕ ਦੀ ਤਿਆਰੀ : ਇੱਥੇ ਦੱਸਣ ਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਦੋ ਵਾਰ ਲੋਕ ਸਭਾ ਦੀ ਚੋਣ ਜਿੱਤ ਚੁੱਕੇ ਹਨ ਅਤੇ ਇਸ ਵਾਰ ਹੈਟਰਿਕ ਦੀ ਤਿਆਰੀ ਕਰ ਰਹੇ ਹਨ। ਉਥੇ ਹੀ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਮੌਜੂਦਾ ਸਰਕਾਰ ਤੇ ਉੱਪਰ ਸਵਾਲ ਖੜੇ ਕੀਤੇ ਗਏ ਥੇ ਅਮਨ ਕਾਨੂੰਨ ਨੂੰ ਲੈ ਕੇ ਵੀ ਉਹਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੋਟ ਦਾ ਇਸਤੇਮਾਲ ਕਰ ਆਮ ਆਦਮੀ ਪਾਰਟੀ ਦੇ ਖਿਲਾਫ ਉਹ ਆਪਣਾ ਗੁੱਸਾ ਕੱਢ ਸਕਦੇ ਹਨ। ਹੁਣ ਵੇਖਣਾ ਹੋਵੇਗਾ ਕਿ ਅੱਜ ਆਮ ਲੋਕ ਬਾਹਰ ਨਿਕਲਦੇ ਹਨ ਤਾਂ ਕਿੰਨੇ ਪਰਸੈਂਟ ਵੋਟ ਲੋਕਾਂ ਵੱਲੋਂ ਪਾਈ ਜਾਂਦੀ ਹੈ। ਅਤੇ ਚਾਰ ਤਰੀਕ ਨੂੰ ਆਉਣ ਵਾਲੇ ਨਤੀਜਿਆਂ ਵਿੱਚ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ।