ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ 28 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਸਮੇਤ ਹੋਰਨਾਂ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੀ ਏ.ਡੀ.ਸੀ ਸਮੇਤ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।
ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮੀਟਿੰਗ
ਇਸ ਮੌਕੇ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ। ਜਿਨ੍ਹਾਂ ਵਿੱਚ ਨੈਸ਼ਨਲ ਹਾਈਵੇਅ ਵਿੱਚ ਹੋਈਆਂ ਗੜਬੜੀਆਂ ਅਤੇ ਕਿਸਾਨਾਂ ਦੀ ਅਕਵਾਇਰ ਕੀਤੀ ਜਮੀਨ ਦਾ ਮੁਆਵਜਾ ਨਾ ਮਿਲਣ ਦੇ ਚੱਲਦੇ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਨੂੰ ਲੈਕੇ ਵਿਸ਼ਵਾਸ ਦਵਾਇਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀ 3 ਮਾਰਚ ਨੂੰ ਦੁਬਾਰਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀ 10 ਮਾਰਚ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਦੁਬਾਰਾ ਮੀਟਿੰਗ
ਇਸ ਮੌਕੇ ਏਡੀਸੀ ਜਰਨਲ ਜੋਤੀ ਬਾਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਮਾਰਚ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਚੰਡੀਗੜ੍ਹ ਹਨ, ਜਿਸ ਦੇ ਚਲਦੇ ਸੋਮਵਾਰ ਤੱਕ ਉਹ ਪਹੁੰਚ ਜਾਣਗੇ। ਜਿਸ ਤੋਂ ਬਾਅਦ ਕਿਸਾਨ ਆਗੂਆਂ ਦੀ ਮੀਟਿੰਗ ਉਨ੍ਹਾਂ ਦੇ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਅਧਿਕਾਰੀ ਸਾਰੇ ਇੱਥੇ ਮੌਜੂਦ ਸਨ। ਉਨ੍ਹਾਂ ਦੇ ਵਿੱਚ ਬੈਠ ਕੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ।
- ਕਰੀਬ 20 ਸਾਲ ਪਹਿਲਾਂ ਠੇਕੇ 'ਤੇ ਭਰਤੀ ਕੰਪਿਊਟਰ ਅਧਿਆਪਕਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੁਣ ਮਿਲੇਗਾ ਰੈਗੂਲਰ ਪੇਅ ਸਕੇਲ
- ਕੈਨੇਡਾ ਤੋਂ ਪਰਤੇ ਦੋਸਤਾਂ ਨੇ 600 ਲੋਕਾਂ ਨੂੰ ਦਿੱਤਾ ਰੁਜ਼ਗਾਰ, ਸੋਹਣੇ ਮੁਲਕ ਨੂੰ ਛੱਡ ਕਰ ਰਹੇ ਨੇ ਇਹ ਕੰਮ
- "ਡੰਕੀ ਵਾਲੇ ਨੌਜਵਾਨਾਂ ਨਾਲ ਹਮਦਰਦੀ ਦਿਖਾਉਣ ਦੀ ਕੋਈ ਲੋੜ ਨਹੀਂ", ਭਾਜਪਾ ਲੀਡਰ ਨੇ ਡਿਪੋਰਟ ਹੋਏ ਨੌਜਵਾਨਾਂ ਬਾਰੇ ਦਿੱਤਾ ਵੱਡਾ ਬਿਆਨ, ਸਿਆਸਤ ਗਰਮਾਈ