ETV Bharat / state

ਹਥਿਆਰ ਅਤੇ ਹੈਰੋਇਨ ਦੀ ਤਸਕਰੀ ਕਰਨ ਵਾਲੇ 12 ਮੁਲਜ਼ਮ ਗ੍ਰਿਫ਼ਤਾਰ, ਦੋ ਮਹਿਲਾ ਤਸਕਰ ਵੀ ਕਾਬੂ - WEAPONS HEROIN SMUGGLERS ARRESTED

ਅੰਮ੍ਰਿਤਸਰ ਕਮਿਸ਼ਨਰੇਟ ਅਧੀਨ ਆਉਂਦੇ ਪੁਲਿਸ ਥਾਣਾ ਛੇਹਰਟਾ ਨੇ ਦੋ ਔਰਤਾਂ ਸਮੇਤ 12 ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

WEAPONS HEROIN SMUGGLERS ARRESTED
ਹਥਿਆਰ ਅਤੇ ਹੈਰੋਇਨ ਦੀ ਤਸਕਰੀ ਕਰਨ 12 ਮੁਲਜ਼ਮ ਗ੍ਰਿਫ਼ਤਾਰ (ETV Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : Jan 3, 2025, 7:17 PM IST

Updated : Jan 3, 2025, 7:33 PM IST

ਅੰਮ੍ਰਿਤਸਰ: ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਇਸ ਦੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਲਗਾਤਾਰ ਹੀ ਵੱਡੀਆਂ ਕਾਮਯਾਬੀਆਂ ਵੀ ਮਿਲ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਛੇਹਰਟਾ ਪੁਲਿਸ ਨੇ ਦੋ ਔਰਤਾਂ ਸਮੇਤ 12 ਲੋਕਾਂ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਤੋਂ 2 ਕਿੱਲੋ 192 ਗ੍ਰਾਮ ਹੈਰੋਇਨ, ਤਿੰਨ ਪਿਸਤੌਲ ਅਤੇ 2,60,150 ਰੁਪਏ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਦੋ ਮਹਿਲਾ ਤਸਕਰ ਵੀ ਕਾਬੂ (ETV Bharat (ਅੰਮ੍ਰਿਤਸਰ, ਪੱਤਰਕਾਰ))

ਮੁਲਜ਼ਮਾਂ ਨੂੰ ਜੰਮੂ ਕਸ਼ਮੀਰ ਤੋਂ ਵੀ ਕੀਤਾ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਉਰਫ ਭੋਲਾ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹੈਰੋਇਨ ਦਾ ਕੰਮ ਕਰ ਰਿਹਾ ਹੈ। ਜਿਸ ਦੇ ਚਲਦਿਆਂ ਪੁਲਿਸ ਨੇ ਛਾਪੇਮਾਰੀ ਸ਼ੁਰੂ ਕੀਤੀ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਦੀ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਰਾਮ ਵਨ (ਜੰਮੂ-ਕਸ਼ਮੀਰ) ਤੋਂ 5 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਮਨਜੀਤ ਸਿੰਘ ਉਰਫ ਭੋਲਾ, ਜੋਬਨਪ੍ਰੀਤ ਸਿੰਘ ਉਰਫ ਜੋਬਨ, ਹਰਪ੍ਰੀਤ ਸਿੰਘ ਉਰਫ ਹੈਪੀ, ਬਬਲੀ, ਅੰਮ੍ਰਿਤਪਾਲ ਸਿੰਘ ਉਰਫ ਅੰਸ਼ੂ, ਅਨਿਕੇਤ ਵਰਮਾ, ਹਰਸ਼ਪ੍ਰੀਤ ਸਿੰਘ ਉਰਫ ਹਰਮਨ, ਗੁਰਪ੍ਰੀਤ ਸਿੰਘ ਉਰਫ ਗੋਪੀ, ਲਵਪ੍ਰੀਤ ਸਿੰਘ ਉਰਫ ਜਸ਼ਨ, ਮਨਦੀਪ ਸਿੰਘ ਉਰਫ ਕੌਸ਼ਲ, ਰੇਸ਼ਮਾ ਅਤੇ ਆਕਾਸ਼ ਦੀਪ ਸਿੰਘ ਉਰਫ ਅਰਸ਼ ਦੇ ਰੂਪ ਵਿੱਚ ਹੋਈ ਹੈ।

ਹੈਰੋਇਨ ਦੀ ਖੇਪ ਦੇ ਨਾਲ ਆਟੋਮੈਟਿਕ ਪਿਸਤੌਲ ਵੀ ਮੰਗਵਾਏ

ਪੁਲਿਸ ਕਮਿਸ਼ਰਨਰ ਨੇ ਦੱਸਿਆ ਕਿ ਇਹ ਤਸਕਰ ਆਪਣਾ ਇੱਕ ਗਰੁੱਪ ਚਲਾ ਰਹੇ ਸਨ ਅਤੇ ਅਜਨਾਲਾ ਦੇ ਬਾਰਡਰ ਰਸਤੇ ਡਰੋਨ ਦੇ ਰਾਹੀ ਹੈਰੋਇਨ ਦੀਆਂ ਖੇਪਾਂ ਭਾਰਤ ਮੰਗਵਾਉਂਦੇ ਸਨ ਅਤੇ ਅੱਗੇ ਸਪਲਾਈ ਕਰਦੇ ਸਨ। ਇਨ੍ਹਾਂ ਵੱਲੋਂ ਹੈਰੋਇਨ ਦੀ ਖੇਪ ਦੇ ਨਾਲ ਆਟੋਮੈਟਿਕ ਪਿਸਤੌਲ ਵੀ ਮੰਗਵਾਏ ਜਾ ਰਹੇ ਸਨ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮ ਸਰਦੀਆਂ ਵਿੱਚ ਬਰਫ-ਬਾਰੀ ਦੇਖਣ ਦੇ ਲਈ ਜੰਮੂ ਕਸ਼ਮੀਰ ਗਏ ਹੋਏ ਸਨ ਅਤੇ ਪੁਲਿਸ ਨੇ ਬੜੀ ਮੁਸਤੈਦੀ ਦੇ ਨਾਲ ਇਨ੍ਹਾਂ ਨੂੰ ਉੱਥੋਂ ਗ੍ਰਿਫਤਾਰ ਕੀਤਾ ਹੈ। ਇਸ ਘਟਨਾ ਨੂੰ ਜੰਮੂ ਕਸ਼ਮੀਰ ਅਤੇ ਸੈਂਟਰਲ ਪੁਲਿਸ ਨਾਲ ਵੀ ਸਾਂਝਾ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Last Updated : Jan 3, 2025, 7:33 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.