ਅੰਮ੍ਰਿਤਸਰ: ਇੱਕ ਪਾਸੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ ਅਤੇ ਦੂਜੇ ਪਾਸੇ ਪੁਲਿਸ ਵੱਲੋਂ ਸਮੇਂ-ਸਮੇਂ ਉੱਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਇਸ ਦੌਰਾਨ ਦੋ ਦਿਨ ਪਹਿਲਾਂ ਤਰਨ ਤਰਨ ਰੋਡ ਦੇ ਉੱਤੇ ਸਥਿਤ ਆਈਸੀਆਈਸੀਆਈ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ ਜਿਸ ਵਿੱਚ ਕਿ ਕਿਹਾ ਜਾ ਰਿਹਾ ਸੀ ਕਿ 12 ਲੱਖ ਦੇ ਕਰੀਬ ਤਿੰਨ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਯੋਜਨਾਬੱਧ ਤਰੀਕੇ ਨਾਲ ਬੈਂਕ ਡਕੈਤੀ: ਇਸ ਮਾਮਲੇ ਵਿੱਚ ਪੁਲਿਸ ਨੂੰ ਹੁਣ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਸਾਰੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਲੁਟੇਰਿਆਂ ਦੀ ਪਹਿਚਾਣ ਸੂਰਜ ਅਤੇ ਪ੍ਰਿੰਸ ਉਰਫ ਸ਼ੇਰਾ ਅਤੇ ਇੰਦਰਜੀਤ ਸਿੰਘ ਉਰਫ ਸਾਜਨ ਦੇ ਰੂਪ ਵਿੱਚ ਹੋਈ ਹੈ। ਤਿੰਨੇ ਹੀ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦੇ ਵੱਲੋਂ ਹੀ ਯੋਜਨਾਬੱਧ ਤਰੀਕੇ ਨਾਲ ਬੈਂਕ ਦੇ ਵਿੱਚ ਡਕੈਤੀ ਕੀਤੀ ਗਈ ਸੀ।
12 ਲੱਖ ਰੁਪਏ ਦੀ ਲੁੱਟ: ਪੁਲਿਸ ਵੱਲੋਂ ਉੱਪਰ ਸਖਤੀ ਨਾਲ ਕਾਰਵਾਈ ਕਰਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਬੈਂਕ ਮੁਲਾਜ਼ਮਾਂ ਵੱਲੋਂ ਦੱਸਿਆ ਗਿਆ ਸੀ ਕਿ 12 ਲੱਖ ਰੁਪਏ ਦੇ ਕਰੀਬ ਲੁੱਟ ਦੀ ਵਾਰਦਾਤ ਇਹਨਾਂ ਮੁਲਜ਼ਮਾਂ ਵੱਲੋਂ ਕੀਤੀ ਗਈ ਹੈ। ਫਿਲਹਾਲ ਇਹਨਾਂ ਦੇ ਕੋਲੋਂ 7 ਲੱਖ 70 ਹਜ਼ਾਰ ਪੁਲਿਸ ਨੇ ਬਰਾਮਦ ਕਰ ਲਏ ਹਨ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੂਰਜ ਅਤੇ ਇੰਦਰਜੀਤ ਸਿੰਘ ਉਰਫ ਸਾਜਨ ਦੇ ਉੱਤੇ ਪਹਿਲਾ ਵੀ ਵੱਖ-ਵੱਖ ਮੁਕੱਦਮੇ ਦਰਜ ਹਨ।
- ਗੈਂਗਸਟਰਾਂ ਦੇ ਐਨਕਾਊਂਟਰ ਮਾਮਲੇ 'ਚ ਫਰੀਦਕੋਟ ਪੁਲਿਸ ਦਾ ਖੁਲਾਸਾ, ਕਿਹਾ- ਫਿਰੌਤੀ ਲਈ ਐਕਸੀਅਨ ਦੇ ਘਰ 'ਤੇ ਫਾਇਰਿੰਗ ਕਰਨ ਜਾ ਰਹੇ ਸਨ ਗੈਂਗਸਟਰ - encounter case of gangsters
- ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਫਿਰ ਘੇਰਿਆ, ਚੋਣ ਲੜਨ ਬਾਰੇ ਵੀ ਕੀਤਾ ਵੱਡਾ ਐਲਾਨ - Balkaur singh sidhu
- ਸਿਮਰਨਜੀਤ ਸਿੰਘ ਮਾਨ ਨੇ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਗੈਂਗਸਟਰ ਦੇ ਪਿਤਾ ਨੂੰ ਵੀ ਦਿੱਤਾ ਮੌਕਾ ! - Punjab Lok Sabha Election 2024
ਜ਼ਿਕਰਯੋਗ ਹੈ ਕਿ ਚੋਣ ਜਾਬਤਾ ਲੱਗਣ ਦੌਰਾਨ ਅੰਮ੍ਰਿਤਸਰ ਦੇ ਤਰਨ ਤਰਨ ਰੋਡ ਦੇ ਉੱਤੇ ਇੱਕ ਪ੍ਰਾਈਵੇਟ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲੀਆਂ ਨਿਸ਼ਾਨ ਖੜੇ ਹੋ ਰਹੇ ਸਨ ਅਤੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲੇ ਦਿਨ ਹੀ ਮੁਲਜ਼ਮਾਂ ਦੀ ਪਹਿਚਾਣ ਕਰ ਦਿੱਤੀ ਗਈ ਸੀ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਇਹ ਜਾਣਕਾਰੀ ਵੀ ਮੀਡੀਆ ਨਾਲ ਸਾਂਝੀ ਕਰ ਦਿੱਤੀ ਗਈ ਸੀ।