ਅੰਮ੍ਰਿਤਸਰ: ਸਰਹੱਦ ਪਾਰ ਪਾਕਿਸਤਾਨ 'ਚ ਪਨਾਹ ਲੈਕੇ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਮਨਦੀਪ ਸਿੰਘ ਉਰਫ ਅਰਸ਼, ਗਗਨਦੀਪ ਸਿੰਘ ਅਤੇ ਪਿਆਰਾ ਸਿੰਘ ਨੂੰ ਥਾਣਾ ਰਮਦਾਸ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਐਮਐਮ ਦੇ ਪਿਸਤੌਲ ਤੋਂ ਇਲਾਵਾ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਤਿਆਰੀ: ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੀ ਪੁਲਿਸ ਨੂੰ ਇਨਪੁੱਟ ਮਿਲੀ ਸੀ ਕਿ ਵਿਦੇਸ਼ 'ਚ ਬੈਠਾ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਅਤੇ ਪਾਕਿਸਤਾਨ 'ਚ ਬੈਠਾ ਹਰਵਿੰਦਰ ਸਿੰਘ ਰਿੰਦਾ ਦੋਵੇਂ ਮਿਲ ਕੇ ਡਰੋਨਾਂ ਰਾਹੀਂ ਪੰਜਾਬ ਵਿੱਚ ਹੈਰੋਇਨ ਅਤੇ ਅਸਲਾ ਭੇਜ ਰਹੇ ਹਨ ਅਤੇ ਆਪਣੇ ਸਾਥੀਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਤਿਆਰ ਕਰ ਰਹੇ ਹਨ।
2 ਦਿਨਾਂ ਦਾ ਪੁਲਿਸ ਰਿਮਾਂਡ: ਪੁਲਿਸ ਨੂੰ ਇਹ ਵੀ ਇਨਪੁੱਟ ਸੀ ਕਿ ਤਿੰਨੇ ਮੁਲਜ਼ਮ ਸਰਹੱਦ ਪਾਰੋਂ ਹਥਿਆਰ ਲੈ ਕੇ ਆਏ ਸਨ, ਜਿਸ ਤੋਂ ਬਾਅਦ ਤਿੰਨਾਂ ਨੂੰ ਨਾਕਾਬੰਦੀ ਕਰਕੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਬਰਾਮਦ ਕੀਤੇ ਗਏ। ਪੁਲਿਸ ਤਿੰਨਾਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਬਹੁਤ ਜਲਦੀ ਇਨ੍ਹਾਂ ਵੱਲੋਂ ਬਣਾਈਆਂ ਯੋਜਨਾਵਾਂ ਦਾ ਵੀ ਖੁਲਾਸਾ ਹੋ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ 2 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ।
- ਲੁਧਿਆਣ ਦੇ ਢੋਲੇਵਾਲ ਪੁਲ ਨੇੜਿਓ ਮਿਲੀ ਸਿਰ ਕਟੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ - decapitated body found in Ludhiana
- ਤਰਨਤਾਰਨ 'ਚ ਇੱਕਲੌਤੇ ਪੁੱਤਰ ਦੇ ਕਾਤਲਾਂ ਨੂੰ ਗਿਰਫ਼ਤਾਰ ਕਰਵਾਉਣ ਲਈ ਭਟਕ ਰਹੀ ਵਿਧਵਾ ਮਾਂ - tarn taran boy killed
- ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ, ਸੀਐੱਮ ਦੇ ਅਹੁਦਾ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ - BJP Protest Against Kejriwal
ਇਸ ਤੋਂ ਪਹਿਲਾਂ ਬੀਤੇ ਦਿਨ ਮੋਗਾ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਘੁੰਮ ਰਹੇ 6 ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਕਾਬੂ ਕੀਤੇ ਗਏ ਮੁਲਜ਼ਮ ਬਦਨਾਮ ਦਵਿੰਦਰ ਬੰਬੀਹਾ ਗੈਂਗ ਦੇ ਗੁਰਗੇ ਦੱਸੇ ਜਾ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਤੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਗ੍ਰਿਫ਼ਤਾਰੀ ਤੋਂ ਬਾਅਦ ਮਾਰੂ ਹਥਿਆਰਾਂ ਤੋਂ ਇਲਾਵਾ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਸਨ।