ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਲੁੱਟਾਂ ਖੋਹਾਂ ਅਤੇ ਜੁਰਮਾਂ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਸਖ਼ਤੀ ਨਾਲ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਹੈ ਜਦੋਂ ਪੁਲਿਸ ਨੇ ਬਟਾਲੇ ਦੇ ਕੁੱਝ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਅਤੇ ਉਨ੍ਹਾਂ ਦੇ ਕੋਲੋਂ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਹਨ।
ਵਿਦੇਸ਼ੀ ਹਥਿਆਰ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਰੇਟ ਪੁਲਿਸ ਦੇ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪੁਲਿਸ ਨੇ ਵਿਦੇਸ਼ੀ 10 ਹਥਿਆਰਾਂ ਸਮੇਤ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੇ ਵਿੱਚੋਂ ਕੁਝ ਹਥਿਆਰ ਕ੍ਰਾਸ ਬਾਰਡਰ ਤੋਂ ਭਾਰਤ ਵਿੱਚ ਪਹੁੰਚੇ ਹਨ ਅਤੇ ਮਾਮਲੇ ਵਿੱਚ ਜ਼ਿਆਦਾਤਰ ਮੁਲਜ਼ਮ ਬਟਾਲੇ ਨਾਲ ਸੰਬੰਧਿਤ ਹਨ।
ਬਚਦੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ
ਪੁਲਿਸ ਕਮਿਸ਼ਨਰ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਵਿੱਚੋਂ ਇੱਕ ਮੁਲਜ਼ਮ ਨੇ ਸਰਪੰਚੀ ਦੀ ਚੋਣ ਵੀ ਲੜੀ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਜਿਸ ਦਾ ਨਾਮ ਵਿਨੋਦ ਹੈ ਉਸ ਖ਼ਿਲਾਫ਼ ਪਹਿਲਾਂ ਵੀ ਲੁੱਟ ਖੋਹ ਦੇ ਮਾਮਲੇ ਦਰਜ ਹਨ। ਫਿਲਹਾਲ ਇਨ੍ਹਾਂ ਦੇ ਪਾਕਿਸਤਾਨ ਨਾਲ ਲਿੰਕ ਹਨ ਜਾਂ ਨਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇੱਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਦਾ ਰਹਿਣ ਵਾਲਾ ਹੈ ਉਸ ਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।