ਅੰਮ੍ਰਿਤਸਰ: ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੇ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦਾ ਨਾਮ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਜੋ ਕਿ ਬਠਿੰਡਾ ਜ਼ੇਲ੍ਹ 'ਚ ਪਹਿਲਾਂ ਵੀ ਨਸ਼ਾ ਤਸਕਰੀ ਮਾਮਲੇ ਵਿੱਚ ਰਹਿ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫੜੇ ਗਏ ਸਮਗਰਾ ਕੋਲ 10 ਕਿਲੋ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਜੋ ਇਸ ਵਿੱਚ ਡਰਾਈਵਰੀ ਦਾ ਕੰਮ ਵੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੋਲੋਂ ਪਹਿਲਾਂ ਵੀ ਢਾਈ ਕਿਲੋ ਹੈਰੋਇਨ ਅਤੇ 65 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਹੋਈ ਸੀ। ਅਤੇ ਇਸ ਦੇ ਨਾਲ ਦੋ ਪਾਕਿਸਤਾਨੀ ਨਸ਼ਾ ਤਸਕਰ ਵੀ ਭਾਰਤ ਵਿੱਚ ਸ਼ਾਮਿਲ ਹੋਏ ਸਨ।
ਦੋ ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਪੁਲਿਸ ਪੂਰੀ ਸਰਗਰਮ ਨਜ਼ਰ ਆ ਰਹੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ 10 ਕਿਲੋ ਗ੍ਰਾਮ ਹੈਰੋਇਨ ਨਾਲ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਵੱਲੋਂ ਕਈ ਹਥਿਆਰ ਵੀ ਪਾਕਿਸਤਾਨ ਤੋਂ ਮਨਾਏ ਮੰਗਾਏ ਜਾ ਚੁੱਕੇ ਹਨ। ਪੁਲਿਸ ਦਾ ਕਹਿਣਾ ਹੈ ਕਿ ਬੀਤੇ ਦਿਨ ਬੇਸ਼ੱਕ ਅੰਮ੍ਰਿਤਸਰ ਦੇ ਵਿੱਚ ਚੋਣਾਂ ਸਨ ਪਰ ਇਸ ਦੇ ਦੌਰਾਨ ਵੀ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਪਹਿਲਾਂ ਹੀ ਨਜ਼ਰ ਰੱਖੀ ਗਈ ਸੀ। ਜਿਸ ਦੌਰਾਨ ਇਨ੍ਹਾਂ ਦੋਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲਾਂ ਬਠਿੰਡਾ ਜ਼ੇਲ੍ਹ ਦੇ ਵਿੱਚ ਦੋਨੋਂ ਬੰਦ ਸਨ ਅਤੇ ਇਸ ਦੌਰਾਨ ਉਨ੍ਹਾਂ ਕੋਲੋਂ ਪਹਿਲਾਂ ਵੀ ਢਾਈ ਕਿਲੋ ਗ੍ਰਾਮ ਹੈਰੋਇਨ ਤੇ 65 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੁਲਿਸ ਆਪਣੇ ਮੁਸਤੈਦੀ ਦੇ ਨਾਲ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੋ ਪਾਕਿਸਤਾਨੀ ਨਸ਼ਾ ਤਸਕਰ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਈ ਨੌਜਵਾਨਾਂ ਨੂੰ ਇਹ ਜਾਣ ਬੁਝ ਕੇ ਆਪਣੇ ਬਹਿਕਾਵੇ ਵਿੱਚ ਲਿਆਉਂਦੇ ਹਨ ਅਤੇ ਕੁਝ ਸਕਰੀਨਸ਼ੋਟ ਵਿਖਾ ਕੇ ਇਨ੍ਹਾਂ ਨੂੰ ਕੋਲੋਂ ਨਸ਼ਾ ਤਸਕਰੀ ਦਾ ਕੰਮ ਵੀ ਕਰਵਾਉਂਦੇ ਹਨ। ਉੱਥੇ ਇਹ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੋ ਪਾਕਿਸਤਾਨੀ ਨਸ਼ਾ ਤਸਕਰ ਵੀ ਇਸੇ ਦੇ ਦੌਰਾਨ ਹੀ ਫੜੇ ਗਏ ਸਨ ਜੋ ਕਿ ਭਾਰਤ ਦੀ ਜ਼ੇਲ੍ਹਾਂ 'ਚ ਬੰਦ ਹਨ। ਉਸ 'ਤੇ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਧੁੰਦ ਅਤੇ ਅੰਧੇਰੀ ਰਤਨ ਦਾ ਫਾਇਦਾ ਚੁੱਕਦੇ ਹੋਏ ਆਪਣੇ ਗਲਤ ਮਸੂਬਿਆਂ ਨੂੰ ਕਾਮਯਾਬ ਕੀਤਾ ਜਾਂਦਾ ਹੈ ਹਾਲਾਂਕਿ ਬਾਰਡਰ 'ਤੇ ਕਈ ਨੌਜਵਾਨ ਜੋ ਕਿ ਇਨ੍ਹਾਂ ਦੀ ਦਲਦਲ ਵਿੱਚ ਫਸੇ ਹੋਏ ਹਨ। ਉਨ੍ਹਾਂ ਨੂੰ ਲੈ ਕੇ ਜਲਦ ਮੀਟਿੰਗਾਂ ਵੀ ਕੀਤੀਆਂ ਜਾ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਦੇ ਸ਼ਿਕੰਜੇ 'ਚੋਂ ਦੂਰ ਕੀਤਾ ਜਾ ਸਕਦਾ ਹੈ।
ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ
ਇੱਥੇ ਦੱਸਣਯੋਗ ਹੈ ਕਿ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉੱਥੇ ਹੀ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਨ੍ਹਾਂ ਮੁਲਜ਼ਮਾਂ ਦਾ ਨਾਮ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਦੱਸੇ ਜਾ ਰਿਹਾ ਹੈ। ਜੋ ਕਿ ਨੌ ਸਾਲ ਬਾਅਦ ਜ਼ੇਲ੍ਹ 'ਚੋਂ ਬਾਹਰ ਨਿਕਲਦਾ ਦੌਰਾਨ ਫਿਰ ਨਸ਼ਾ ਤਸਕਰੀ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਅਸੀਂ ਇਨ੍ਹਾਂ ਕੋਲੋਂ ਪਹਿਲਾਂ ਵੀ ਪਿਸਤੌਲ ਅਤੇ ਭਾਰੀ ਮਾਤਰਾ 'ਚ ਪੈਸੇ ਅਤੇ ਢਾਈ ਕਿਲੋ ਦੇ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਇਨ੍ਹਾਂ ਕੋਲੋਂ ਕੁਛ ਦੇ ਦੌਰਾਨ ਹੋਰ ਕਿਹੜੇ-ਕਿਹੜੇ ਹੋਰ ਚੀਜ਼ਾਂ ਸਾਹਮਣੇ ਆਉਂਦੀਆਂ ਹਨ ਇਹ ਤਾਂ ਸਮਾਂ ਦੱਸੇਗਾ ਪਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।