ETV Bharat / state

ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਨੌਜਵਾਨ ਨਸ਼ਾ ਤਸਕਰੀ ਮਾਮਲੇ ’ਚ ਗ੍ਰਿਫ਼ਤਾਰ - POLICE ARREST DRUG SMUGGLER

ਅੰਮ੍ਰਿਤਸਰ ਪੁਲਿਸ ਵੱਲੋਂ 05 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

POLICE ARREST DRUG SMUGGLER
POLICE ARREST DRUG SMUGGLER (Etv Bharat)
author img

By ETV Bharat Punjabi Team

Published : Feb 12, 2025, 7:01 PM IST

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਨੇ 05 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਕੋਲੋਂ 02 ਕਿਲੋ 251 ਗ੍ਰਾਮ ਹੈਰੋਇਨ, 01 ਲੱਖ 05 ਹਜ਼ਾਰ ਰੁਪਏ ਡਰੱਗ ਮਨੀ ਅਤੇ 01 ਆਧੁਨਿਕ ਗਲੋਕ ਪਿਸਟਲ ਬਰਾਮਦ ਕੀਤਾ ਗਿਆ ਹੈ, ਇਸਦੇ ਨਾਲ ਹੀ ਇਨ੍ਹਾਂ ਕੋਲੋ 1 ਕਾਰ ਵੀ ਜ਼ਬਤ ਕੀਤੀ ਗਈ ਹੈ।

ਪੁਲਿਸ ਨੇ ਨਸ਼ਾ ਤਸਕਰ ਕੀਤੇ ਕਾਬੂ (Etv Bharat)

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਬਾਰੇ ਦੱਸਿਆਂ ਕਿ ਇਨ੍ਹਾਂ ਦੇ ਨਾਮ ਕਿਰਤਪਾਲ ਸਿੰਘ ਉਰਫ ਕਿਰਤ, ਕਰਨਬੀਰ ਸਿੰਘ ਉਰਫ ਕਰਨ, ਸੁਖਦੀਪ ਸਿੰਘ ਉਰਫ ਸੁਖ, ਪਿਆਰਾ ਸਿੰਘ, ਪੰਕਜ ਵਰਮਾ ਉਰਫ ਬੱਬਲੂ ਵਜੋਂ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ "ਪੁਲਿਸ ਪਾਰਟੀ ਵੱਲੋਂ ਕਬੀਰ ਪਾਰਕ ਦੇ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਸਮੇਂ ਇਨ੍ਹਾਂ ਨੂੰ ਕਾਬੂ ਕਰਕੇ 02 ਕਿਲੋ 251 ਗ੍ਰਾਮ ਹੈਰੋਇਨ ਅਤੇ 01 ਲੱਖ 05 ਹਜ਼ਾਰ ਰੁਪਏ ਡਰੱਗ ਮਨੀ ਅਤੇ 01 ਪਿਸਟਲ ਗਲੋਕ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਫਰਾਂਸ ਵਿੱਚ ਰਹਿੰਦੇ ਇੱਕ ਵਿਅਕਤੀ ਦੇ ਲਿੰਕ ਪਾਕਿਸਤਾਨ ਅਧਾਰਿਤ ਡਰੱਗ ਸਮੱਗਰਾਂ ਦੇ ਨਾਲ ਹਨ ਅਤੇ ਸਿਕੰਦਰ ਸਿੰਘ ਵਾਸੀ ਗੁਰਦਾਸਪੁਰ ਜੋ ਫਰਾਂਸ ਵਿੱਚ ਰਹਿੰਦਾ ਹੈ, ਜੋ ਮੁਲਜ਼ਮ ਕਰਨਬੀਰ ਸਿੰਘ ਨਾਲ ਪੜਦਾ ਰਿਹਾ ਸੀ, ਇਸਨੇ ਕਰਨਦੀਪ ਸਿੰਘ ਦੀ ਵਾਕਫੀ ਫਰਾਂਸ ਵਿੱਚ ਰਹਿੰਦੇ ਵਿਅਕਤੀ ਨਾਲ ਕਰਵਾਈ ਸੀ। ਇਹ ਹੈਰੋਇਨ ਦੀ ਖੇਪ ਇਸ ਦੇ ਰਾਹੀਂ ਪਾਕਿਸਤਾਨ ਅਧਾਰਿਤ ਸਮੱਲਗਰਾ ਤੋਂ ਗੁਰਦਾਸਪੁਰ ਦੇ ਸਰਹੱਦੀ ਇਲਾਕਿਆ ਤੋਂ ਡਰੋਨ ਰਾਹੀ ਭੇਜਦਾ ਸੀ ਅਤੇ ਅੱਗੋਂ ਇਹ ਵਿਅਕਤੀ ਹੈਰੋਇਨ ਲੈ ਕੇ ਵੱਖ-ਵੱਖ ਥਾਵਾਂ 'ਤੇ ਡਿਲੀਵਰ ਕਰਦੇ ਸਨ।"

ਪੁਲਿਸ ਕਮਿਸ਼ਨਰ ਦੱਸਿਆ ਕਿ "ਗ੍ਰਿਫਤਾਰ ਕੀਤਾ ਗਿਆ ਇੱਕ ਨੌਜਵਾਨ ਕਰਨਪਾਲ ਸਿੰਘ ਉਰਫ ਕਰਨ ਨਵੰਬਰ ਮਹੀਨੇ ਵਿੱਚ ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਫਰਾਂਸ ਤੋਂ ਇੱਕ ਵਿਅਕਤੀ ਨਾਲ ਲਿੰਕ ਵਿੱਚ ਆ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਫਿਲਹਾਲ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।"

ETV Bharat Logo

Copyright © 2025 Ushodaya Enterprises Pvt. Ltd., All Rights Reserved.