ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਿੱਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਜਾਰੀ ਕੀਤਾ। ਅਰਚਨਾ ਮਕਵਾਨਾਂ ਨੂੰ 30 ਜੂਨ ਤੱਕ ਥਾਣਾ ਈ ਡਿਵੀਜ਼ਨ ਵਿੱਚ ਪੇਸ਼ ਹੋਣ ਸਬੰਧੀ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਉੱਤੇ ਅਰਚਨਾ ਮਕਵਾਨਾਂ ਦੇ ਖਿਲਾਫ 295ਏ ਦੇ ਤਹਿਤ ਮਾਮਲਾ ਕੀਤਾ ਗਿਆ ਸੀ ਦਰਜ।
ਉਲੰਘਣਾ ਹੋਣ ਉੱਤੇ ਗ੍ਰਿਫ਼ਤਾਰੀ: ਹੁਣ ਕਾਨੂੰਨੀ ਕਾਰਵਾਈ ਨੂੰ ਅੱਗੇ ਤੋਰਦਿਆਂ 30 ਜੂਨ ਤੱਕ ਸਬੰਧਿਤ ਥਾਣੇ ਵਿੱਚ ਹਾਜ਼ਰ ਹੋਣ ਸਬੰਧੀ ਅੰਮ੍ਰਿਤਸਰ ਪੁਲਿਸ ਵੱਲੋਂ ਨੋਟਿ ਜਾਰੀ ਜੇਕਰ ਅਰਚਨਾ ਮਕਵਾਨਾ ਨੂੰ ਤਲਬ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਜੇਕਰ ਅਰਚਨਾ 30 ਜੂਨ ਤੱਕ ਪੇਸ਼ ਨਹੀਂ ਹੁੰਦੀ ਤਾਂ ਉਸ ਨੰ ਦੋ ਹੋਰ ਨੋਟਿਸ ਭੇਜੇ ਜਾਣਗੇ ਅਤੇ ਜੇਕਰ ਫਿਰ ਵੀ ਆਦੇਸ਼ਾਂ ਦੀ ਉਲੰਘਣਾ ਹੁੰਦੀ ਹੈ ਤਾਂ ਨਹੀਂ ਹੁੰਦੀ ਪੇਸ਼ ਤਾਂ ਅੰਮ੍ਰਿਤਸਰ ਪੁਲਿਸ ਅਰਚਨਾ ਦੀ ਗ੍ਰਿਫ਼ਤਾਰੀ ਲਈ ਟੀਮ ਭੇਜੇਗੀ।
295-ਏ ਤਹਿਤ ਮਾਮਲਾ ਦਰਜਾ: ਦੱਸ ਦਈਏ ਸੋਸ਼ਲ ਮੀਡੀਆ ਇੰਨਫਲੂਏਂਸਰ ਅਰਚਨਾ ਮਕਵਾਨਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਯੋਗਾ ਕੀਤਾ ਗਿਆ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਿਆ ਅਤੇ ਐੱਸਜੀਪੀਸੀ ਵਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਸ਼ਿਕਾਇਤ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਅਰਚਨਾ ਖਿਲਾਫ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
- ਏਲਾਂਟੇ ਮਾਲ 'ਚ ਖਿਡੌਣਾ ਟਰੇਨ ਹਾਦਸੇ ਨੂੰ ਲੈ ਕੇ ਨਵਾਂ ਅਪਡੇਟ, ਖਿਡੌਣਾ ਟਰੇਨ ਦੇ ਦੋ ਪਾਰਟਨਰ ਗ੍ਰਿਫਤਾਰ - Major Accident In Elante Mall
- ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਪਿਓ-ਪੁੱਤ ਸਮੇਤ 3 ਦੀ ਮੌਤ, 2 ਜ਼ਖਮੀ - Land dispute 3 killed in Patiala
- ਦੁਕਾਨਦਾਰ ਨੇ ਨਹੀਂ ਦਿੱਤਾ ਉਧਾਰ ਸਮਾਨ ਤਾਂ ਸ਼ਖ਼ਸ ਨੇ ਦੁਕਾਨਦਾਰ ਦੀ ਲੱਤ 'ਚ ਮਾਰੀ ਗੋਲ਼ੀ, ਹਮਲਾਵਰ ਹੋਇਆ ਫ਼ਰਾਰ - attacker shot a shopkeeper
ਇਹ ਹੈ ਪੂਰਾ ਮਾਮਲਾ: ਅਰਚਨਾ ਮਕਵਾਨਾ ਨਾਂ ਦੀ ਇਸ ਇੰਨਫਲੂਏਂਸਰ ਨੇ ਹਰਿਮੰਦਰ ਸਾਹਿਬ 'ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ, ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ 'ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਮਕਵਾਨਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਜਿਸ ਦੇ ਆਧਾਰ ਉੱਤੇ ਕੁੜੀ ਵਿਰੁਧ ਪਰਚਾ ਦਰਜ ਕੀਤਾ ਗਿਆ।