ETV Bharat / state

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਸਖਤ ਕਾਰਵਾਈ, ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫਤਾਰ - amritsar police action

Heroin Seized In Amritsar: ਅੰਮ੍ਰਿਤਸਰ ਪੁਲਿਸ ਨੂੰ ਨਸ਼ੇ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ ਮਿਲੀ ਹੈ ਜਿਥੇ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਵਿੱਚ 300 ਗ੍ਰਾਮ ਦੇ ਕਰੀਬ ਹੈਰੋਇਨ ਕੀਤੀ ਬਰਾਮਦ ਕੀਤੀ ਹੈ ਅਤੇ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

Amritsar Police Strict Action Against Drug Smugglers, Three Accused Arrested With Heroin
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਸਖਤ ਕਾਰਵਾਈ (Etv Bharat (ਰਿਪੋਰਟ- ਪੱਤਰਕਾਰ, ਅੰਮ੍ਰਿਤਸਰ ))
author img

By ETV Bharat Punjabi Team

Published : Jun 18, 2024, 1:46 PM IST

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਸਖਤ ਕਾਰਵਾਈ (Etv Bharat (ਰਿਪੋਰਟ- ਪੱਤਰਕਾਰ, ਅੰਮ੍ਰਿਤਸਰ ))

ਅੰਮ੍ਰਿਤਸਰ: ਸੁਬੇ 'ਚ ਵੱਧ ਰਹੇ ਨਸ਼ੇ ਖਿਲਾਫ ਪੰਜਾਬ ਪੁਲਿਸ ਅਤੇ ਸੁਬਾ ਸਰਕਾਰ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਇਸ ਹੀ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨਿੱਤ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਸਫਲਤਾ ਵੀ ਹਾਸਿਲ ਹੋ ਰਹੀ ਹੈ। ਪੁਲਿਸ ਨੇ 300 ਗ੍ਰਾਮ ਹੈਰੋਇਨ ਸਣੇ 3 ਮੁਲਜ਼ਮ ਕਾਬੂ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਤੇ ਨਸ਼ੇ ਦੇ ਖਿਲਾਫ ਵਿੱਢੀ ਗਈ। ਮੁਹਿਮ ਦੇ ਤਹਿਤ ਅਤੇ ਕਾਸੋ ਅਪ੍ਰੇਸ਼ਨ ਦੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਇਹਨਾਂ ਕੋਲੋਂ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ।

ਲਗਾਤਾਰ ਮਿਲ ਰਹੀ ਸੀ ਖੁਫੀਆ ਜਾਣਕਾਰੀ : ਪੁਲਿਸ ਅਧਿਕਾਰੀ ਏਸੀਪੀ ਵਰਿੰਦਰ ਖੋਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਫੀ ਸਮੇਂ ਤੋਂ ਪੁਲਿਸ ਨੂੰ ਇਨ੍ਹਾਂ ਤਿੰਨਾਂ ਦੇ ਖਿਲਾਫ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਹ ਨਸ਼ਾ ਵੇਚ ਰਹੇ ਹਨ ਤੇ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਜਿਸ ਦੇ ਚੱਲਦੇ ਪੁਲਿਸ ਟੀਮ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਇਨ੍ਹਾਂ ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਕੇਸਾਂ ਵਿੱਚ ਕਾਬੂ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨਸ਼ੇ ਦੇ ਵੀ ਆਦਿ ਹਨ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਨਸ਼ਾ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।

ਵੱਡੇ ਖੁਲਾਸੇ ਹੋਣ ਦੀ ਸੰਭਾਵਨਾ: ਪੁਲਿਸ ਨੇ ਦੱਸਿਆ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜਿੱਥੋਂ ਇਹ ਨਸ਼ਾ ਲੈ ਕੇ ਆਉਂਦੇ ਹਨ ਉਹਨਾਂ ਦੇ ਪਾਕਿਸਤਾਨ ਦੇ ਨਾਲ ਵੀ ਲਿੰਕ ਹਨ ਜਾਂ ਨਹੀਂ ਇਸ ਦੀ ਵੀ ਜਾਣਕਾਰੀ ਲਈ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ । ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.