ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ 02 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 4.5 ਲੱਖ ਡਰੱਗ ਮਨੀ, ਅਤੇ ਇੱਕ ਕਾਰ ਸਮੇਤ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਸਾਡੀ ਪੁਲਿਸ ਟੀਮ ਨੂੰ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ।
ਹੈਰੋਇਨ, ਅਫੀਮ ਤੇ 4.5 ਲੱਖ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫ਼ਤਾਰ
ਐੱਸਐੱਸਪੀ ਦਿਹਾਤੀ ਨੇ ਦੱਸਿਆ ਕਿਾ ਨਾਕਾਬੰਦੀ ਦੌਰਾਨ ਥਾਣਾ ਭਿੰਡੀਸੈਦਾਂ ਪੁਲਿਸ ਨੇ 2 ਕਾਰ ਸਵਾਰਾਂ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ਸਵਾਰ ਬਲਬੀਰ ਸਿੰਘ ਉਰਫ ਬੀਰਾ ਪੁੱਤਰ ਬਲਦੇਵ ਸਿੰਘ ਵਾਸੀ ਮਜਾਰੀ, ਨੇੜੇ ਬੰਗਾ ਅਤੇ ਅਜੇ ਵਰਮਾ ਪੁੱਤਰ ਹਰਭਜਨ ਸਿੰਘ ਵਾਸੀ ਮਜਾਰੀ, ਪਾਸੋਂ 02 ਕਿਲੋ ਹੈਰੋਇਨ, 1.5 ਲੱਖ ਡਰੱਗ ਮਨੀ ਬਰਾਮਦ ਹੋਈ। ਦੋਵੇਂ ਮੁਲਜ਼ਮਾਂ ਨੂੰ ਕਾਰ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ NDPS ਐਕਟ ਥਾਣਾ ਭਿੰਡੀਸੈਦਾਂ ਮਾਮਲਾ ਦਰਜ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮਾਂ ਦਾ ਜਦੋਂ ਪਿਛਲਾ ਰਿਕਾਰਡ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਇਹ ਹੈਰੋਇੰਨ ਉਹਨਾਂ ਵੱਲੋਂ ਸੁਖਦੇਵ ਸਿੰਘ ਸੁੱਖ ਪੁੱਤਰ ਦਲਬੀਰ ਸਿੰਘ ਵਾਸੀ ਨੌਸ਼ਹਿਰਾ ਹਾਲ ਵਾਸੀ ਅਟਾਰੀ, ਹਰਮਨਦੀਪ ਸਿੰਘ ਉਰਫ ਹਨੀ ਪੁੱਤਰ ਤਰਸੇਮ ਸਿੰਘ ਵਾਸੀ ਅਟਾਰੀ ਅਤੇ ਹਰਮਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਲਾਲੂ ਘੁੰਮਣ ਥਾਣਾ ਝਬਾਲ ਜ਼ਿਲ੍ਹਾ ਤਰਨ ਤਾਰਨ ਕੋਲੋ ਖਰੀਦੀ ਸੀ।
ਅਫੀਮ ਤੇ 03 ਲੱਖ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ
ਪੁਲਿਸ ਨੇ ਮਾਮਲੇ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸੇ ਲੜੀ ਤਹਿਤ ਮੁੱਖ ਅਫਸਰ ਥਾਣਾ ਲੋਪੋਕੇ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੋਨੇ ਵਾਲੀ ਗਲੀ ਚੋਗਾਵਾਂ ਤੋਂ ਸ਼ੁਬੇਗ ਸਿੰਘ ਉਰਫ ਸ਼ੇਗਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੋਗਾਵਾਂ ਨੂੰ 300 ਗ੍ਰਾਮ ਅਫੀਮ ਅਤੇ 03 ਲੱਖ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਮੁਲਜ਼ਮ ਖਿਲਾਫ NDPS ACT ਤਹਿਤ ਮਾਮਲਾ ਦਰਜ ਕੀਤਾ ਗਿਆ। ਗ੍ਰਿਫਤਾਰ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਕਤ ਬਰਾਮਦ ਹੈਰੋਇਨ ਅਤੇ ਅਫੀਮ ਦੇ ਸਰੋਤ ਦਾ ਪਤਾ ਜਾਵੇਗਾ ਅਤੇ ਇਸ ਗੈਰ-ਕਨੂੰਨੀ ਧੰਦੇ ਵਿੱਚ ਸ਼ਾਮਲ ਹੋ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।