ETV Bharat / state

ਡਰੋਨ ਜ਼ਰੀਏ ਸਰਹੱਦ ਪਾਰ ਤੋਂ ਆਈ 30 ਕਿੱਲੋ ਹੈਰੋਇਨ ਸਣੇ ਨਸ਼ਾ ਤਸਕਰ ਚੜ੍ਹਿਆ ਪੁਲਿਸ ਅੜਿੱਕੇ, 2025 ਦੀ ਸੱਭ ਤੋਂ ਵੱਡੀ ਬਰਾਮਦਗੀ - AMRITSAR 30 KG HEROIN

ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਥੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

Amritsar Rural Police recovers 30 Kg Heroin along with one car, DGP Gaurav Yadav gave information.
ਡਰੋਨ ਜ਼ਰੀਏ ਸਰਹੱਦ ਪਾਰ ਤੋਂ ਆਈ 30 ਕਿੱਲੋ ਹੈਰੋਇਨ ਸਣੇ ਨਸ਼ਾ ਤਸਕਰ ਚੜ੍ਹਿਆ ਪੁਲਿਸ ਅੜਿੱਕੇ (Etv Bharat)
author img

By ETV Bharat Punjabi Team

Published : Feb 14, 2025, 12:26 PM IST

Updated : Feb 14, 2025, 6:18 PM IST

ਚੰਡੀਗੜ੍ਹ: ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਦੀ ਮੁਹਿੰਮ 'ਚ ਜੁਟੀ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਘਰਿੰਡਾ ਨੇੜੇ ਸਰਹੱਦੀ ਖੇਤਰ 'ਚ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਿਕ ਇਹ 2025 ਦੀ ਸੱਭ ਤੋਂ ਵੱਡੀ ਬਰਾਮਦਗੀ ਹੈ।

ਐਸਐਸਪੀ (Etv Bharat)

ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਅਤੇ ਲਿਖਿਆ ਕਿ 'ਖੂਫੀਆ ਜਾਣਕਾਰੀ ਤਹਿਤ ਕਾਰਵਾਈ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਇੱਕ ਨਸ਼ਾ ਤਸਕਰ ਨੂੰ 30 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ, ਜਿਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ

ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ 'ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸੀ, ਜਿਸ ਨੂੰ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਸੀ। ਪੁਲਿਸ ਮੁਤਾਬਕ ਫੜ੍ਹੇ ਗਏ ਮੁਲਜ਼ਮ 'ਤੇ ਐਨਡੀਪੀਐਸ ਐਕਟ ਤਹਿਤ ਥਾਣਾ ਘਰਿੰਡਾ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਨੈੱਟਵਰਕ ਦੇ ਮੂਲ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਮੁਲਜ਼ਮਾਂ ਦੇ ਸਾਥੀਆਂ ਬਾਰੇ ਕੀਤੀ ਜਾ ਰਹੀ ਪੁੱਛਗਿੱਛ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਸਾਥੀਆਂ ਤੋਂ ਪੁੱਛਗਿੱਛ ਕਰੇਗੀ ਕਿਉਂਕਿ ਮਾਮਲੇ ਵਿੱਚ ਹੋਰ ਮੁਲਜ਼ਮ ਵੀ ਸ਼ਾਮਲ ਹੋ ਸਕਦੇ ਹਨ। ਪੁਲਿਸ ਮੁਤਾਬਿਕ ਇੰਨੀ ਵੱਡੀ ਖੇਪ ਕਿਸੇ ਇੱਕ ਵਿਅਕਤੀ ਦੀ ਪਹੁੰਚ ਵਿੱਚ ਨਹੀਂ ਹੋ ਸਕਦੀ, ਇਸ ਦੇ ਪਿੱਛੇ ਹੋਰ ਵੀ ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ, ਤਾਂ ਜੋ ਮੁਲਜ਼ਮ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਪਾਕਿਸਤਾਨ ਦੇ ਕਿਸ ਤਸਕਰ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ ਅਤੇ ਹੁਣ ਤੱਕ ਉਸ ਨੇ ਕਿੰਨੀ ਵਾਰ ਹੈਰੋਇਨ ਮੰਗਵਾਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ੇ ਖਿਲਾਫ ਮੁਹਿੰਮ ਵਿੱਢੀ ਜਾ ਰਹੀ ਹੈ ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ ਯਕੀਨੀ ਬਣਾਉਣ ਦੇ ਆਪਣੇ ਇਰਾਦੇ ਪ੍ਰਤੀ ਵਚਨਬੱਧਤਾ ਨੂੰ ਜ਼ਾਹਿਰ ਕੀਤਾ ਜਾ ਰਿਹਾ ਹੈ।

ਹੈਰੋਇਨ ਅਤੇ ਡਰੋਨ ਸਮੇਤ ਮੁਲਜ਼ਮ ਕਾਬੂ, ਪਾਕਿਸਤਾਨ ਤੋਂ ਮੰਗਵਾਉਂਦਾ ਸੀ ਨਸ਼ਾ

ਪੁਲਿਸ ਵੱਲੋਂ 2 ਗਿਰੋਹਾਂ ਦੇ 6 ਮੈਂਬਰ ਗ੍ਰਿਫਤਾਰ, ਕਰੋੜਾਂ ਦੀ ਹੈਰੋਇਨ ਸਮੇਤ ਗੈਰ-ਕਾਨੂੰਨੀ ਅਸਲਾ ਵੀ ਬਰਾਮਦ

ਸਰਹੱਦ ਪਾਰ ਤੋਂ ਆਈ ਕਰੋੜਾਂ ਦੀ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ, ਚੋਰੀ ਦਾ ਹੋਰ ਸਮਾਨ ਵੀ ਹੋਇਆ ਬਰਾਮਦ

Last Updated : Feb 14, 2025, 6:18 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.