ETV Bharat / state

ਮੁਹੱਲੇ ਵਾਲਿਆਂ ਨੇ ਬਿਜਲੀ ਮਕੈਨਿਕ ਨੂੰ ਧੱਕੇ ਨਾਲ ਟਰਾਂਸਫਾਰਮਰ 'ਤੇ ਚੜਾਇਆ, ਕਰੰਟ ਲੱਗਣ ਨਾਲ ਮੌਤ - Death of an electrical mechanic

Death of an Electrical Mechanic: ਮਾਮਲਾ ਅੰਮ੍ਰਿੰਤਸਰ ਤੋਂ ਸਾਹਮਣੇ ਆਇਆ ਹੈ ਕਿ ਅਮ੍ਰਿੰਤਸਰ ਦੇ 88 ਫੁੱਟ ਰੋਡ 'ਤੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਨੌਜਵਾਨ ਬਿਜਲੀ ਦਾ ਕੰਮ ਕਰਦਾ ਸੀ। ਪੜ੍ਹੋ ਪੂਰੀ ਖਬਰ...

Death of an electrical mechanic
ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ (Etv Bharat Amritsar)
author img

By ETV Bharat Punjabi Team

Published : Jul 3, 2024, 12:03 PM IST

Updated : Jul 3, 2024, 3:06 PM IST

ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ (Etv Bharat Amritsar)

ਅਮ੍ਰਿੰਤਸਰ : ਅਮ੍ਰਿੰਤਸਰ ਦੇ 88 ਫੁੱਟ ਰੋਡ 'ਤੇ ਇੱਕ ਨੌਜਵਾਨ ਦੀ ਕਰੰਟ ਲਗਣ ਨਾਲ ਮੌਤ ਹੋ ਗਈ ਹੈ। ਨੌਜਵਾਨ ਬਿਜਲੀ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਇੱਕ ਫੋਨ ਆਇਆ ਕਿ ਘਰ ਵਿੱਚ ਬਿਜਲੀ ਨਹੀਂ ਆ ਰਹੀ। ਘਰ ਵਿਚ ਜਦੋਂ ਮਕੈਨਿਕ ਨੇ ਵੇਖਿਆ ਤਾਂ ਘਰ ਵਿੱਚ ਬਿਜਲੀ ਦਾ ਕੋਈ ਫਾਲਟ ਨਹੀਂ ਸੀ, ਖਰਾਬੀ ਟ੍ਰਾਂਸਫਾਰਮਰ ਵਿੱਚ ਸੀ। ਦੁਕਾਨਦਾਰ ਵੱਲੋਂ ਬਿਜਲੀ ਵਿਭਾਗ ਨੂੰ ਸ਼ਿਕਾਇਤ ਕਰਨ ਦੀ ਬਜਾਏ ਗੁਰਮੁਖ ਸਿੰਘ ਨੂੰ ਟਰਾਂਸਫਾਰਮਰ 'ਤੇ ਬੱਤੀ ਠੀਕ ਕਰਨ ਲਈ ਕਿਹਾ ਗਿਆ ਸੀ।

ਇਲਾਜ ਦੌਰਾਨ ਮੌਤ ਹੋ ਗਈ: ਮ੍ਰਿਤਕ ਦੇ ਲੜਕੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਪਿਤਾ ਨੇ ਦੁਕਾਨਦਾਰ ਨੂੰ ਇਨਕਾਰ ਵੀ ਕੀਤਾ ਅਤੇ ਬਿਜਲੀ ਵਿਭਾਗ ਨੂੰ ਸ਼ਿਕਾਇਤ ਦੇਣ ਲਈ ਕਿਹਾ, ਪਰ ਦੁਕਾਨਦਾਰ ਨਹੀਂ ਮੰਨਿਆ। ਉਪਰੰਤ ਜਦੋਂ ਗੁਰਮੁਖ ਸਿੰਘ ਟਰਾਂਸਫਾਰਮਰ ਉਪਰ ਚੜ੍ਹਿਆ ਤਾਂ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ ਅਤੇ ਉਸ ਦਾ ਪਿਤਾ ਹੇਠਾਂ ਡਿੱਗ ਗਿਆ। ਨਤੀਜੇ ਵੱਜੋਂ ਗੁਰਮੁਖ ਸਿੰਘ ਦੇ ਸਿਰ ਵਿੱਚ ਸੱਟ ਲੱਗੀ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਉੱਥੇ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਮੈਂਬਰਾਂ ਨੇ ਦੁਕਾਨਦਾਰ ਖਿਲਾਫ਼ ਰੋਸ ਜਤਾਉਂਦਿਆਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਪ੍ਰਾਈਵੇਟ ਬਿਜਲੀ ਦਾ ਕੰਮ ਕਰਨ ਵਾਲਾ ਗੁਰਮੁੱਖ ਸਿੰਘ: ਉੱਥੇ ਹੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਬਿਜਲੀ ਦਾ ਕੰਮ ਕਰਨ ਵਾਲਾ ਗੁਰਮੁੱਖ ਸਿੰਘ, ਜਿਸ ਦੀ ਟਰਾਂਸਫਾਰਮਰ 'ਤੇ ਚੜਨ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਿਕਾਇਤ ਮਿਲੀ ਹੈ ਅਤੇ ਮੌਕੇ 'ਤੇ ਆਪਣੇ ਪੁਲਿਸ ਅਧਿਕਾਰੀ ਭੇਜੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੋ ਵੀ ਮੁਲਜ਼ਮ ਹੋਵੇਗਾ, ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Last Updated : Jul 3, 2024, 3:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.