ਅੰਮ੍ਰਿਤਸਰ : ਅੰਮਿਤਸਰ ਕੱਲ ਦੇਰ ਰਾਤ ਇੱਕ ਪ੍ਰੋਪਰਟੀ ਡੀਲਰ ਦੀ ਦੁਕਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ ਜਿਸ ਦੇ ਚਲਦੇ ਪ੍ਰੋਪਰਟੀ ਡੀਲਰ ਦੀ ਦੁਕਾਨ ਤੇ ਬੈਠੇ ਪਿਓ ਪੁੱਤ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਉਹਨਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਇਲਾਕਾ ਜਸਪਾਲ ਨਗਰ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹਨ। ਤੇ ਉਹ ਪ੍ਰੋਪਰਟੀ ਡੀਲਰ ਦਾ ਕੰਮ ਕਰਦੇ ਹਨ। ਕੁਝ ਵਿਅਕਤੀਆਂ ਵੱਲੋਂ ਉਹਨਾਂ ਦੀ ਦੁਕਾਨ ਤੇ ਕਬਜ਼ੇ ਦੀ ਨੀਅਤ ਨਾਲ ਦੇਰ ਰਾਤ ਤੇਜਦਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਉਹਨਾਂ ਦੱਸਿਆ ਕਿ 10 ਤੋਂ 12 ਦੇ ਕਰੀਬ ਅਨਪਛਾਤੇ ਵਿਅਕਤੀ ਸਨ, ਜਿਨਾਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਹਨਾਂ ਨੇ ਸਾਡੀ ਦੁਕਾਨ ਤੇ ਆ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ 'ਤੇ ਮੇਰੇ ਪੁੱਤਰ ਨੂੰ ਅਤੇ ਮੈਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ।
ਪੀੜਿਤ ਗੁਰਬਚਨ ਸਿੰਘ ਨੇ ਦੱਸਿਆ ਕਿ ਜਿਹੜੀ ਇਹ ਪ੍ਰੋਪਰਟੀ ਡੀਲਰ ਦੀ ਦੁਕਾਨ ਹੈ, ਉਹ ਉਹਨਾਂ ਨੇ ਲਾਲ ਸਿੰਘ ਸਪੁੱਤਰ ਜੋਤਾ ਸਿੰਘ ਕੋਲ 2011 ਦੇ ਵਿੱਚ ਦੁਕਾਨ ਲਈ ਸੀ, ਜਿਸਦੇ ਚਲਦਿਆਂ ਲਾਭ ਸਿੰਘ ਅਤੇ ਉਸ ਦੇ ਪੁੱਤਰਾਂ ਨੇ ਦੁਕਾਨ 'ਤੇ ਕਬਜੇ ਦੀ ਨੀਅਤ ਨਾਲ ਹਮਲਾ ਕੀਤਾ। ਗੁਰਬਚਨ ਸਿੰਘ ਨੇ ਦੱਸਿਆ ਕਿ ਅਸੀਂ ਇਸ ਦੁਕਾਨ ਦਾ ਕੇਸ ਵੀ ਅਦਾਲਤ ਵਿੱਚੋਂ ਜਿੱਤ ਚੁੱਕੇ ਹਾਂ ਪਰ ਵਾਰ-ਵਾਰ ਸਾਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਦੇਰ ਰਾਤ ਲਾਭ ਸਿੰਘ ਅਤੇ ਉਸਦੇ ਪੁੱਤਰਾਂ ਵੱਲੋਂ ਆਪਣੇ ਨਾਲ ਕਈ ਮੁਸ਼ਟੰਡਿਆਂ ਨੂੰ ਲਿਆ ਕੇ ਸਾਡੀ ਦੁਕਾਨ ਤੇ ਤੇਜ ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆਰ।
- ਲੁਧਿਆਣਾ 'ਚ ਬਾਜਵਾ ਨੇ ਬਿੱਟੂ 'ਤੇ ਲਗਾਇਆ ਵੱਡਾ ਇਲਜ਼ਾਮ, ਕਿਹਾ - ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਫਸਾਉਣ 'ਚ ਰਵਨੀਤ ਸਿੰਘ ਬਿੱਟੂ ਦਾ ਸੀ ਵੱਡਾ ਹੱਥ - Bajwa accused Bittu
- ਰਾਜਾ ਵੜਿੰਗ ਤੇ ਰਵਨੀਤ ਬਿੱਟੂ ਨੇ ਪਾਈ ਜੱਫੀ, ਜਿਸ ਤੋਂ ਬਾਅਦ 'ਆਪ' ਆਗੂ ਨੇ ਉਡਾਇਆ ਮਜ਼ਾਕ ਕਿਹਾ- 'ਦੇਵੇਂ ਹੀ ਡਰਾਮੇਬਾਜ਼' - Lok Sabha Elections 2024
- ਭਾਰਤ-ਪਾਕਿਸਤਾਨ ਸਰਹੱਦ 'ਤੇ BSF ਦੇ ਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ - BSF Jawan Dies By Suicide
ਉਹਨਾਂ ਦੱਸਿਆ ਕਿ ਸਾਡੀ ਦੁਕਾਨ ਤੋਂ ਮੇਰਾ ਪਰਸ, ਜਿਸ ਵਿੱਚ 20 ਹਜਾਰ ਰੁਪਏ ਸਨ, ਮੇਰਾ ਮੋਬਾਈਲ ਫੋਨ ਵੀ ਨਾਲ ਲੈ ਕੇ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਸਾਡੇ ਕੋਲ ਸੀਸੀਟੀਵੀ ਵੀਡੀਓ ਵੀ ਮੌਜੂਦ ਹੈ, ਜਿਸ ਵਿੱਚ ਸਾਫ ਦਿਖਈ ਦੇ ਰਿਹਾ ਕਿ ਅਨਪਛਾਤੇ ਵਿਅਕਤੀਆਂ ਵਲੋਂ ਕਿਸ ਤਰ੍ਹਾਂ ਤੇਜ਼ਦਾਰ ਹਥਿਆਰਾਂ ਨਾਲ ਦੁਕਾਨ ਦੀ ਤੋੜ ਭੰਨ ਕੀਤੀ ਜਾ ਰਹੀ ਹੈ, ਉਥੇ ਹੀ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਨਗਰ ਵਿੱਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਗੁਰਬਚਨ ਸਿੰਘ ਤੇ ਉਸਦੇ ਪੁੱਤਰ ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ ਉਹਨਾਂ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਲਿਆਂਦਾ ਗਿਆ ਹੈ ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।