ਬਠਿੰਡਾ: ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ਮਾਣ ਭੱਤੇ ਦੀ ਉਡੀਕ ਪਿਛਲੇ 15 ਮਹੀਨਿਆਂ ਤੋਂ ਕਰ ਰਹੀਆਂ ਹਨ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਦਾ ਮੁੱਖ ਗੇਟ ਰੋਕਦੇ ਹੋਏ ਖਾਲੀ ਭਾਂਡੇ ਖੜਕਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਮਜਬੂਰਨ ਆਪਣੇ ਖਾਲੀ ਭਾਂਡੇ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ ਆਂਗਣਵਾੜੀ ਵਰਕਰਾਂ : ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਪਿਛਲੇ 15 ਮਹੀਨਿਆਂ ਚ ਮਾਣ ਭੱਤਾ ਨਾ ਦਿੱਤੇ ਜਾਣ ਕਾਰਨ ਅੱਜ ਉਨ੍ਹਾਂ ਕੋਲ ਘਰ ਵਿੱਚ ਖਾਣਾ ਬਣਾਉਣ ਲਈ ਵੀ ਪੈਸੇ ਨਹੀਂ ਹਨ। ਜਿਸ ਕਾਰਨ ਮਜਬੂਰਨ ਉਹ ਆਪਣੇ ਖਾਲੀ ਭਾਂਡੇ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ। ਪਰ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਮਜਬੂਰ ਉਨ੍ਹਾਂ ਵੱਲੋਂ ਅੱਜ ਮੁੱਖ ਗੇਟ ਤੇ ਚੜ ਕੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ।
ਲੋਕ ਸਭਾ ਚੋਣਾਂ ਦੌਰਾਨ ਬਾਈਕਾਟ ਕਰਨ ਦਾ ਕੀਤਾ ਗਿਆ ਐਲਾਨ : ਉਨ੍ਹਾਂ ਕਿਹਾ ਕਿ ਆਖਰ ਆਂਗਣਵਾੜੀ ਵਰਕਰ ਅਤੇ ਹੈਲਪਰ ਜਿਨਾਂ ਨੂੰ ਪਿਛਲੇ 15 ਮਹੀਨਿਆਂ ਤੋਂ ਮਾਣ ਭੱਤਾ ਨਹੀਂ ਮਿਲਿਆ, ਉਹ ਆਪਣੇ ਘਰ ਦਾ ਗੁਜ਼ਾਰਾ ਕਿਸ ਤਰ੍ਹਾਂ ਕਰਨ ਬਾਰ-ਬਾਰ ਮੀਟਿੰਗਾਂ ਹੋਣ ਦੇ ਬਾਵਜੂਦ ਉਹ ਅੱਜ ਪਾਈ-ਪਾਈ ਦੇ ਮੁਹਤਾਜ ਹੋ ਚੁੱਕੇ ਹਨ। ਪਰ ਸਰਕਾਰ ਦੇ ਕੰਨ ਤੇ ਜੂ ਨਹੀਂ ਸਰਕ ਰਹੀ, ਇਸ ਦੇ ਚਲਦੇ ਹੀ ਉਨ੍ਹਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਕਾਰਨ ਆਂਗਣਵਾੜੀ ਵਰਕਰਾਂ ਨੂੰ ਭਾਂਡੇ ਖੜਕਾਉਣੇ ਪੈ ਰਹੇ ਹਨ।
- ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਇੱਕ ਟਰੱਕ ਨਾਲ ਟਕਰਾਈਆਂ ਦੋ ਗੱਡੀਆਂ, ਹੋਇਆ ਭਾਰੀ ਨੁਕਸਾਨ - road accident
- ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਦਾਨ ਕੀਤੀ ਜ਼ਮੀਨ 'ਚ ਸਕੂਲ ਬਣਾਉਣ ਦੀ ਥਾਂ ਪ੍ਰਬੰਧਕਾਂ ਨੇ ਕੀਤਾ ਘਪਲਾ ! - School land dispute
- ਪੱਲੇਦਾਰਾਂ ਵੱਲੋਂ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ - Paledars protest in Mansa