ਅੰਮ੍ਰਿਤਸਰ: ਦੇਸ਼ ਭਰ ਦੇ ਵਿੱਚ ਬਹੁਤ ਸਾਰੀਆਂ ਯੂਨੀਵਰਸਿਟੀਆਂ, ਕਾਲਜ, ਸਕੂਲ ਅਜਿਹੇ ਹਨ, ਜਿਨ੍ਹਾਂ ਦਾ ਇਤਿਹਾਸ ਸੈਂਕੜੇ ਸਾਲ ਪੁਰਾਣਾ ਹੈ ਅਤੇ ਇਨ੍ਹਾਂ ਸਕੂਲਾਂ ਕਾਲਜਾਂ ਵਿੱਚੋਂ ਉਚੇਰੀ ਵਿੱਦਿਆ ਹਾਸਲ ਕਰ ਬਹੁਤ ਸਾਰੇ ਵਿਦਿਆਰਥੀ ਅੱਜ ਨਾਮੀ ਸ਼ਖਸ਼ੀਅਤਾਂ ਵਜੋਂ ਜਾਣੇ ਜਾਂਦੇ ਹਨ। ਇਸੇ ਤਰ੍ਹਾਂ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਜੰਡਿਆਲਾ ਗੁਰੂ ਹੈ ਜੌ ਕਿ ਸਰਦਾਰ ਸੰਤ ਸਿੰਘ ਵਲੋਂ 1893 ਦੌਰਾਨ ਸਮੇਂ ਦੀ ਲੋੜ ਅਨੁਸਾਰ ਪੰਜਾਬੀ ਮਾਂ ਬੋਲੀ ਦੇ ਸੁਧਾਰ ਲਈ ਅੰਮ੍ਰਿਤਸਰ ਵਿੱਚ ਖੋਲ੍ਹੇ ਗਏ ਇੱਕ ਸਕੂਲ ਦਾ ਉਹ ਹਿੱਸਾ ਹੈ, ਜੌ ਕਿ ਨਵੀਆਂ ਸ਼ਾਖਾਵਾਂ ਦੇ ਰੂਪ ਵਿੱਚ ਅੱਗੇ ਵਧਿਆ ਹੈ।
ਗੁਰੂ ਸਾਹਿਬਾਨਾਂ ਦੀ ਜੀਵਨੀ ਉੱਪਰ ਝਾਤ ਪਾਉਂਦੇ ਹੋਏ ਸਾਖੀਆਂ ਉਚਾਰੀਆਂ ਗਈਆਂ
ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਜੰਡਿਆਲਾ ਗੁਰੂ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਭਰ ਦੀਆਂ ਨਾਮਵਰ ਸ਼ਖਸ਼ੀਅਤਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸ਼ਬਦ ਗਾਇਨ ਕਵਿਤਾਵਾਂ ਭਾਸ਼ਣ ਮੁਕਾਬਲਿਆਂ ਤੋਂ ਇਲਾਵਾ ਗੁਰੂ ਸਾਹਿਬਾਨਾਂ ਦੀ ਜੀਵਨੀ ਉੱਪਰ ਝਾਤ ਪਾਉਂਦੇ ਹੋਏ ਸਾਖੀਆਂ ਉਚਾਰੀਆਂ ਗਈਆਂ। ਇਸ ਦੌਰਾਨ ਭਾਰੀ ਗਿਣਤੀ ਦੇ ਵਿੱਚ ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਇਸ ਸਮਾਗਮ ਵਿੱਚੋਂ ਸ਼ਿਰਕਤ ਕੀਤੀ ਉਥੇ ਹੀ ਛੋਟੇ ਛੋਟੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਇਲਾਹੀ ਬਾਣੀ ਦਾ ਉਚਾਰਨ ਕਰਦੇ ਹਾਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਲੋਕਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਬਰਾਂਚਾਂ ਨੂੰ ਖੋਲੀਆਂ ਗਈਆਂ
ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ 1893 ਦੇ ਵਿੱਚ ਸੰਤ ਸਿੰਘ ਸੁੱਖਾ ਸਿੰਘ ਦੇ ਨਾਮ ਤੇ ਅੰਮ੍ਰਿਤਸਰ ਵਿਖੇ ਇੱਕ ਪ੍ਰਾਈਮਰੀ ਸਕੂਲ ਖੋਲ ਕੇ ਇਸ ਸੰਸਥਾ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਸ ਸਮੇਂ ਪੰਜਾਬੀ ਮਾਂ ਬੋਲੀ ਦੀ ਹਾਲਾਤ ਕਾਫੀ ਮਾੜੀ ਸੀ ਜਿਸ ਦੌਰਾਨ ਲੋਕਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਇਸ ਸੰਸਥਾ ਵੱਲੋਂ ਵੱਖ-ਵੱਖ ਬਰਾਂਚਾਂ ਨੂੰ ਖੋਲੀਆਂ ਗਈਆਂ ਅਤੇ ਅੱਜ ਇਸ ਸੰਸਥਾ ਦੇ ਵੱਖ ਵੱਖ ਸਕੂਲਾਂ ਤੋਂ ਇਲਾਵਾ ਕਾਲਜ ਵੀ ਹਨ ਜੋ ਕਿ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਰਹੇ ਹਨ।
ਆਪੋ ਆਪਣੇ ਧਰਮਾਂ ਬਾਰੇ ਜਾਣਕਾਰੀ ਦਿੱਤੀ
ਡਾਇਰੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦੇ ਵਿੱਚ ਹਰ ਵਰਗ ਦੇ ਬੱਚਿਆਂ ਨੂੰ ਆਪੋ ਆਪਣੇ ਧਰਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਤੱਕ ਇਸ ਸੰਸਥਾ ਤੋਂ ਉਚੇਰੀ ਸਿੱਖਿਆ ਹਾਸਿਲ ਕਰ ਕਈ ਨਾਮੀ ਸ਼ਖਸ਼ੀਅਤਾਂ ਅੱਜ ਪਾਕਿਸਤਾਨ ਅਤੇ ਭਾਰਤ ਦੇ ਵਿੱਚ ਆਈਪੀਐਸ, ਆਈਏਐਸ ਤੋਂ ਇਲਾਵਾ ਵੱਖ-ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਹੁਦਿਆਂ ਦੇ ਉੱਤੇ ਤੈਨਾਤ ਹੋਏ ਹਨ, ਜਿਸ ਤੇ ਸੰਸਥਾ ਨੂੰ ਬੇਹੱਦ ਮਾਣ ਹੈ।