ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਜ਼ੋਰਾਂ ਸ਼ੋਰਾਂ 'ਤੇ ਹੈ। ਹਰ ਪਾਰਟੀ ਉਮੀਦਵਾਰ ਆ[ਨੇ ਆਪਣੇ ਹਲਕੇ ਵਿੱਚ ਪ੍ਰਚਾਰ ਕਰ ਰਿਹਾ ਹੈ। ਉਥੇ ਹੀ ਕੇਂਦਰ ਸ਼ਾਸਿਤ ਭਾਜਪਾ ਵੀ ਚੋਣ ਪ੍ਰਚਾਰ ਲਈ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਵਿੱਚ ਜੁਟੀ ਹੋਈ ਹੈ। ਇਸ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਚੋਣ ਪ੍ਰਚਾਰ ਲਈ ਪੰਜਾਬ ਦੌਰੇ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੇ ਹਿੱਸੇ ਵਜੋਂ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਜਲੰਧਰ ਵਿਖੇ ਸੁਰੱਖਿਆ ਇੰਤਜ਼ਾਮ ਸਖਤ ਕੀਤੇ ਜਾ ਰਹੇ ਹਨ।
ਜਲੰਧਰ 'ਚ ਜਾਰੀ ਅਲਰਟ : ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਫੇਰੀ ਦੌਰਾਨ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿਤਾ ਹੈ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਪਹੁੰਚੀਆਂ। ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ 'ਤੇ ਪਹੁੰਚੀਆਂ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿਚ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਸੂਬਿਆਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।
- ਬੁਰੇ ਫਸੇ ਹੰਸ ਰਾਜ ਹੰਸ, ਸੰਯੁਕਤ ਕਿਸਾਨ ਮੋਰਚੇ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ, ਕਿਹਾ 21 ਤੱਕ ਕਰੋ ਕਾਰਵਾਈ ਨਹੀਂ ਤਾਂ
- ਕਾਂਗਰਸ ਦੇ ਨੇਤਾ ਪਵਨ ਖੇੜਾ ਨੇ ਦੇ ਦਿੱਤਾ ਅਜੀਬੋ-ਗਰੀਬ ਬਿਆਨ, ਕਹਿੰਦੇ- ਮੋਦੀ ਹੈ ਕਾਂਗਰਸ ਦਾ ਸਟਾਰ ਪ੍ਰਚਾਰਕ? ਜਾਣੋ ਅੱਗੇ ਦਾ ਵੱਡਾ ਰਾਜ਼
- ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੇ ਹੱਕ 'ਚ ਤਰੁਣ ਚੁੱਘ ਨੇ ਕੀਤਾ ਚੋਣ ਪ੍ਰਚਾਰ, ਕੈਂਪੇਨ ਦੌਰਾਨ ਕਾਂਗਰਸ ਅਤੇ 'ਆਪ' ਨੂੰ ਲਪੇਟਿਆ
ਹੁਣ ਤੱਕ 7 ਏਜੇਂਸੀਆਂ ਆਈਆਂ ਪੰਜਾਬ : ਜਾਣਕਾਰੀ ਅਨੁਸਾਰ 19 ਮਈ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਭਾਰੀ ਫੋਰਸ ਜਲੰਧਰ ਪਹੁੰਚੀ ਸੀ। ਉਕਤ ਕੰਪਨੀਆਂ ਦੂਜੇ ਰਾਜਾਂ ਵਿਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਆਈਆਂ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ 4 ਜੂਨ ਤੋਂ ਬਾਅਦ ਵਾਪਸ ਜਾਣਗੀਆਂ। ਦੱਸ ਦੇਈਏ ਕਿ ਹੁਣ ਤੱਕ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਗਿਆ ਹੈ। ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿਚ ਸੱਤਵੇਂ ਪੜਾਅ ਦੀ ਵੋਟਿੰਗ ਵਿਚ ਡਿਊਟੀ 'ਤੇ ਹਨ।