ETV Bharat / state

APP ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਨੇ ਇੱਕ ਵਾਰ ਫਿਰ ਤੋਂ ਆਪਣੀ ਪਾਰਟੀ 'ਤੇ ਹੀ ਚੁੱਕੇ ਕਈ ਸਵਾਲ - Rally by MLA Kuvar Vijay Pratap

Rally by MLA Kuvar Vijay Pratap: ਅੰਮ੍ਰਿਤਸਰ ਦੇ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਉਸ ਹਲਕੇ ਦੇ ਐਮਐਲਏ ਕੁੰਵਰ ਵਿਜੇ ਪ੍ਰਤਾਪ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ। ਪੜ੍ਹੋ ਪੂਰੀ ਖਬਰ...

Rally by MLA Kuvar Vijay Pratap
APP ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਨੇ ਇੱਕ ਵਾਰ ਫਿਰ ਤੋਂ ਆਪਣੀ ਪਾਰਟੀ ਤੇ ਹੀ ਚੁੱਕੇ ਕਈ ਸਵਾਲ
author img

By ETV Bharat Punjabi Team

Published : Apr 14, 2024, 11:06 PM IST

Updated : Apr 15, 2024, 3:39 PM IST

APP ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਨੇ ਇੱਕ ਵਾਰ ਫਿਰ ਤੋਂ ਆਪਣੀ ਪਾਰਟੀ ਤੇ ਹੀ ਚੁੱਕੇ ਕਈ ਸਵਾਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਉੱਥੇ ਹੀ ਕੁੰਵਰ ਵਿਜੇ ਪ੍ਰਤਾਪ ਵੱਲੋਂ ਇੱਕ ਵਾਰ ਫਿਰ ਤੋਂ ਆਪਣੀ ਹੀ ਪਾਰਟੀ ਦੇ ਉੱਪਰ ਸਵਾਲੀਆਂ ਨਿਸ਼ਾਨ ਖੜੇ ਕਰਦੇ ਹੋਏ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਈ ਸਵਾਲ ਪੁੱਛੇ ਗਏ ਹਨ। ਜਿਨ੍ਹਾਂ ਵਿੱਚੋਂ ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਕਾਂਟ ਨੂੰ ਲੈ ਕੇ ਇਨਸਾਫ ਨਾ ਮਿਲਣਾ ਸ਼ਾਮਿਲ ਸੀ। ਉਸ ਉੱਤੇ ਹੀ ਇਹ ਸਾਰੇ ਸਵਾਲ ਜਵਾਬ ਦੇ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦੇ ਮੂੰਹ ਤੇ ਚੁੱਪੀ ਛਾਈ ਰਹੀ ਅਤੇ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਨਿਕਲਣਾ ਹੀ ਸਹੀ ਸਮਝਿਆ।

ਕੁੰਵਰ ਵਿਜੇ ਪ੍ਰਤਾਪ ਵੱਲੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਦਾ ਪੱਲਾ ਇਸ ਕਰਕੇ ਫੜਿਆ : 2022 ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਦੌਰਾਨ ਸਭ ਤੋਂ ਵੱਡਾ ਮੁੱਦਾ ਪੰਜਾਬ ਦਾ ਉਸ ਵੇਲੇ ਬਹਿਬਰ ਕਲਾਂ ਗੋਲੀਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਵਾਉਣਾ ਸੀ। ਜਿਸ ਨੂੰ ਲੈ ਕੇ ਉਸ ਵੇਲੇ ਦੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਦਾ ਪੱਲਾ ਇਸ ਕਰਕੇ ਫੜਿਆ ਗਿਆ ਸੀ ਤਾਂ ਜੋ ਕਿ ਚੰਦ ਹੀ ਘੰਟਿਆਂ ਦੇ ਵਿੱਚ ਮੁਲਜ਼ਮਾਂ ਨੂੰ ਸਜ਼ਾ ਮਿਲ ਸਕੇ। ਪਰ ਇਹ ਸੱਚਾ ਨਾਮ ਮਿਲਣ ਨੂੰ ਲੈ ਕੇ ਤਿੰਨ ਸਾਲ ਦਾ ਸਮਾਂ ਹੋ ਚੁੱਕਾ ਹੈ। ਉੱਥੇ ਹੀ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣੇ ਹਲਕੇ ਵਿੱਚ ਰੱਖੀ ਗਈ ਰੈਲੀ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਈ ਸਵਾਲ ਪੁੱਛੇ ਗਏ।

ਹਲਕੇ ਵਿੱਚ ਸਭ ਤੋਂ ਜਿਆਦਾ ਲੀਡ ਲੈ ਕੇ ਕੁਲਦੀਪ ਸਿੰਘ ਧਾਲੀਵਾਲ : ਉੱਥੇ ਹੀ ਜਦੋਂ ਪੱਤਰਕਾਰਾਂ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਵੱਲੋਂ ਰੱਖੇ ਗਏ ਸਵਾਲ ਪੁੱਛੇ ਗਏ, ਤਾਂ ਉਹ ਕੰਨੀ ਕਤਰਾਉਦੇਂ ਹੋਏ ਨਜ਼ਰ ਆਏ ਹਨ। ਕੁੰਵਰ ਵਿਜੇ ਪ੍ਰਤਾਪ ਵੱਲੋਂ ਵੀ ਕਿਹਾ ਗਿਆ ਕਿ ਉਨ੍ਹਾਂ ਨੂੰ ਕਾਫੀ ਪਛਤਾਵਾ ਹੋ ਰਿਹਾ ਹੈ ਕਿਉਂਕਿ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਹਜੇ ਤੱਕ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲ ਪਾਈ। ਉਨ੍ਹਾਂ ਨੇ ਕਿਹਾ ਕਿ ਇਹ ਜੰਗ ਓਨੀ ਦੇਰ ਤੱਕ ਜਾਰੀ ਰਹੇਗੀ, ਜਿੰਨੀ ਦੇਰ ਤੱਕ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲ ਪਾਉਂਦੀ। ਅੱਗੇ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਹੁਣ ਸਾਡੇ ਵੱਲੋਂ ਸਿਰਫ ਅਤੇ ਸਿਰਫ ਲੋਕ ਸਭਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਭ ਤੋਂ ਵੱਧ ਲੀਡ ਨਾਲ ਜਿਤਾਉਣਾ ਅਤੇ ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਸਭ ਤੋਂ ਜਿਆਦਾ ਲੀਡ ਲੈ ਕੇ ਕੁਲਦੀਪ ਸਿੰਘ ਧਾਲੀਵਾਲ ਜਰੂਰ ਅੱਗੇ ਵਧਣਗੇ।

ਸ਼੍ਰੋਮਣੀ ਅਕਾਲੀ ਦਲ ਉੱਤੇ ਬਹੁਤ ਸਾਰੇ ਸਵਾਲੀਆ ਨਿਸ਼ਾਨ ਖੜੇ : 2022 ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਉੱਤੇ ਬਹੁਤ ਸਾਰੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਸਨ ਕਿਉਂਕਿ ਬਹਿਬਲ ਕਲਾਂ ਗੋਲੀਕਾਂਡ ਉਨ੍ਹਾਂ ਦੇ ਸਮੇਂ ਦੇ ਵਿੱਚ ਹੋਇਆ ਸੀ। ਉਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਪੰਜ ਸਾਲ ਕਿਸੇ ਵੀ ਮੁਲਜ਼ਮ ਨੂੰ ਸਜ਼ਾ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਵੱਲੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਕੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ 92 ਦੇ ਕਰੀਬ ਆਮ ਆਦਮੀ ਪਾਰਟੀ ਤੇ ਵਿਧਾਇਕਾਂ ਨੂੰ ਜਿੱਤ ਦਾ ਸਵਾਦ ਚੱਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਅੱਜ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣੀ ਹੀ ਸਰਕਾਰ ਦੇ ਉੱਤੇ ਸਵਾਲ ਚੁੱਕੇ ਗਏ ਅਤੇ ਮੁਲਜ਼ਮਾਂ ਨੂੰ ਸਜ਼ਾ ਨਾ ਦੇਣ ਨੂੰ ਲੈ ਕੇ ਆਪਣੇ ਹੀ ਉਮੀਦਵਾਰ ਤੇ ਕਈ ਸਵਾਲ ਵੀ ਚੁੱਕੇ ਗਏ। ਹੁਣ ਵੇਖਣਾ ਹੋਵੇਗਾ ਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਚੁੱਕੇ ਗਏ ਇਹ ਸਾਰੇ ਸਵਾਲਾਂ ਦੇ ਜਵਾਬ ਕਦੋਂ ਤੱਕ ਪਾਰਟੀ ਦੇ ਪਾਉਂਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ। ਪਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣੀ ਹੀ ਪਾਰਟੀ ਤੇ ਚੁੱਕੇ ਗਏ ਸਵਾਲ ਨੂੰ ਲੈ ਕੇ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਪੰਜਾਬ ਵਿੱਚ ਗਰਮ ਹੁੰਦੀ ਹੋਈ ਨਜ਼ਰ ਜਰੂਰ ਆਵੇਗੀ।

Last Updated : Apr 15, 2024, 3:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.