ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ 11 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਬੈਠਕ 'ਚ ਦਿੱਲੀ ਚੋਣ ਨਤੀਜਿਆਂ ਅਤੇ 2027 'ਚ ਹੋਣ ਵਾਲੀਆਂ ਪੰਜਾਬ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ।
ਪ੍ਰਤਾਪ ਬਾਜਵਾ ਨੇ ਘੇਰੀ ਸੀ ਆਮ ਆਦਮੀ ਪਾਰਟੀ
ਇਹ ਬੈਠਕ ਦਿੱਲੀ ਵਿਧਾਨ ਸਭਾ ਚੋਣਾਂ 2025 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬੁਲਾਈ ਗਈ ਹੈ। ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ ਨੂੰ ਸਿਰਫ਼ 22 ਸੀਟਾਂ ਮਿਲੀਆਂ ਹਨ, ਜਦਕਿ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ 48 ਸੀਟਾਂ ਮਿਲੀਆਂ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਾਅਵਾ ਕੀਤਾ ਸੀ ਕਿ ਪੰਜਾਬ 'ਚ 'ਆਪ' ਦੇ 30 ਤੋਂ ਵੱਧ ਵਿਧਾਇਕ ਕਾਂਗਰਸ ਦੇ ਸੰਪਰਕ 'ਚ ਹਨ ਅਤੇ ਪੱਖ ਬਦਲਣ ਲਈ ਤਿਆਰ ਹਨ। ਉਨ੍ਹਾਂ ਦਿੱਲੀ ਚੋਣ ਨਤੀਜਿਆਂ 'ਤੇ 'ਆਪ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੂੰ ਦਿੱਲੀ 'ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
The @AamAadmiParty tasted a humiliating defeat in Delhi. With this defeat, a regime of deceitfulness, lies and hollow promises has ended.
The AAP supremo @ArvindKejriwal once said, " if i am corrupt, people wouldn't vote for me."
now he has lost his own seat. does that mean that…<="" p>— partap singh bajwa (@partap_sbajwa) February 8, 2025
ਦਿੱਲੀ ਦੇ ਨਤੀਜੇ 'ਆਪ' ਲਈ ਅੰਤ ਦੀ ਸ਼ੁਰੂਆਤ
ਪ੍ਰਤਾਪ ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਜੇਕਰ ਮੈਂ ਭ੍ਰਿਸ਼ਟ ਹਾਂ ਤਾਂ ਲੋਕ ਮੈਨੂੰ ਵੋਟ ਨਹੀਂ ਦੇਣਗੇ। ਕੇਜਰੀਵਾਲ ਦੀ ਹਾਰ ਨਾਲ ਧੋਖੇ, ਝੂਠ ਅਤੇ ਖਾਲੀ ਵਾਅਦਿਆਂ ਦਾ ਰਾਜ ਖ਼ਤਮ ਹੋ ਗਿਆ ਹੈ। ਪੰਜਾਬ ਦੇ ਲੋਕਾਂ ਨੇ ਅਖੌਤੀ ਕੱਟੜ ਇਮਾਨਦਾਰ ਪਾਰਟੀ ਦਾ ਅਸਲੀ ਚਿਹਰਾ ਵੀ ਦੇਖ ਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਵਿੱਚ ਪੰਜਾਬੀਆਂ ਨੂੰ ਮੂਰਖ ਬਣਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਲਈ ਪੰਜਾਬ ਵਿੱਚ ਵੱਡੇ-ਵੱਡੇ ਵਾਅਦੇ ਕੀਤੇ ਹਨ। ਪੰਜਾਬ ਸਰਕਾਰ ਨੇ ਅਜੇ ਤੱਕ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 2027 ਵਿੱਚ ਮਾਨ ਸਰਕਾਰ ਦਾ ਵੀ ਇਹੀ ਹਾਲ ਹੋਵੇਗਾ। ਦਿੱਲੀ ਦੇ ਨਤੀਜੇ 'ਆਪ' ਲਈ ਅੰਤ ਦੀ ਸ਼ੁਰੂਆਤ ਦਰਸਾਉਂਦੇ ਹਨ।