ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਲਗਾਤਾਰ ਹੀ ਹੁਣ ਸਿਆਸਤ ਗਰਮਾ ਚੁੱਕੀ ਹੈ ਅਤੇ ਜੋੜ-ਤੋੜ ਦੀ ਰਾਜਨੀਤੀ ਪੂਰੀ ਤਰੀਕੇ ਪੰਜਾਬ 'ਚ ਚੱਲ ਰਹੀ ਹੈ। ਜਿਸ ਤੇ ਚਲਦੇ ਲੋਕ ਸਭਾ ਹਲਕਾ ਅਟਾਰੀ ਤੋਂ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸ ਦੇ ਆਗੂ ਤਰਸੇਮ ਸਿੰਘ ਸਿਆਲਕਾ ਵੀ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਤਰਸੇਮ ਸਿੰਘ ਸਿਆਲਕਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਰਸੇਮ ਸਿੰਘ ਸਿਆਲਕਾ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੇ ਹਲਕਾ ਮਜੀਠਾ ਤੇ ਹਲਕਾ ਅਟਾਰੀ ਦੇ ਵਿੱਚੋਂ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲੇਗਾ।
ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ: ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੂਸਰੀਆਂ ਪਾਰਟੀਆਂ ਤੋਂ ਛੱਡ ਕੇ ਵੱਡੇ ਨੇਤਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਹੁਣ ਜਿੱਤ 100% ਪੱਕੀ ਹੈ ਅਤੇ 13-0 ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਚੋਣਾਂ ਜਿੱਤੇਗੀ। ਇਸ ਦੌਰਾਨ ਤਰਸੇਮ ਸਿੰਘ ਸਿਆਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਜਲਾਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਰਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਪਹਿਲੇ ਉਹ ਅਕਾਲੀ ਦਲ ਵਿੱਚ ਵੀ ਹੁੰਦੇ ਸਨ ਅਤੇ ਅਕਾਲੀ ਦਲ ਵਿੱਚ ਵੀ ਉਨ੍ਹਾਂ ਨੂੰ ਕਾਫੀ ਜਲਾਲਤ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਕਰਕੇ ਉਹ ਕਾਂਗਰਸ 'ਚ ਆਏ ਤੇ ਕਾਂਗਰਸ ਚੋਂ ਵੀ ਜਲਾਲਤ ਹੁੰਦੀ ਦੇਖ ਕੇ ਉਨ੍ਹਾਂ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਲਗਾਤਾਰ ਹੀ ਗੁਰਜੀਤ ਸਿੰਘ ਔਜਲਾ ਵੱਲੋਂ ਪੈਸਿਆਂ ਦੀ ਮੰਗ : ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਜਿਨ੍ਹਾਂ ਪਾਰਟੀ ਫੰਡ ਉਨ੍ਹਾਂ ਨੂੰ ਆਇਆ। ਉਹ ਸਾਰਾ ਪਾਰਟੀਫੰਡ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਆਪਣੇ ਕੋਲ ਰੱਖ ਗਏ ਹਨ। ਲਗਾਤਾਰ ਹੀ ਗੁਰਜੀਤ ਸਿੰਘ ਔਜਲਾ ਵੱਲੋਂ ਪੈਸਿਆਂ ਦੀ ਮੰਗ ਉਨ੍ਹਾਂ ਤੋਂ ਕੀਤੀ ਜਾਂਦੀ ਸੀ। ਜਿਸ ਕਰਕੇ ਉਹ ਕਾਂਗਰਸ ਨੂੰ ਅਲਵਿਦਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
- ਅੱਜ ਤੋਂ ਲੋਕ ਸਭਾ ਚੋਣਾਂ ਲਈ ਪੰਜਾਬ 'ਚ ਨਾਮਜ਼ਦਗੀਆਂ ਸ਼ੁਰੂ, ਆਪ ਦੇ ਉਮੀਦਵਾਰ 9 ਅਤੇ ਅਕਾਲੀ ਦਲ ਦੇ 13 ਨੂੰ ਭਰਨਗੇ ਨਾਮਜ਼ਦਗੀ - Nominations for Lok Sabha elections
- ਹਲਕਾ ਖੇਮਕਰਨ 'ਚ ਤੇਜ਼ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ, ਚਾਲਕ ਫਰਾਰ - Two Died in road accident
- ਅਪਾਹਜਾਂ ਲਈ ਖੁਸ਼ਖਬਰੀ, ਕਿਰਾਏ 'ਚ ਰਿਆਇਤ ਦੇ ਨਾਲ-ਨਾਲ ਟਰੇਨਾਂ 'ਚ ਮਿਲੇਗਾ ਕੋਟਾ, ਜਾਣੋ ਇਹ ਸ਼ਰਤ - Rail Quota For Differently Abled