ETV Bharat / state

ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਲੋਕਾਂ ਨੂੰ ਸਤਾਉਣ ਲੱਗਾ ਚਾਈਨਾ ਡੋਰ ਦਾ ਖੌਫ , 'ਲੋਕ ਘਰਾਂ 'ਚੋਂ ਵੇਚ ਰਹੇ ਚਾਈਨਾ ਡੋਰ' - CHINA DOOR FOR SALE IN BATHINDA

ਬਸੰਤ ਪੰਚਮੀ ਨੇੜੇ ਆਉਂਦਿਆਂ ਹੀ ਲੋਕਾਂ ਨੂੰ ਚਾਈਨਾ ਡੋਰ ਦਾ ਖੌਫ ਸਤਾਉਣ ਲੱਗਾ ਹੈ। ਪੁਲਿਸ ਵੱਲੋਂ ਚਾਈਨਾ ਡੋਰ ਨੂੰ ਰੋਕਣ ਲਈ ਯਤਨ ਕੀਤੇ ਗਏ ਹਨ।

CHINA DOOR FOR SALE IN BATHINDA
ਬਠਿੰਡਾ ਵਿੱਚ ਚਾਇਨਾ ਡੋਰ ਦੀ ਵਿਕਰੀ (Etv Bharat)
author img

By ETV Bharat Punjabi Team

Published : 16 hours ago

Updated : 14 hours ago

ਬਠਿੰਡਾ: ਜਿਉਂ-ਜਿਉਂ ਮਾਘੀ ਅਤੇ ਬਸੰਤ ਪੰਚਮੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ, ਤਿਉਂ ਤਿਉਂ ਲੋਕਾਂ ਨੂੰ ਚਾਈਨਾ ਡੋਰ ਦਾ ਖੌਫ ਸਤਾਉਣ ਲੱਗਿਆ ਹੈ। ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਚਾਈਨਾ ਡੋਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ ਚਾਈਨਾ ਡੋਰ ਦਾ ਪਤੰਗ ਉਡਾਉਣ ਲਈ ਸ਼ਰੇਆਮ ਇਸਤੇਮਾਲ ਕੀਤਾ ਜਾ ਰਿਹਾ ਹੈ।

ਬਠਿੰਡਾ ਵਿੱਚ ਚਾਇਨਾ ਡੋਰ ਦੀ ਵਿਕਰੀ (Etv Bharat ਪੱਤਰਕਾਰ, ਬਠਿੰਡਾ)

ਜਿਸ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਭਾਵੇਂ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਫੜਾਉਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਸਖਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ਪਰ ਫਿਰ ਵੀ ਕੁਝ ਲੋਕਾਂ ਵੱਲੋਂ ਨਿਜੀ ਸਵਾਰਥ ਲਈ ਇਸ ਜਾਨਲੇਵਾ ਚਾਈਨਾ ਡੋਰ ਨੂੰ ਲੁਕਵੇਂ ਢੰਗ ਨਾਲ ਵੇਚਿਆ ਜਾ ਰਿਹਾ ਹੈ।

ਬਠਿੰਡਾ ਵਿੱਚ ਚਾਇਨਾ ਡੋਰ ਦੀ ਵਿਕਰੀ (Etv Bharat)

'ਲੋਕਾਂ ਵੱਲੋਂ ਘਰਾਂ ਵਿੱਚ ਵੇਚੀ ਜਾ ਰਹੀ ਹੈ ਚਾਇਨਾ ਡੋਰ'

ਬਠਿੰਡਾ ਪਤੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਜਕੁਮਾਰ ਦਾ ਕਹਿਣਾ ਹੈ ਕਿ ਚਾਈਨਾ ਡੋਰ ਦੀ ਲਗਾਤਾਰ ਮੰਗ ਵੱਧ ਰਹੀ ਹੈ। ਦੂਸਰੇ ਪਾਸੇ ਉਹਨਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਨਿੱਜੀ ਸਵਾਰਥਾਂ ਦੇ ਚੱਲਦੇ ਘਰਾਂ ਵਿੱਚ ਲਿਆ ਕੇ ਚਾਈਨਾ ਡੋਰ ਲੋਕਾਂ ਨੂੰ ਵੇਚੀ ਜਾ ਰਹੀ ਹੈ। ਜਿਉਂ-ਜਿਉਂ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਚਾਈਨਾ ਡੋਰ ਦਾ ਰੇਟ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੱਧ ਚੜ ਕੇ ਇਸ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਪਤੰਗ ਉੜਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਚਾਈਨਾ ਡੋਰ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ। ਮਨੁੱਖਾਂ ਦੇ ਨਾਲ-ਨਾਲ ਪਸ਼ੂ ਪੰਛੀ ਵੀ ਪ੍ਰਭਾਵਿਤ ਹੋ ਰਹੇ ਹਨ ਪਰ ਫਿਰ ਵੀ ਲੋਕਾਂ ਵੱਲੋਂ ਇਸ ਜਾਨਲੇਵਾ ਡੋਰ ਦੀ ਡਿਮਾਂਡ ਕੀਤੀ ਜਾ ਰਹੀ ਹੈ।

CHINA DOOR FOR SALE IN BATHINDA
ਬਠਿੰਡਾ ਵਿੱਚ ਚਾਇਨਾ ਡੋਰ ਦੀ ਵਿਕਰੀ (Etv Bharat)

'ਲੋਕ ਪਾਂਡਾ ਡੋਰ ਖਰੀਦਣ ਨੂੰ ਤਿਆਰ ਨਹੀਂ'

ਉਨ੍ਹਾਂ ਕਿਹਾ ਕਿ ਅਕਸਰ ਹੀ ਬੱਚੇ ਉਹਨਾਂ ਕੋਲੋਂ ਆ ਕੇ ਚਾਈਨਾ ਡੋਰ ਦੀ ਮੰਗ ਕਰਦੇ ਹਨ। ਉਹਨਾਂ ਵੱਲੋਂ ਭਾਵੇਂ ਲੱਖ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਫਿਰ ਵੀ ਲੋਕ ਪਾਂਡਾ ਡੋਰ ਖਰੀਦਣ ਨੂੰ ਤਿਆਰ ਨਹੀਂ। ਜਿਸ ਕਾਰਨ ਉਹਨਾਂ ਦੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾ ਕਾਰੋਬਾਰ ਪਿਛਲੇ ਸਾਲ ਨਾਲੋਂ 30% ਰਹਿ ਗਿਆ ਹੈ। ਜਿੱਥੇ ਇੱਕ ਹਫਤੇ ਵਿੱਚ ਉਹ ਪਾਂਡਾ ਡੋਰ ਦੀਆਂ 150 ਤੋਂ 200 ਚਰਖੜੀਆਂ ਵੇਚ ਦਿੰਦੇ ਸਨ ਪਰ ਇਸ ਵਾਰ ਪਾਂਡਾ ਡੋਰ ਦੀਆਂ ਸਿਰਫ 30 ਤੋਂ 35 ਚਰਖੜੀਆਂ ਵੇਚੀਆਂ ਗਈਆਂ ਹਨ ਕਿਉਂਕਿ ਲੋਕਾਂ ਵੱਲੋਂ ਘਰਾਂ ਵਿੱਚ ਚਾਈਨਾ ਡੋਰ ਵੇਚੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿੱਚ ਪਬੰਦੀਸ਼ੁਦਾ ਜਾਨਲੇਵਾ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਦੀ ਐਸੋਸੀਏਸ਼ਨ ਵੀ ਚਾਈਨਾ ਡੋਰ ਖਿਲਾਫ ਇੱਕਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਚਾਈਨ ਡੋਰ ਨੂੰ ਬੰਦ ਕਰਾਉਣ ਲਈ ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।

ਲੋਕਾਂ ਨੂੰ ਚਾਇਨਾ ਡੋਰ ਨਾ ਵੇਚਣ ਦੀ ਅਪੀਲ

ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਤੇ ਇਸ ਦੇ ਜਾਨਲੇਵਾ ਕਾਰਨਾਂ ਨੂੰ ਲੈ ਕੇ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਚਾਈਨਾ ਡੋਰ ਨੂੰ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਮਨੁੱਖੀ ਜੀਵਨ ਦੇ ਨਾਲ ਨਾਲ ਪਸ਼ੂ ਪੰਛੀਆਂ ਲਈ ਵੀ ਖਤਰਨਾਕ ਹੈ। ਉਹਨਾਂ ਕਿਹਾ ਕਿ ਚਾਈਨਾ ਡੋਰ ਵੇਚਣਾ ਖਰੀਦਣਾ ਅਤੇ ਸਟੋਰ ਕਰਨਾ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰੱਖਿਆ ਗਿਆ ਜ਼ੁਰਮਾਨਾ

ਇਸ ਦੇ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ 25000 ਰੁਪਏ ਦਾ ਇਨਾਮ ਰੱਖਿਆ ਗਿਆ ਹੈ, ਜੋ ਵੀ ਵਿਅਕਤੀ ਚਾਈਨਾ ਡੋਰ ਫੜਾਵੇਗਾ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੋ ਵਿਅਕਤੀ ਚਾਈਨਾ ਡੋਰ ਨਾਲ ਫੜਿਆ ਗਿਆ ਉਸ ਨੂੰ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਅਤੇ 5 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਜਾਨਲੇਵਾ ਡੋਰ ਦੀ ਵਰਤੋਂ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਇਸ ਦੇ ਇਸਤੇਮਾਲ ਕਰਨ ਤੋਂ ਰੋਕਣ।

ਚਾਈਨਾ ਡੋਰ ਵੇਚਣਾ ਸਟੋਰ ਕਰਨਾ ਅਤੇ ਇਸ ਦੀ ਵਰਤੋਂ ਕਰਨਾ ਗੈਰ ਕਾਨੂੰਨੀ ਹੈ ਜੋ ਵੀ ਵਿਅਕਤੀ ਚਾਈਨਾ ਡੋਰ ਦਾ ਇਸਤੇਮਾਲ ਕਰਦਾ ਜਾਂ ਵੇਚਦਾ ਪਾਇਆ ਗਿਆ। ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਾਨਲੇਵਾ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਕਈ ਜ਼ਿੰਦਗੀਆਂ ਦਾ ਨੁਕਸਾਨ ਕਰ ਚੁੱਕੀ ਹੈ।- ਹਰਜੀਵਨ ਸਿੰਘ,ਥਾਣਾ ਕੈਨਾਲ ਦੇ ਐਸਐਚਓ

Last Updated : 14 hours ago
ETV Bharat Logo

Copyright © 2025 Ushodaya Enterprises Pvt. Ltd., All Rights Reserved.