ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਉਨ੍ਹਾਂ ਦੇ ਹੱਕ ਵਿੱਚ ਪੰਜਾਬੀ ਦੇ ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਸਾਥ ਮਿਲ ਗਿਆ। ਬਰਨਾਲਾ ਵਿਖੇ ਬਲਕੌਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਸਮੇਤ ਸਮੁੱਚੇ ਪੰਜਾਬ ਦੀਆਂ ਸੀਟਾਂ ਉਪਰ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਮੁੜ ਆਪਣੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਘੇਰਿਆ ਅਤੇ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਸਵਾਲ ਵੀ ਚੁੱਕੇ।
ਉਥੇ ਸੁਖਪਾਲ ਖਹਿਰਾ ਨੇ ਬਲਕੌਰ ਸਿੰਘ ਸਿੱਧੂ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਇੱਕ ਕਾਤਲ ਵੱਲੋਂ ਮੀਤ ਹੇਅਰ ਦੀ ਕੰਪੇਨ ਚਲਾਏ ਜਾਣ ਤੇ ਵੀ ਉਨ੍ਹਾਂ ਸਵਾਲ ਉਠਾਏ।
ਕਾਤਲ ਜੇਲ੍ਹਾਂ ਵਿੱਚੋਂ ਸਰ੍ਹੇਆਮ ਇੰਟਰਵਿਊ ਕਰਵਾ ਰਹੇ : ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸੀ ਹੈ। ਉਸਦੇ ਪੁੱਤ ਵਲੋਂ ਵੀ ਕਾਂਗਰਸ ਦੀ ਟਿਕਟ ਉਪਰ ਹੀ ਚੋਣ ਲੜੀ ਗਈ ਸੀ। ਜਿਸ ਕਰਕੇ ਉਹ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨਾਲ ਉਹ ਆਪਣੇ ਪੁੱਤਰ ਦੇ ਇਨਸਾਫ਼ ਲਈ ਗੱਲ ਕਰ ਰਹੇ ਹਨ, ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਭਰੋਸਾ ਵੀ ਮਿਲ ਰਿਹਾ ਹੈ। ਉੱਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਸਦੇ ਪੁੱਤ ਦੀ ਮੌਤ ਲਈ ਜਿੰਮੇਵਾਰ ਹੈ। ਉਸਦੀ ਸਕਿਓਰਟੀ ਲੀਕ ਕਰਨ ਕਰਕੇ ਉਸਦੇ ਪੁੱਤ ਦਾ ਕਤਲ ਹੋਇਆ। ਕਾਤਲ ਜੇਲ੍ਹਾਂ ਵਿੱਚੋਂ ਸਰ੍ਹੇਆਮ ਇੰਟਰਵਿਊ ਕਰਵਾ ਰਹੇ ਹਨ, ਪਰ ਅਜੇ ਤੱਕ ਸਰਕਾਰ ਉਸ ਸਬੰਧੀ ਕੋਈ ਜਵਾਬ ਨਹੀਂ ਕੇ ਸਕੀ। ਉੱਥੇ ਨਾਲ ਹੀ ਉਨ੍ਹਾਂ ਕਿਹਾ ਕਿ ਉਸਦੇ ਪੁੱਤ ਦੇ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀ ਮੀਤ ਹੇਅਰ ਤੇ ਅਕਾਲੀ ਦਲ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਨਾਮਜਦ ਜੀਵਨਜੋਤ ਸਿੰਘ ਦਾ ਕਤਲ ਮਾਮਲੇ ਵਿੱਚ ਨਾਮ ਹੈ ਉਸ ਵਿਰੁੱਧ ਚਲਾਣ ਪੇਸ਼ ਹੋ ਚੁੱਕਿਆ ਹੈ ਪ੍ਰੰਤੂ ਉਸਦੀ ਗ੍ਰਿਫਤਾਰੀ ਨਹੀਂ ਕੀਤੀ ਜਾ ਰਹੀ। ਇਹ ਵਿਅਕਤੀ ਮੀਤ ਹੇਅਰ ਦੀ ਚੋਣ ਕੰਪੇਨ ਚਲਾ ਰਿਹਾ ਹੈ, ਜਿਸ ਕਰਕੇ ਮੀਤ ਹੇਅਰ ਇਸ ਦਾ ਜਵਾਬ ਦੇਵੇ। ਉਨ੍ਹਾਂ ਲੋਕਾਂ ਅਤੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸ਼ਕਾਂ ਨੁੰ ਅਪੀਲ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਜਿਤਾਇਆ ਜਾਵੇ।
ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਿਆ: ਇਸ ਮੌਕੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਸ਼ਵ ਪ੍ਰਸਿੱਧ ਮਸਹੂਰ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਅੱਜ ਉਨ੍ਹਾਂ ਨੂੰ ਸਮਰੱਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉੱਥੇ ਨਾਲ ਹੀ ਉਨ੍ਹਾਂ ਸਿੱਧੂ ਮੂਸੇ ਵਾਲਾ ਦੇ ਕਤਲ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਿਆ। ਜਦੋਂ ਕਿ ਉਸਦੀ ਕਤਲ ਲਈ ਜਿੰਮੇਵਾਰ ਕਾਤਲਾਂ ਦੀਆਂ ਜੇਲ੍ਹਾਂ ਵਿੱਚੋਂ ਇੰਟਰਵਿਊਜ਼ ਦਾ ਸੱਚ ਸਾਹਮਣੇ ਨਹੀਂ ਆ ਸਕਿਆ। ਉੱਥੇ ਇਨ੍ਹਾਂ ਦੇ ਬੱਚੇ ਨੂੰ ਪੈਦਾ ਹੋਣ ਤੋਂ ਵੀ ਰੋਕਣ ਲਈ ਪੰਜਾਬ ਸਰਕਾਰ ਨੇ ਸਾਜਿਸ਼ਾਂ ਘੜੀਆ, ਜੋ ਬਹੁਤ ਨਿੰਦਣਯੋਗ ਹਨ।
- ਲੁਧਿਆਣਾ ਤੋਂ ਲਖਨਊ ਜਾ ਰਹੀ ਟ੍ਰੇਨ ਵਿੱਚ ਮਹਿਲਾ ਨੇ ਸਮਰਾਲਾ ਨੇੜੇ ਦਿੱਤਾ ਬੱਚੇ ਨੂੰ ਜਨਮ - woman birth child in train
- ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ 'ਤੇ ਕੱਸਿਆ ਤੰਜ, ਕਿਹਾ- ਲੋਕਾਂ ਨੂੰ ਸੁਪਨੇ ਵੇਚ ਰਹੇ - Lok Sabha Elections
- ਬੈਂਸ ਭਰਾਵਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਬਦਲਣਗੇ ਲੁਧਿਆਣਾ ਦੇ ਸਿਆਸੀ ਸਮੀਕਰਨ ! - ਵਿਸ਼ੇਸ਼ ਰਿਪੋਰਟ - Lok Sabha Election 2024