ਬਠਿੰਡਾ: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਮ ਆਦਮੀ ਪਾਰਟੀ ਨੂੰ ਪਾਣੀਆਂ ਦੇ ਮੁੱਦੇ ਉੱਤੇ ਟਾਰਗੇਟ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪੰਜਾਬ ਦਾ ਪਾਣੀ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਦੇਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸੇ ਕਰਕੇ ਇਨ੍ਹਾਂ ਵੱਲੋਂ ਪੰਜਾਬ ਦੇ 200 ਤੋਂ ਉੱਪਰ ਨਹਿਰੀ ਵਿਭਾਗ ਦੇ ਪਟਵਾਰੀ ਚਾਰਜ ਸ਼ੀਟ ਕਰ ਦਿੱਤੇ ਗਏ ਹਨ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਦੀ ਬਦਲੀ ਬਠਿੰਡਾ ਤੋਂ ਪਠਾਨਕੋਟ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ, 'ਆਪ' ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਵੇਗੀ: ਪੰਜਾਬ ਸਰਕਾਰ ਵੱਲੋਂ ਨਹਿਰੀ ਵਿਭਾਗ ਦੇ ਪਟਵਾਰੀਆਂ ਤੇ ਦਬਾਅ ਬਣਾਇਆ ਜਾ ਰਿਹਾ ਸੀ। ਇਹ ਲਿਖਣ ਦੇ ਲਈ ਮਜਬੂਰ ਕੀਤਾ ਜਾ ਰਿਹਾ ਸੀ ਕਿ ਪੰਜਾਬ ਵਿੱਚ 100 ਪ੍ਰਤੀਸ਼ਤ ਨਹਿਰੀ ਪਾਣੀ ਨਾਲ ਖੇਤੀ ਹੋ ਰਹੀ ਹੈ ਤਾਂ ਜੋ ਹਾਈ ਕੋਰਟ ਵਿੱਚ ਇਹ ਦਰਸਾਇਆ ਜਾ ਸਕੇ। ਪੰਜਾਬ ਕੋਲ ਪੂਰਨ ਪਾਣੀ ਹੈ ਅਤੇ ਵਾਧੂ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਢੰਗ ਤਰੀਕੇ ਅਪਣਾ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਇਹ ਪਾਣੀ ਦੂਜੇ ਸੂਬਿਆਂ ਨੂੰ ਦੇ ਕੇ ਇਹ ਆਪਣੀ ਰਾਜਨੀਤਿਕ ਸਵਾਰਥਾਂ ਦੀ ਪੂਰਤੀ ਕਰਨਾ ਚਾਹੁੰਦੀ ਹੈ। ਪਰ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਇਨ੍ਹਾਂ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ। ਪੰਜਾਬ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪਾਣੀਆਂ ਦੇ ਮੁੱਦੇ ਤੇ ਹਰ ਸਿਆਸੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ 5 ਮਿੰਟਾਂ ਵਿੱਚ MSP ਦੀ ਗੱਲ ਕਹਿਣ ਵਾਲਿਆਂ ਤੋਂ ਪੰਜਾਬ ਦੇ ਲੋਕ ਹੈਰਾਨ ਹਨ। ਜੋ ਕੰਮ 70 ਸਾਲਾਂ ਵਿੱਚ ਨਹੀਂ ਹੋਇਆ, ਉਹ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਾਲਾਂ ਵਿੱਚ ਕਰ ਦਿਖਾਇਆ ਹੈ।
- ਲੋਕਾ ਸਭਾ ਚੋਣਾਂ 2024; ਜਾਣੋ ਆਪਣੇ ਹਲਕੇ ਦੇ ਉਮੀਦਵਾਰਾਂ ਦੀ ਜਾਇਦਾਦ ਤੇ ਬੈਂਕ ਖ਼ਾਤਿਆਂ ਦਾ ਵੇਰਵਾ - Lok Sabha Election 2024
- ਗੜ੍ਹੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਐਲਾਨ 'ਤੇ ਕਿਸਾਨਾਂ ਵੱਲੋਂ ਖੜ੍ਹੇ ਕੀਤੇ ਗਏ ਸਵਾਲ, ਕਿਸਾਨ ਆਗੂਆਂ ਨੇ ਕਹੀ ਇਹ ਵੱਡੀ ਗੱਲ - Compensation For Crops
- ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਹੋਣ ਮਗਰੋਂ ਕਿਸਾਨਾਂ ’ਤੇ ਤੱਤੇ ਹੋਏ ਭਾਜਪਾ ਵਰਕਰ - Lok Sabha Elections